Monday, June 16, 2025

Chandigarh

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ : ਗੁਰਮੀਤ ਸਿੰਘ ਖੁੱਡੀਆਂ

July 25, 2024 05:52 PM
SehajTimes

ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 26 ਜੁਲਾਈ, 2024 ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਪਿਛਲੇ ਸੀਜ਼ਨ ਤੋਂ ਲੰਬਿਤ ਪਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਿਛਲੇ ਸਾਲ ਤੋਂ ਲਗਪਗ 5034 ਸੀ.ਆਰ.ਐਮ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਬਕਾਇਆ ਪਈ ਹੈ, ਜਿਸ ਕਾਰਨ ਲਾਭਪਾਤਰੀ ਕਿਸਾਨਾਂ ਨੂੰ ਲਗਭਗ 58 ਕਰੋੜ ਰੁਪਏ ਦੀ ਸਬਸਿਡੀ ਨਹੀਂ ਵੰਡੀ ਜਾ ਸਕੀ। ਉਨ੍ਹਾਂ ਨੇ ਲਾਭਪਾਤਰੀ ਕਿਸਾਨਾਂ, ਕਿਸਾਨ ਸਮੂਹਾਂ, ਪੰਚਾਇਤਾਂ, ਸਹਿਕਾਰੀ ਸਭਾਵਾਂ, ਜਿਨ੍ਹਾਂ ਦੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਅਜੇ ਬਕਾਇਆ ਹੈ, ਨੂੰ ਅਪੀਲ ਕੀਤੀ ਹੈ ਕਿ ਉਹ ਸਬਸਿਡੀ ਦਾ ਲਾਭ ਲੈਣ ਵਾਸਤੇ ਸਬੰਧਤ ਜ਼ਿਲ੍ਹਾ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਕੇ ਨਿਰਧਾਰਿਤ ਸਮੇਂ ਅਤੇ ਸਥਾਨ 'ਤੇ ਆਪਣੀਆਂ ਮਸ਼ੀਨਾਂ ਨੂੰ ਲਿਜਾ ਕੇ ਜਲਦ ਤੋਂ ਜਲਦ ਵੈਰੀਫਿਕੇਸ਼ਨ ਕਰਵਾ ਲੈਣ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਪਿਛਲੇ ਪੰਜ ਸਾਲਾਂ ਤੋਂ ਸੂਬੇ ਵਿੱਚ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੀ.ਆਰ.ਐਮ. ਸਕੀਮ ਲਾਗੂ ਕਰ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਕੁੱਝ ਕਿਸਾਨ ਨਿੱਜੀ ਕਾਰਨਾਂ ਕਰਕੇ 01 ਨਵੰਬਰ ਤੇ 08 ਦਸੰਬਰ, 2023 ਅਤੇ ਬਾਅਦ ਵਿੱਚ 18 ਮਾਰਚ, 2024 ਨੂੰ ਆਪਣੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਨਹੀਂ ਕਰਵਾ ਸਕੇ ਸਨ, ਜਿਸ ਕਾਰਨ ਇਨ੍ਹਾਂ ਕਿਸਾਨਾਂ ਨੂੰ ਆਪਣੀਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਕਰਵਾਉਣ ਲਈ ਦੁਬਾਰਾ ਸਮਾਂ ਦਿੱਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ