Tuesday, September 16, 2025

Health

ਡਾਇਰੀਆ ਪੀੜਤ ਮਰੀਜ਼ਾਂ ਦਾ ਸਿਵਲ ਸਰਜਨ ਨੇ ਜਾਣਿਆ ਹਾਲ

July 26, 2024 12:08 PM
SehajTimes

ਕੁੰਭੜਾ : ਜ਼ਿਲ੍ਹੇ ਦੇ ਪਿੰਡ ਕੁੰਭੜਾ ਵਿਚ ਬੁਖ਼ਾਰ, ਦਸਤ ਅਤੇ ਉਲਟੀਆਂ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਜਾ ਕੇ ਸਬੰਧਤ ਮਰੀਜ਼ਾਂ ਦਾ ਹਾਲ ਜਾਣਿਆ। ਜ਼ਿਕਰਯੋਗ ਹੈ ਕਿ ਕੁੱਝ ਮਰੀਜ਼ ਇਸ ਹਸਪਤਾਲ ਵਿਚ ਦਾਖ਼ਲ ਹਨ ਜਦਕਿ ਬਾਕੀ ਮਰੀਜ਼ ਆਪੋ-ਆਪਣੇ ਘਰੇ ਡਾਕਟਰਾਂ ਦੀ ਨਿਗਰਾਨੀ ਹੇਠ ਸਿਹਤਯਾਬ ਹੋ ਰਹੇ ਹਨ। ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਹਸਪਤਾਲ ਵਿਚ ਦਾਖ਼ਲ ਅਤੇ ਹੋਰ ਸਾਰੇ ਮਰੀਜ਼ਾਂ ਦੀ ਹਾਲਤ ਠੀਕ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਦਿਨ-ਰਾਤ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦਸਿਆ ਕਿ ਪਿੰਡ ਵਿਚ ਮੈਡੀਕਲ ਕੈਂਪ ਪਹਿਲਾਂ ਹੀ ਲਗਾ ਦਿਤਾ ਗਿਆ ਹੈ ਜਿਹੜਾ 24 ਘੰਟੇ ਚੱਲ ਰਿਹਾ ਹੈ। ਪ੍ਰਭਾਵਿਤ ਲੋਕਾਂ ਨੂੰ ਓ.ਆਰ.ਐਸ. ਦੇ ਪੈਕੇਟ ਅਤੇ ਜ਼ਰੂਰੀ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਸਰਵੇ ਵੀ ਕੀਤਾ ਹੈ ਤਾਂਕਿ ਕੋਈ ਮਾਮਲਾ ਸਾਹਮਣੇ ਆਉਣ ਤੋਂ ਪਹਿਲਾਂ ਹੀ ਲੋੜੀਂਦੀ ਮੈਡੀਕਲ ਸਹਾਇਤਾ ਦਿਤੀ ਜਾ ਸਕੇ। ਇਸ ਤੋਂ ਇਲਾਵਾ ਪਿੰਡ ਦੇ ਪ੍ਰਭਾਵਤ ਏਰੀਏ ਵਿਚ ਹੋ ਰਹੀ ਪਾਣੀ ਦੀ ਸਪਲਾਈ ਦੀਆਂ ਲਾਈਨਾਂ ’ਚੋਂ ਅਤੇ ਹੋਰ ਥਾਈਂ ਪਾਣੀ ਦੇ ਸੈਂਪਲ ਵੀ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਮਰੀਜ਼ਾਂ ਦੀ ਸਿਹਤ ਦਾ ਪੂਰਾ ਖ਼ਿਆਲ ਰਖਿਆ ਜਾ ਰਿਹਾ ਹੈ।
           ਇਸ ਦੌਰਾਨ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਉਬਾਲ ਕੇ ਪੀਣ ਅਤੇ ਬੁਖ਼ਾਰ ਜਾਂ ਹੋਰ ਸਬੰਧਤ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ’ਤੇ ਹੀ ਨਜ਼ਦੀਕੀ ਸਿਹਤ ਕੇਂਦਰ ਵਿਚ ਪਹੁੰਚਣ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਗੰਧਲੇਪਣ ਕਾਰਨ ਅਜਿਹੀਆਂ ਬੀਮਾਰੀਆਂ ਹੋ ਜਾਂਦੀਆਂ ਹਨ, ਇਸ ਲਈ ਸਭ ਨੂੰ ਫ਼ਿਲਟਰ ਕੀਤਾ ਪਾਣੀ ਜਾਂ ਉਬਾਲਿਆ ਪਾਣੀ ਪੀਣਾ ਚਾਹੀਦਾ ਹੈ ਖ਼ਾਸਕਰ ਬਰਸਾਤ ਦੇ ਮੌਸਮ ਵਿਚ ਇਹ ਬੇਹੱਦ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਹੋਰ ਲੋਕ ਬੀਮਾਰੀ ਦੀ ਲਪੇਟ ਵਿਚ ਨਾ ਆਉਣ ਅਤੇ ਮਰੀਜ਼ ਜਲਦ ਤੋਂ ਜਲਦ ਰਾਜ਼ੀ ਹੋਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਬੰਧੀ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ. ਚੀਮਾ ਵੀ ਮੌਜੂਦ ਸਨ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ