Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Education

HDB ਫਾਇਨਾਂਸ਼ੀਅਲ ਸਰਵਿਸ ਪਟਿਆਲਾ ਦਾ ਪਲੇਸਮੈਂਟ ਕੈਂਪ 27 ਜੁਲਾਈ ਨੂੰ

July 26, 2024 12:58 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਚ.ਡੀ.ਬੀ ਫਾਇਨਾਂਸ਼ੀਅਲ ਸਰਵਿਸਿਜ਼ ਲਿਮਟਿਡ ਪਟਿਆਲਾ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 27ਜੁਲਾਈ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਐਚ.ਡੀ.ਬੀ ਫਾਇਨਾਂਸ਼ੀਅਲ ਸਰਵਿਸਿਜ਼ ਲਿਮਟਿਡ ਪਟਿਆਲਾ ਕੰਪਨੀ  ਦੇ  ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
           ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18 ਤੋਂ 30 ਸਾਲ ਹੋਵੇ, ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
  ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਐਚ.ਡੀ.ਬੀ ਫਾਇਨਾਂਸ਼ੀਅਲ ਸਰਵਿਸਿਜ਼ ਲਿਮਟਿਡ ਦੂਜੀ ਮੰਜ਼ਿਲ ਐਸ.ਸੀ.ੳ 12 ਭੁਪਿੰਦਰਾ ਰੋਡ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 72060-01752 ਤੇ ਸੰਪਰਕ ਕਰ ਸਕਦੇ ਹਨ।
 

Have something to say? Post your comment

 

More in Education

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ 

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ