Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੇਂਦਰ ਸਰਕਾਰ, ਰਾਜ ਸਰਕਾਰ ਨਾਲ ਵਿਤਕਰੇਬਾਜ਼ੀ ਛੱਡ ਕੇ "ਪੰਜਾਬ" ਦੇ ਲੋਕਾਂ ਲਈ ਬਜ਼ਟ 'ਚ ਵਿਸ਼ੇਸ਼ ਰਿਆਇਤਾਂ ਜਾਰੀ ਕਰੇ ਪ੍ਰੋ. ਬਡੂੰਗਰ 

July 26, 2024 01:13 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਕੇਂਦਰ ਵਿਚ ਲਗਾਤਾਰ ਤੀਸਰੀ ਵਾਰ ਆਪਣੀ ਸਰਕਾਰ ਬਣਾ ਕੇ ਸੱਤਾ ਵਿੱਚ ਆਉਣ ਤੇ ਪੇਸ਼ ਕੀਤੇ ਗਏ ਪਹਿਲੇ ਬਜਟ ਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਬਜਟ ਵਿੱਚ ਵੱਡੇ ਪੱਧਰ ਤੇ ਵਿਤਕਰਾ ਕੀਤਾ ਗਿਆ ਹੈ, ਜਦੋਂਕਿ ਪੰਜਾਬ ਨੇ ਦੇਸ਼ ਦੀ ਤਰੱਕੀ ਵਿੱਚ ਹੋਰਨਾ ਸੂਬਿਆਂ ਨਾਲੋਂ ਹਰ ਖੇਤਰ ਤੇ ਹਰ ਪੱਖ ਤੋਂ ਪੂਰਾ  ਵੱਧ ਚੜ ਕੇ ਹਮੇਸ਼ਾ ਯੋਗਦਾਨ ਪਾਇਆ ਹੈ। ਸਾਬਕਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੇ ਪੰਜਾਬੀਆਂ ਨੂੰ ਨਿਰਾਸ਼ ਕਰਕੇ ਰੱਖ ਦਿੱਤਾ ਹੈ । ਉਹਨਾਂ ਕਿਹਾ ਕਿ ਪੰਜਾਬ ਹੀ ਇੱਕ ਅਜਿਹੀ ਸਟੇਟ ਹੈ ਜਿਥੋਂ ਦੇਸ਼ ਦਾ ਢਿੱਡ ਭਰਨ ਲਈ ਕਿਸਾਨ ਹਮੇਸ਼ਾ ਦਿਨ ਰਾਤ ਇੱਕ ਕਰਕੇ ਮਿਹਨਤ ਕਰਦਾ ਹੈ ਤੇ ਪੰਜਾਬ ਦੇ ਜੁਝਾਰੂ ਲੋਕ ਦੇਸ਼ ਦੀ ਤਰੱਕੀ ਵਿੱਚ ਹਮੇਸ਼ਾ ਯੋਗਦਾਨ ਪਾਉਣ ਵਿੱਚ ਮੋਹਰੀ ਰੋਲ ਅਦਾ ਕਰਦੇ ਰਹਿੰਦੇ ਹਨ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿਚਲੀ ਸਰਕਾਰ ਨੂੰ ਰਾਜ ਸਰਕਾਰ ਨਾਲ ਆਪਣੀ ਵਿਤਕਰੇਬਾਜ਼ੀ ਤੇ ਸਿਆਸਤਬਾਜੀ ਨੂੰ ਭੁੱਲ ਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਬਾਰੇ ਸੋਚਣਾ ਚਾਹੀਦਾ ਹੈ ਅਤੇ ਬਜਟ ਵਿੱਚ ਪੰਜਾਬ ਨੂੰ ਕੁਝ ਨਾ ਮਿਲਣ ਕਰਕੇ ਨਿਰਾਸ਼ ਹੋਏ ਪੰਜਾਬ ਦੇ ਲੋਕਾਂ ਨੂੰ ਉਸਦਾ ਬਣਦਾ ਹੱਕ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਮਹਿੰਗਾਈ ਦੇ ਦੌਰ ਵਿੱਚ ਪੰਜਾਬ ਦੇ ਲੋਕਾਂ ਨੂੰ ਵੱਡੇ ਪੱਧਰ ਤੇ ਰਿਆਇਤਾਂ ਦੇਣ ਦਾ ਸਮਾਂ ਸੀ ਜਦੋਂ ਕਿ ਸਰਕਾਰ ਵੱਲੋਂ ਅਜਿਹਾ ਕੁਝ ਨਾ ਕਰਕੇ ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। 

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ