Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਨੇ ਬਿਜਲੀ ਗਰਿੱਡ ਸਾਹਮਣੇ ਦਿੱਤਾ ਧਰਨਾ 

July 26, 2024 02:34 PM
ਦਰਸ਼ਨ ਸਿੰਘ ਚੌਹਾਨ
ਕਿਸਾਨ ਬੀਬੀਆਂ ਗੰਢੂਆਂ ਬਿਜਲੀ ਗਰਿੱਡ ਸਾਹਮਣੇ ਧਰਨੇ ਤੇ ਬੈਠੀਆਂ ਹੋਈਆਂ।
 
ਸੁਨਾਮ : ਬਿਜਲੀ ਸਪਲਾਈ ਲੋੜ ਅਨੁਸਾਰ ਨਾ ਮਿਲਣ ਤੋਂ ਖ਼ਫ਼ਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸਿੱਧੂਪੁਰ ਇਕਾਈ ਵੱਲੋਂ ਸ਼ੁੱਕਰਵਾਰ ਨੂੰ ਗੰਢੂਆਂ ਪਿੰਡ ਦੇ ਗਰਿੱਡ ਸਾਹਮਣੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਐਨ ਉਲਟ ਕਿਸਾਨ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਡਾਢੇ ਪ੍ਰੇਸ਼ਾਨ ਹੋ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਸੁਖਪਾਲ ਸਿੰਘ ਮਾਣਕ, ਨਛੱਤਰ ਸਿੰਘ ਗੰਢੂਆਂ, ਮਨੀ ਸਿੰਘ ਭੈਣੀ ਨੇ ਕਿਹਾ ਕਿ ਗੰਢੂਆਂ ਵਿਖੇ ਸਥਾਪਿਤ ਬਿਜਲੀ ਗਰਿੱਡ ਤੋਂ ਕਈ ਪਿੰਡਾਂ ਨੂੰ ਸਪਲਾਈ ਦਿੱਤੀ ਗਈ ਹੈ ਲੇਕਿਨ ਇਸ ਗਰਿੱਡ ਦੀ ਮਸ਼ੀਨ 20 ਐਮ ਬੀ ਦੀ ਹੈ ਜੋ ਕਿ ਬਹੁਤ ਘੱਟ ਹੈ ਜਿਸ ਕਾਰਨ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਗਰਿੱਡ ਦੀ ਪਾਵਰ ਸਮਰੱਥਾ ਵਿੱਚ ਹੋਰ ਵਾਧਾ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ  ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ  ਸੱਤ ਅੱਠ ਪਿੰਡਾਂ ਦੇ ਕਿਸਾਨ ਖੱਜਲ ਖੁਆਰ ਹੋ ਰਹੇ ਹਨ। ਕਿਸਾਨਾਂ ਵੱਲੋਂ ਲਾਇਆ ਝੋਨਾ ਸੁੱਕ ਚੁੱਕਾ ਹੈ, ਉਨ੍ਹਾਂ ਕਿਹਾ ਕਿ ਅਸਲ ਦੇ ਵਿੱਚ ਪੈਡੀ ਸੀਜ਼ਨ ਤੋਂ ਪਹਿਲਾਂ ਨਾ ਤਾਂ ਗਰਿੱਡ ਦੀ ਸਰਵਿਸ ਕੀਤੀ ਅਤੇ ਨਾ ਹੀ ਲੋੜੀਂਦਾ ਸਾਮਾਨ ਗਰਿੱਡ ਵਿੱਚ ਲਿਆਂਦਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ ਪਰ ਅੱਜ ਸਰਕਾਰ ਦੀ ਪੋਲ ਖੁੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫ਼ਰਕ ਹੈ। ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਉਕਤ ਮਾਮਲੇ ਵਿੱਚ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਐਕਸੀਅਨ ਅਤੇ ਐਸ ਸੀ ਦੇ ਦਫਤਰਾਂ ਅੱਗੇ ਵੱਡੇ ਧਰਨੇ ਦਿੱਤੇ ਜਾਣਗੇ । ਬਿਜਲੀ ਗਰਿੱਡ ਸਾਹਮਣੇ ਦਿੱਤੇ ਧਰਨੇ ਵਿੱਚ ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਸੂਬੇ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ