Monday, November 03, 2025

Malwa

ਤੇਲ ਪਾਈਪ ਲਾਈਨ ਕੱਢਣ ਖ਼ਿਲਾਫ਼ ਭੜਕੇ ਕਿਸਾਨ

July 26, 2024 04:01 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਨਮੋਲ ਦੇ ਖੇਤਾਂ ਵਿੱਚੋਂ ਦੀ ਤੇਲ ਕੰਪਨੀ ਵੱਲੋਂ ਕੱਢੀ ਜਾ ਰਹੀ ਪਾਈਪ ਲਾਈਨ ਖ਼ਿਲਾਫ਼ ਕਿਸਾਨਾਂ ਦਾ ਰੋਹ ਵਧਦਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਛੋਟੇ ਕਿਸਾਨਾਂ ਨੂੰ ਉਜਾੜਿਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੀਨੀਅਰ ਜ਼ਿਲ੍ਹਾ ਆਗੂ ਹੈਪੀ ਨਮੋਲ ਨੇ ਦੱਸਿਆ ਹੈ ਕਿ ਪਿੰਡ ਨਮੋਲ ਦੇ ਖੇਤਾਂ ਵਿੱਚ ਦੀ ਕਥਿਤ ਤੌਰ ਤੇ ਧੱਕੇ ਨਾਲ ਤੇਲ ਪਾਈਪ  ਲਾਈਨ‌ ਪਾਈ ਜਾ ਰਹੀ ਹੈ, ਕਿਸਾਨ ਇਸ ਦੇ ਸਬੰਧ ਵਿੱਚ ਉੱਚ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ ਲੇਕਿਨ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਪਾਈਪ ਲਾਈਨ ਦੇ ਵਿੱਚ ਆਉਂਦੀਆਂ ਹਨ ਉਹ ਚਾਰ ਤੋਂ ਪੰਜ ਏਕੜ ਜ਼ਮੀਨ ਦੇ ਮਾਲਕ ਹਨ। ਕਿਸਾਨਾਂ ਨੇ ਕਿਹਾ ਕਿ ਪਾਈਪ ਲਾਈਨ ਪਾਉਣ ਲਈ  ਕੰਪਨੀ ਸ਼ਰਤਾਂ ਲਗਾ ਰਹੀ ਜਿਵੇਂ ਖੇਤ ਵਿੱਚ ਬੋਰ ਨਹੀਂ ਲਾਇਆ ਜਾ ਸਕਦਾ ਅਤੇ ਨਾ ਹੀ ਕਿਸਾਨ ਘਰ ਬਣਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਲਈ ਤੇਲ ਪਾਈਪ ਲਾਈਨ ਪਾਈ ਜਾ ਹੈ ਅਤੇ ਕਿਸਾਨਾਂ ਨੂੰ ਸਿੱਧੇ ਰੂਪ ਵਿੱਚ ਉਜਾੜਿਆ ਜਾ ਰਿਹਾ ਹੈ। ਕਿਸਾਨ ਕਿਸੇ ਵੀ ਕੀਮਤ ਉੱਤੇ ਇਹ ਪਾਈਪ ਲਾਈਨ ਨਹੀਂ ਪਾਉਣ ਦੇਣਗੇ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ  ਜੇਕਰ ਪੰਜਾਬ ਸਰਕਾਰ ਵੱਲੋਂ ਕੰਪਨੀ ਨੂੰ ਹੱਲਾਸ਼ੇਰੀ ਦੇਕੇ ਧੱਕਾ ਕਰਵਾਇਆ ਜਾਵੇਗਾ ਤਾਂ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਭਗਵਾਨ ਸਿੰਘ, ਮਿੱਠਾ ਸਿੰਘ, ਜੰਟਾ ਸਿੰਘ, ਕੁਲਦੀਪ ਸਿੰਘ, ਅਜੀਤ ਸਿੰਘ, ਸੁੱਖੀ ਮੈਬਰ, ਅਮਰੀਕ ਸਿੰਘ, ਧੰਨਾ ਸਿੰਘ, ਜੋਗਾ ਸਿੰਘ, ਕੁਲਦੀਪ ਸਿੰਘ, ਭੋਲਾ ਸਿੰਘ,ਲੀਲਾ ਸਿੰਘ, ਬੱਬੂ ਸਿੰਘ, ਮੱਖਣ ਪੂਨੀਆ, ਭੀਮ ਸਿੰਘ, ਹਰਪਾਲ ਸਿੰਘ, ਜੀਤ ਰੋਮਾਣਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ