Monday, June 16, 2025

Chandigarh

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

July 26, 2024 04:09 PM
SehajTimes

ਚੰਡੀਗੜ੍ਹ : ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਦੋਵਾਂ ਸੂਬਿਆਂ ਦੇ ਐਨ.ਆਰ.ਆਈਜ਼ ਨਾਲ ਸਬੰਧਤ ਮੁੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ।

ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ, ਜੋ ਮੌਜੂਦਾ ਸਮੇਂ ਸਿਰਫ਼ ਵਪਾਰਕ ਜ਼ਮੀਨ ਖਰੀਦਣ ਤੱਕ ਸੀਮਤ ਹੈ।

ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਕੋਲ ਸਾਂਝੇ ਤੌਰ 'ਤੇ ਇਹ ਮੁੱਦਾ ਉਠਾਉਣ ਦਾ ਫੈਸਲਾ ਕੀਤਾ।

ਇਸ ਤੋਂ ਇਲਾਵਾ, ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਵਿਸ਼ਵ ਭਰ ਦੇ ਭਾਰਤੀ ਦੂਤਾਵਾਸਾਂ ਕੋਲ ਅਜਿਹਾ ਸਟਾਫ਼ ਮੌਜੂਦ ਹੋਵੇ ਜੋ ਪੰਜਾਬ ਅਤੇ ਕੇਰਲਾ ਦੀਆਂ ਮੂਲ ਭਾਸ਼ਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਵੇ ਤਾਂ ਜੋ ਇਨ੍ਹਾਂ ਸੂਬਿਆਂ ਦੇ ਪਰਵਾਸੀ ਭਾਰਤੀਆਂ ਨੂੰ ਬਿਹਤਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।

ਇਹ ਸਹਿਯੋਗ ਦੋਵਾਂ ਸੂਬਾ ਸਰਕਾਰਾਂ ਵੱਲੋਂ ਆਪਣੇ ਪਰਵਾਸੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਂ ਦੇ ਹੱਲ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਵਫ਼ਦ ਵਿੱਚ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਦਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਪਰਮਜੀਤ ਸਿੰਘ ਅਤੇ ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਸ੍ਰੀ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ।

Have something to say? Post your comment

 

More in Chandigarh

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ