Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Education

ਸੁਨਾਮ ਕਾਲਜ਼ ਚ ਕਾਰਗਿਲ ਵਿਜੈ ਦਿਵਸ ਮਨਾਇਆ 

July 26, 2024 04:21 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਮੜਕਨ ਦੀ ਯੋਗ ਅਗਵਾਈ ਹੇਠ ਰੈੱਡ ਕਰਾਸ ਵਿਭਾਗ ਵੱਲੋਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਇਸ ਸਮੇਂ ਪ੍ਰਿੰਸੀਪਲ ਮੀਨਾਕਸ਼ੀ ਮੜਕਨ ਨੇ ਕਿਹਾ ਕਿ ਅੱਜ ਅਸੀਂ ਕਾਰਗਿਲ ਯੁੱਧ ਵਿੱਚ ਬਹਾਦਰੀ ਨਾਲ ਲੜਨ ਵਾਲੇ ਸ਼ਹੀਦਾਂ ਦੇ ਬਲੀਦਾਨ ਨੂੰ ਸਲਾਮ ਕਰਦੇ ਹਾਂ ਅਤੇ ਉਹਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਰੈੱਡ ਕਰਾਸ ਵਿਭਾਗ ਦੇ ਇੰਚਾਰਜ ਪ੍ਰੋ: ਮੁਖਤਿਆਰ ਸਿੰਘ ਨੇ ਦੱਸਿਆ ਕਿ 26 ਜੁਲਾਈ ਨੂੰ ਕਾਰਗਿਲ ਵਿਜੈ ਦਿਵਸ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ ਭਾਰਤੀ ਫੌਜ ਨੇ ਕਾਰਗਿਲ ਵਿਚਲੀਆਂ ਚੌਂਕੀਆਂ ਤੇ ਆਪਣਾ ਕਬਜ਼ਾ ਕਰ ਲਿਆ ਸੀ, ਜਿਸ ਉੱਪਰ ਪਹਿਲਾਂ ਪਾਕਿਸਤਾਨ ਦੇ ਸੈਨਿਕਾਂ ਨੇ ਕਬਜਾ ਕਰ ਰੱਖਿਆ ਸੀ। ਇਸ ਦਿਨ ਨੂੰ ਅੱਜ 25 ਸਾਲ ਹੋ ਗਏ ਹਨ ਪਰ ਅੱਜ ਵੀ ਇਹ ਦਿਨ ਨੌਜਵਾਨਾਂ ਲਈ ਪ੍ਰੇਰਨਾ ਅਤੇ ਮਾਣ ਦਾ ਚਿੰਨ੍ਹ ਹੈ। ਇਸ ਜਿੱਤ ਨੂੰ ਪ੍ਰਾਪਤ ਕਰਨ ਲਈ ਭਾਰਤੀ ਫੌਜ ਦੇ ਨੌਜਵਾਨਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ.ਅਚਲਾ, ਡਾ.ਮਨਪ੍ਰੀਤ ਕੌਰ ਹਾਂਡਾ, ਪ੍ਰੋ: ਗਗਨਦੀਪ ਸਿੰਘ ਹਾਂਡਾ, ਪ੍ਰੋ: ਸ਼ਿਵਾਨੀ, ਪ੍ਰੋ: ਮੁਹਮੰਦ ਅਨਵਰ, ਇਨਵਰਜੀਤ ਸਿੰਘ, ਰਘਵੀਰ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ।

Have something to say? Post your comment