Sunday, November 02, 2025

Malwa

ਮਿਸ਼ਨ ਗਰੀਨ ਪੰਜਾਬ, ਮੁਹਿੰਮ ਤਹਿਤ ਐਸ.ਡੀ.ਐਮ ਮਾਲੇਰਕੋਟਲਾ ਵੱਲੋਂ ਪੌਦਾ ਲਗਾਕੇ ਕੀਤੀ ਸ਼ੁਰੂਆਤ

July 26, 2024 04:54 PM
ਅਸ਼ਵਨੀ ਸੋਢੀ

ਮਾਲੇਰਕੋਟਲਾ :  ਮਿਸ਼ਨ ਗਰੀਨ ਪੰਜਾਬ, ਮੁਹਿੰਮ ਤਹਿਤ ਐਸ.ਡੀ.ਐਮ ਮਾਲੇਰਕੋਟਲਾ ਵੱਲੋਂ ਆਪਣੇ ਦਫਤਰ ਵਿਖੇ ਪੌਦਾ ਲਗਾਕੇ ਸ਼ੁਰੂਆਤ ਕਰਦਿਆਂ ਇਸ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ।ਸ੍ਰੀਮਤੀ ਅਪਰਨਾ ਐਮ.ਬੀ.(ਆਈ.ਏ.ਐਸ). ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਐਸ.ਡੀ.ਐਮ. ਦਫਤਰ ਵਿੱਚ ਪੌਦਾ ਲਗਾਕੇ ਮਿਸ਼ਨ ਗਰੀਨ ਪੰਜਾਬ ਮੁਹਿੰਮ ਤਹਿਤ ਦਫਤਰ ਨੂੰ ਹਰਾ ਭਰਾ ਬਣਾਉਣ ਲਈ ਪੁਨਰਜੋਤ ਆਈ ਬੈਂਕ ਸੁਸਾਇਟੀ ਬ੍ਰਾਂਚ ਮਾਲੇਰਕੋਟਲਾ ਵੱਲੋਂ ਡਾਕਟਰ ਚਮਨਜੋਤ ਸਿੰਘ ਬੜਿੰਗ ਅਤੇ ਕੇਸ਼ਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ੍ਰੀਮਤੀ ਅਪਰਨਾ ਐਮ.ਬੀ.(ਆਈ.ਏ.ਐਸ) ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਸੁਰੱਖਿਆ ਅਤੇ ਚੰਗੀ ਸਿਹਤ ਲਈ ਪੌਦੇ ਲਗਾਉਣਾ ਜਰੂਰੀ ਹੈ ਅਤੇ ਪੁਨਰਜੋਤ ਆਈ ਬੈਂਕ ਸੁਸਾਇਟੀ ਬ੍ਰਾਂਚ ਮਾਲੇਰਕੋਟਲਾ ਦੀ ਸੰਸਥਾ ਦੇ ਯਤਨਾ ਦੀ ਪ੍ਰਸੰਸ਼ਾ ਕਰਦੇ ਹੋਏ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹੀ ਨਹੀਂ ਬਲਕਿ ਉਨ੍ਹਾਂ ਦੁਆਰਾ ਅੱਖਾਂ ਦਾਨ ਅਤੇ ਖੂਨ ਦਾਨ ਖੇਤਰ ਵਿੱਚ ਨਿਭਾਈ ਜਾ ਰਹੀ ਸੇਵਾ ਅਮੁੱਲ ਹੈ। ਇਸ ਤੋਂ ਇਲਾਵਾ ਡਾ: ਚਮਨਜੋਤ ਸਿੰਘ ਬੜਿੰਗ ਨੇ ਕਿਹਾ ਕਿ ਉਕਤ ਮੁਹਿੰਮ ਅੱਖਾਂ ਦਾਨੀ ਅਤੇ ਸਰੀਰ ਦਾਨੀਆਂ ਨੂੰ ਸਮਰਪਿਤ ਹੈ। ਜਿਸ  ਦੇ ਤਹਿਤ ਸਰਕਾਰੀ ਦਫਤਰਾਂ ਅਤੇ ਹੋਰ ਸਥਾਨਾਂ ਤੇ ਪੌਦੇ ਲਗਾਏ ਜਾਣਗੇ। ਇਸ ਮੌਕੇ ਪੀ.ਐਸ.ਓ. ਕੁਲਬੀਰ ਸਿੰਘ ਅਤੇ ਨਾਇਬ ਸਿੰਘ ਵੀ ਹਾਜਰ ਸਨ।ਇਸ ਮੌਕੇ ਦਫਤਰ ਐਸ.ਡੀ.ਐਮ., ਮਾਲੇਰਕੋਟਲਾ ਦਾ ਦਫਤਰੀ ਸਟਾਫ ਬਲਵੀਰ ਸਿੰਘ ਸੁਪਰਡੰਟ ਗ੍ਰੇਡ-2, ਗੁਰਵਿੰਦਰ ਸਿੰਘ ਰੀਡਰ, ਕਰਮਜੀਤ ਸਿੰਘ ਜੂਨੀਅਰ ਸਹਾਇਕ, ਅੰਮ੍ਰਿਤਪਾਲ ਸਿੰਘ ਕਲਰਕ, ਹਰਮਨਦੀਪ ਸਿੰਘ, ਕਪਿਲ ਕੁਮਾਰ, ਹਰਵਿੰਦਰ ਸਿੰਘ, ਕੁਲਵੀਰ ਸਿੰਘ, ਪ੍ਰਦੀਪ ਸਿੰਘ, ਸ੍ਰੀਮਤੀ ਜਸਵੀਰ ਕੌਰ ਸਟੈਨੋ ਅਤੇ ਸ੍ਰੀਮਤੀ ਪ੍ਰਿਯੰਕਾ ਰਾਣੀ ਕਲਰਕ ਹਾਜਰ ਸਨ।                

    

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ