Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵੱਢੀ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਅੜਿੱਕੇ 

July 27, 2024 12:07 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

More in Malwa

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਰਮਿੰਦਰ ਸਿੱਧੂ ਨੇ ਢਾਈ ਲੱਖ ਕਿਲੋਮੀਟਰ ਸਾਇਕਲ ਦਾ ਸਫਰ ਕੀਤਾ ਪੂਰਾ

ਫੂਡ ਸੇਫਟੀ ਅਫਸਰ ਨੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਕੀਤੀ ਜਾਂਚ, 9 ਦੁੱਧ ਦੇ ਸੈਂਪਲ ਲਏ

ਐਸ ਆਰ ਐਸ ਵਿਦਿਆਪੀਠ ਵਿੱਚ ਕਲਾਸ 11-12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਵਰਕਸ਼ਾਪ ਦਾ ਆਯੋਜਨ