Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

PSPCL ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੋਸ਼ ਹੇਠ Sr. Axion, J.E. ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਈ.ਟੀ.ਓ

July 27, 2024 02:02 PM
SehajTimes

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਪੀ.ਸੀ.ਐਲ) ਦੇ ਕੋਟਕਪੁਰਾ ਸਥਿਤ ਕੇਂਦਰੀ ਭੰਡਾਰ ਤੋਂ ਕਬਾੜ ਦੀ ਕੀਤੀ ਜਾ ਰਹੀ ਵਿਕਰੀ ਦੌਰਾਨ ਹੇਰਾਫੇਰੀ ਕਰਨ ਦੀ ਕੋਸ਼ਿਸ ਕਰਨ ਵਾਲੇ ਸੀਨੀਅਰ ਐਕਸੀਅਨ, ਜੇ.ਈ. ਅਤੇ ਸਟੋਰ ਕੀਪਰ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ ਜਦੋਂਕਿ ਮਾਮਲੇ ਵਿੱਚ ਸ਼ਾਮਿਲ ਕਰਮਚਾਰੀਆਂ ਅਤੇ ਵਪਾਰੀ ਵਿਰੁੱਧ ਪੁਲਿਸ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਦੀ ਇਨਫੋਰਸਮੈਂਟ ਵਿੰਗ ਅਤੇ ਤਕਨੀਕੀ ਪੜਤਾਲ ਵਿੰਗ ਦੀਆਂ ਟੀਮਾਂ ਵੱਲੋਂ ਸਾਂਝੇ ਰੂਪ ਵਿਚ 25 ਜੁਲਾਈ ਨੂੰ ਕੇਂਦਰੀ ਭੰਡਾਰ, ਪੀ.ਐਸ.ਪੀ.ਸੀ.ਐਲ, ਕੋਟਕਪੁਰਾ ਤੋਂ ਕਬਾੜ ਵੇਚ ਆਰਡਰ ਤਹਿਤ ਚੁਕਾਏ ਸਮਾਨ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਬਾੜ ਸਮਾਨ ਲੈ ਕੇ ਜਾ ਰਹੇ 3 ਟਰੱਕਾਂ ਵਿੱਚੋ ਇੱਕ ਟਰੱਕ ਵਿਚ ਅਲੁਮੀਨੀਅਮ ਕੰਡਕਟਰ ਦੇ ਕਬਾੜ ਥੱਲੇ ਨਵਾਂ ਅਲੁਮੀਨੀਅਮ ਕੰਡਕਟਰ ਰੱਖ ਕੇ ਲਿਜਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਪਤਾ ਨਾ ਲੱਗਣ ‘ਤੇ ਮਹਿਕਮੇ ਨੂੰ ਵਿੱਤੀ ਨੁਕਸਾਨ ਹੋਣਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੌਕੇ ‘ਤੇ ਤਫਤੀਸ਼ ਅਨੁਸਾਰ ਜਿੰਮੇਵਾਰ ਪਾਏ ਗਏ ਅਧਿਕਾਰੀਆਂ ਜਿੰਨ੍ਹਾਂ ਵਿੱਚ ਸੀਨੀਅਰ ਐਕਸੀਅਨ ਸਟੋਰ ਬਿਅੰਤ ਸਿੰਘ, ਸਟੋਰ ਇੰਚਾਰਜ ਜੂਨੀਅਰ ਇੰਜੀਨੀਅਰ ਗੁਰਮੇਲ ਸਿੰਘ ਅਤੇ ਸਟੋਰ ਕੀਪਰ (ਐਲ.ਡੀ.ਸੀ) ਨਿਰਮਲ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ। ਇਸ ਕੇਸ ਵਿੱਚ ਦੋਸ਼ੀ ਕਰਮਚਾਰੀਆਂ ਅਤੇ ਸਮਾਨ ਚੁਕਣ ਆਏ ਵਪਾਰੀ ਵਿਰੁੱਧ ਪੁਲਿਸ ਕਾਰਵਾਈ ਵੀ ਅਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਸ ਕੇਸ ਵਿਚ ਡੂੰਘੀ ਪੜਤਾਲ ਕਰਕੇ ਦੋਸ਼ੀ ਪਾਏ ਜਾਣ ਵਾਲੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਫਸਰ ਭਾਵੇਂ ਵੱਡੇ ਤੋਂ ਵੱਡਾ ਹੋਵੇ ਉਸ ਨੂੰ ਕੰਮ ਵਿੱਚ ਕੁਤਾਹੀ ਤੇ ਕੁਰੱਪਸ਼ਨ ਕਰਦੇ ਫੜੇ ਜਾਣ ਤੇ ਬਖਸ਼ਿਆ ਨਹੀ ਜਾਵੇਗਾ।

Have something to say? Post your comment

 

More in Chandigarh

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ ੧੯,੦੦੦ ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਤੀਰਥ ਯਾਤਰਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਤੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ