Monday, November 03, 2025

Chandigarh

ਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ ਮੈਂਬਰ ਚੋਰੀ ਕੀਤੀਆ ਕਾਰਾਂ ਸਮੇਤ ਕਾਬੂ

July 27, 2024 02:43 PM
SehajTimes
ਮੋਹਾਲੀ : ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਜਾਂਚ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਸਪੈਸ਼ਲ ਬ੍ਰਾਂਚ ਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸਪੈਸ਼ਲ ਸੈੱਲ, ਮੋਹਾਲੀ ਦੀ ਟੀਮ ਵੱਲੋਂ ਇੱਕ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਖਿਲਾਫ ਮੁੱਕਦਮਾ ਨੰਬਰ, 227 ਮਿਤੀ 14.07.2024 ਅ/ਧ 303(2), 317(2), 318(4), 336(2), 336(3), 338, 340(2), 61(2) ਬੀ.ਐਨ.ਐਸ, ਥਾਣਾ ਸੋਹਾਣਾ, ਐਸ.ਏ.ਐਸ. ਨਗਰ ਦਰਜ ਕਰਕੇ 09 ਲਗਜ਼ਰੀ ਕਾਰਾਂ ਬ੍ਰਾਮਦ ਕਰਵਾਉਣ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ। ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਪਹਿਲਾਂ ਰਮੇਸ਼ ਪੁੱਤਰ ਜਲੇ ਵਾਸੀ ਪਿੰਡ ਸੀਸਰ ਖਾਸ ਜ਼ਿਲ੍ਹਾ ਰੋਹਤਕ ਹਰਿਆਣਾ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਦੀ ਪੁੱਛਗਿੱਛ ਦੇ ਆਧਾਰ ‘ਤੇ ਅੱਗੇ ਇਸ ਗਿਰੋਹ ਦੇ ਮਾਸਟਰਮਾਈਂਡ ਅਮਿਤ ਪੁੱਤਰ ਕਰਨ ਸਿੰਘ ਵਾਸੀ ਵਾਰਡ ਨੰਬਰ 5 ਨੇੜੇ ਮੇਲਾ ਗਰਾਊਂਡ ਜ਼ਿਲ੍ਹਾ ਰੋਹਤਕ ਹਰਿਆਣਾ ਨੂੰ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ, ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ, ਜੋ ਵਿਦੇਸ਼ ਭੱਜਣ ਦੀ ਝਾਕ ਵਿੱਚ ਸੀ। ਮੁਕੱਦਮਾ ਦੀ ਮੁੱਢਲੀ ਪੁੱਛਗਿੱਛ ਤੋਂ ਪਾਇਆ ਗਿਆ ਹੈ ਕਿ ਇਹ ਗਿਰੋਹ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚੋ ਐਕਸੀਡੈਂਟਲ ਕਾਰਾਂ (ਟੋਟਲ ਲੋਸ) ਨੂੰ ਖ੍ਰੀਦ ਕਰਕੇ ਉਨ੍ਹਾਂ ਦੇ ਪੇਪਰਾਂ ਨੂੰ ਆਪਣੇ ਪਾਸ ਰੱਖ ਲੈਂਦੇ ਸਨ ਤੇ ਕਾਰਾਂ ਨੂੰ ਡਿਸਮੈਂਟਲ ਕਰ ਦਿੰਦੇ ਸਨ ਤੇ ਫਿਰ ਅੱਗੇ ਉਨ੍ਹਾਂ ਪੇਪਰਾਂ ਮੁਤਾਬਿਕ ਉਸੇ ਮਾਰਕਾ/ਮਾਡਲ/ਰੰਗ ਦੀ ਲਗਜ਼ਰੀ ਕਾਰ ਚੋਰੀ ਕਰਕੇ ਉਨ੍ਹਾਂ ਕਾਰਾਂ ਦੇ ਇੰਜਣ ਅਤੇ ਚਾਸੀ ਨੰਬਰ ਨੂੰ ਟੈਂਪਰ ਕਰਕੇ ਅੱਗੇ ਉੱਤਰ ਪੱਛਮੀ ਰਾਜਾਂ ਵਿੱਚ ਅਤੇ ਨਾਲ ਲੱਗਦੇ ਗੁਆਂਢੀ ਦੇਸ਼ਾਂ ਵਿੱਚ ਸੀਮਾ ਪਾਰ ਕਰਵਾ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰ ਦਿੰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਰੇ ਗਿਰੋਹ ਦਾ ਮੁੱਖ ਸਰਗਨਾ/ਹੈਂਡਲਰ ਖਿਹੇਤੋ ਅਚੋਮੀ ਵਾਸੀ ਦੀਮਾਪੁਰ, ਨਾਗਾਲੈਂਡ ਨਾਮ ਦਾ ਵਿਅਕਤੀ ਹੈ। ਜੋ ਇਹ ਸਾਰੀਆਂ ਚੋਰੀ ਦੀਆਂ ਕਾਰਾਂ ਨੂੰ ਅੱਗੇ ਵੱਖ-ਵੱਖ ਗਾਹਕਾਂ ਨੂੰ ਵੇਚ ਦਿੰਦਾ ਸੀ, ਜੋ ਹੁਣ ਤੱਕ ਦੀ ਤਫ਼ਤੀਸ਼ ਤੋਂ ਇਸ ਗਿਰੋਹ ਵੱਲੋਂ ਕਰੀਬ 400 ਤੋਂ ਉੱਪਰ ਕਾਰਾਂ ਚੋਰੀ ਕਰਕੇ ਇੰਟਰਨੈਂਸ਼ਨਲ ਬਾਰਡਰ ਕਰਾਸ ਕਰਵਾ ਕੇ ਅੱਗੇ ਸਪਲਾਈ ਕਰ ਚੁੱਕੇ ਹਨ ਅਤੇ ਮੁੱਕਦਮਾ ਦੀ ਤਫ਼ਤੀਸ਼ ਅਜੇ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। *ਮੁੱਕਦਮਾ ਨੰਬਰ :* 227 ਮਿਤੀ 14.07.2024 ਅ/ਧ 303(2),317(2),318(4),336(2),336(3),338, 340(2),61(2) ਬੀ.ਐਨ.ਐਸ., ਥਾਣਾ ਸੋਹਾਣਾ, ਐਸ.ਏ.ਐਸ. ਨਗਰ *ਗ੍ਰਿਫ਼ਤਾਰ ਦੋਸ਼ੀ :* 1. ਰਮੇਸ਼ ਪੁੱਤਰ ਜਲੇ ਵਾਸੀ ਪਿੰਡ ਸੀਸਰ ਖਾਸ, ਜ਼ਿਲ੍ਹਾ ਰੋਹਤਕ ਹਰਿਆਣਾ 2. ਅਮਿਤ ਪੁੱਤਰ ਕਰਨ ਸਿੰਘ ਵਾਸੀ ਵਾਰਡ ਨੰਬਰ 5, ਨੇੜੇ ਮੇਲਾ ਗਰਾਊਂਡ, ਜ਼ਿਲ੍ਹਾ ਰੋਹਤਕ, ਹਰਿਆਣਾ ਬ੍ਰਾਮਦਗੀ : ਕੁੱਲ ਕਾਰਾ 09 1. ਫਾਰਚਿਊਨਰ ਕਾਰ = 05 2. ਇੰਨੋਵਾ ਕ੍ਰਿਸਟਾ ਕਾਰ = 02 3. ਕ੍ਰਰੇਟਾ ਕਾਰ = 01 4. ਬ੍ਰਰੀਜ਼ਾ ਕਾਰ = 01

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ