Wednesday, December 17, 2025

Chandigarh

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਰਾਣੀ ਮਾਜਰਾ ਕੈਂਪ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ 

July 27, 2024 02:50 PM
SehajTimes
ਆਪ ਦੀ ਸਰਕਾਰ ਆਪ ਦੇ ਦੁਆਰ
 
 ਸੂਬੇ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਬੂਹੇ 'ਤੇ ਜਾ ਕੇ ਸੇਵਾਵਾਂ ਦਿੱਤੀਆਂ ਹਨ 
 
 ਸਰਕਾਰ ਨੇ 43 ਸੇਵਾਵਾਂ ਦੀ ਪ੍ਰਾਰਥੀ ਦੇ ਘਰ ਤੱਕ ਸੁਵਿਧਾ ਡਾਇਲ 1076 ਰਾਹੀਂ ਸ਼ੁਰੂ ਕਰਕੇ ਲੋਕਾਂ ਪ੍ਰਤੀ ਵਚਨਬੱਧਤਾ ਦਿਖਾਈ ਰਾਣੀ ਮਾਜਰਾ 
 
ਰਾਣੀ ਮਾਜਰਾ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕ ਭਲਾਈ ਅਤੇ ਸਿਹਤ ਅਤੇ ਸਿੱਖਿਆ ਖੇਤਰ ਦੀ ਮਜ਼ਬੂਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾਂ ਪਹਿਲਾ ਅਤੇ ਪ੍ਰਮੁੱਖ ਏਜੰਡਾ ਰਹੇਗਾ। ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ 'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਰਾਣੀ ਮਾਜਰਾ ਵਿਖੇ ਲਾਏ ਗਏ ਸੁਵਿਧਾ ਕੈਂਪ ਚ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਸੁਣਦੇ ਹੋਏ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਹ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਲੋਕਾਂ ਦੇ ਰੁਟੀਨ ਦੇ ਕੰਮ ਕਰਨ ਲਈ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਚ ਆਉਣ ਦੀ ਬਜਾਏ ਉਨ੍ਹਾਂ ਦੇ ਪਿੰਡਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਜਿੱਥੇ ਸਾਰੇ ਮਹੱਤਵਪੂਰਨ ਅਧਿਕਾਰੀ ਜਿਵੇਂ ਕਿ ਐਸ.ਡੀ.ਐਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ (ਡੀ.ਐਸ.ਐਸ.ਓ.), ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.), ਜ਼ਿਲ੍ਹਾ ਸਮਾਜਿਕ ਨਿਆਂਕਰਤਾ ਤੇ ਅਧਿਕਾਰਿਤਾ ਅਤੇ ਘੱਟ ਗਿਣਤੀ ਬਾਰੇ ਅਫ਼ਸਰ, ਕਾਨੂੰਗੋ, ਪਟਵਾਰੀ, ਐਸ.ਡੀ.ਓ., ਕਾਰਜਕਾਰੀ ਇੰਜੀਨੀਅਰ ਅਤੇ ਹੋਰ ਅਧਿਕਾਰੀ ਅਰਜ਼ੀਆਂ ਸਵੀਕਾਰ ਕਰਨ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਮੌਜੂਦ ਰਹਿੰਦੇ ਹਨ।
 
 
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਿੱਤੀ ਜਾ ਰਹੀ ਸਹੂਲਤ ਸਿਰਫ਼ ਇਨ੍ਹਾਂ ਕੈਂਪਾਂ ਤੱਕ ਹੀ ਸੀਮਤ ਨਹੀਂ ਹੈ, ਉਨ੍ਹਾਂ ਨੂੰ ਟੋਲ-ਫ੍ਰੀ ਨੰਬਰ 1076 'ਤੇ ਡਾਇਲ ਕਰਕੇ 43 ਸੂਚਿਤ ਸੇਵਾਵਾਂ ਘਰ-ਘਰ ਜਾ ਕੇ ਦੇਣ ਦੀ ਪਹਿਲਕਦਮੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੈਂਕੜੇ ਲੋਕ ਘਰ ਬੈਠ ਕੇ ਹੀ ਸੇਵਾ ਪ੍ਰਾਪਤ ਕਰਨ ਦੀ ਇਸ ਸਕੀਮ ਦਾ ਲਾਭ ਉਠਾ ਰਹੇ ਹਨ ਜੋ ਕਿ ਲੋਕਾਂ ਵਿੱਚ ਹਰਮਨ ਪਿਆਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਡਾਇਲ 1076 ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਜ਼ਿਆਦਾਤਰ ਸੇਵਾਵਾਂ ਅਜਿਹੀਆਂ ਹਨ, ਜਿਨ੍ਹਾਂ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਜਾਂ ਸਰਕਾਰੀ ਦਫਤਰਾਂ 'ਚ ਜਾਣਾ ਪੈਂਦਾ ਸੀ ਅਤੇ ਹੁਣ ਸਰਕਾਰੀ ਨੁਮਾਇੰਦੇ ਉਨ੍ਹਾਂ ਦੇ ਘਰ ਜਾ ਕੇ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟ੍ਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਵਰਗੀਆਂ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਐਸ.ਡੀ.ਐਮ (ਵਾਧੂ ਚਾਰਜ) ਹਿਮਾਂਸ਼ੂ ਗੁਪਤਾ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਅੱਜ ਦੇ ਇਸ ਕੈਂਪ ਵਿੱਚ ਰਾਣੀ ਮਾਜਰਾ ਤੋਂ ਇਲਾਵਾ ਨੇੜਲੇ ਪਿੰਡਾਂ ਬਹਾਲਪੁਰ, ਸ਼ਿਆਮੀਪੁਰ, ਪਲਹੇੜੀ, ਭਗਤ ਮਾਜਰਾ ਅਤੇ ਘੰਡੌਲੀ ਦੇ ਵਸਨੀਕਾਂ ਨੂੰ ਵੀ ਸੇਵਾਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿਕੈਂਪ ਦੌਰਾਨ ਲੋਕਾਂ ਨੂੰ ਆਧਾਰ ਕਾਰਡ ਦੀ ਸੇਵਾ ਵੀ ਮੁਹੱਈਆ ਕਰਵਾਈ ਗਈ ਹੈ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ