Sunday, November 02, 2025

Chandigarh

ਪੰਜਾਬ ਨਾਲ ਵਿਕਤਕਰੇਬਾਜ਼ੀ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਬਰਾਬਰ ਦੀਆਂ ਜ਼ਿੰਮੇਵਾਰ : ਬਲਬੀਰ ਸਿੱਧੂ.

July 27, 2024 03:31 PM
SehajTimes

ਮੋਹਾਲੀ : ਸੀਨੀਅਰ ਕਾਂਗਰਸੀ ਆਗੂ ਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਇਸ ਵਰ੍ਹੇ ਦੇ ਕੇਂਦਰੀ ਬਜਟ ਵਿਚ ਪੰਜਾਬ ਨੂੰ ਅਣਗੌਲਿਆ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਵਿਕਤਕਰੇਬਾਜ਼ੀ ਅਤੇ ਉਥੇ ਪੰਜਾਬ ਦੇ ਮੁੱਖ ਮੰਤਰੀ ਦਾ ਕੇਂਦਰ ਸਰਕਾਰ ਨਾਲ ਬੇਲੋੜਾ ਟਕਰਾਅ ਵੀ ਜ਼ਿਮੇਂਵਾਰ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਭਾਵੇਂ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਦਾ ਪੰਜਾਬ ਨਾਲ ਹਮੇਸ਼ਾ ਹੀ ਵਿਤਕਰੇਬਾਜ਼ੀ ਵਾਲਾ ਰਵੱਈਆ ਰਿਹਾ ਹੈ, ਪਰ ਨਰਿੰਦਰ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਨਾਲ ਤਾਂ ਇਹ ਵਿਤਕਰੇਬਾਜ਼ੀ ਸਾਰੀਆਂ ਹੱਦਾਂਬੰਨੇ ਟੱਪ ਗਈ ਹੈ ਜਿਸ ਦਾ ਸਬੂਤ ਕੇਂਦਰੀ ਵਿੱਤ ਮੰਤਰੀ ਵਲੋਂ ਪਿਛਲੇ ਦਿਨੀਂ ਪੇਸ਼ ਕੀਤੇ ਗਏ ਬਜਟ ਵਿਚ ਪੰਜਾਬ ਨੂੰ ਇਕ ਵੀ ਪੈਸੇ ਦੀ ਇਮਦਾਦ ਨਹੀਂ ਮਿਲੀ। ਉਹਨਾਂ ਕਿਹਾ ਕਿ ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਕਿਸਾਨ ਮੋਰਚੇ ਦੌਰਾਨ ਹੋਈ ਆਪਣੀ ਸ਼ਰਮਨਾਕ ਹਾਰ ਦਾ ਬਦਲਾ ਪੰਜਾਬ ਦੇ ਲੋਕਾਂ ਤੋਂ ਲੈਣ ਦੇ ਰਾਹ ਤੁਰ ਪਿਆ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਤਕਰੀਬਨ ਦਸ ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕਣ ਦੇ ਨਾਲ ਨਾਲ ਫਸਲੀ ਵਿੰਭਨਤਾ, ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ, ਹੜ੍ਹਾਂ ਦੇ ਨੁਕਸਾਨ ਅਤੇ ਜ਼ਮੀਨੀ ਪਾਣੀ ਦੇ ਡਿੱਗ ਰਹੇ ਪੱਧਰ ਵਰਗੇ ਗੰਭੀਰ ਮਾਮਲਿਆਂ ਨੂੰ ਨਜਿੱਠਣ ਲਈ ਪੰਜਾਬ ਨੂੰ ਲੋਂੜੀਦੀ ਮਦਦ ਤੋਂ ਅੱਖਾਂ ਮੀਚ ਲੈਣੀਆਂ ਬਦਲਾ ਲਊ ਭਾਵਨਾ ਦੇ ਪ੍ਰਤੱਖ ਪ੍ਰਮਾਣ ਹਨ।

ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਤੋਂ ਪੰਜਾਬ ਦੇ ਆਪਣੇ ਹੀ ਫੰਡ ਲੈਣ ਅਤੇ ਲੋਂੜੀਦੀ ਮਦਦ ਲੈਣ ਵਿਚ ਬੁਰੀ ਤਰਾਂ ਫੇਲ੍ਹ ਹੋਏ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀ ਇਹ ਨੀਤੀ “ਮੈਂ ਕਿਸੇ ਕੋਲ ਭੀਖ਼ ਮੰਗਣ ਕਿਉਂ ਜਾਵਾਂ” ਪੂਰੀ ਤਰਾਂ ਗਲਤ ਹੈ ਕਿਉਂਕਿ ਇਹ ਭੀਖ਼ ਨਹੀਂ ਸਗੋਂ ਪੰਜਾਬ ਦਾ ਹੱਕ ਹੈ ਜਿਸ ਨੂੰ ਲੈਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਜਾਂ ਸੰਘਰਸ਼ ਕਰਨਾ ਸੂਬੇ ਦੇ ਮੁੱਖ ਮੰਤਰੀ ਦਾ ਪਹਿਲਾ ਕਰਤੱਵ ਹੈ। ਸ਼੍ਰੀ ਸਿੱਧੂ ਨੇ ਕਿਹਾ ਮੁੱਖ ਮੰਤਰੀ ਦਾ ਕੇਂਦਰ ਸਰਕਾਰ ਨਾਲ ਬੇਲੋੜਾ ਟਕਰਾਅ ਅਤੇ ਹਰ ਗੱਲ ਨੂੰ ਨਿੱਜੀ ਵਕਾਰ ਦਾ ਸਵਾਲ ਬਣਾਉਣਾ ਪੰਜਾਬ ਦੇ ਹਿੱਤਾਂ ਦੇ ਉਲਟ ਭੁਗਤ ਰਿਹਾ ਹੈ। ਸ਼੍ਰੀ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿਤੀ ਕਿ ਉਹ ਪੰਜਾਬ ਦੇ ਫੰਡ ਰਿਲੀਜ਼ ਕਰਾਉਣ ਤੇ ਬਜਟ ਵਿਚ ਪੰਜਾਬ ਦਾ ਬਣਦਾ ਹਿੱਸਾ ਲੈਣ ਲਈ ਤੁਰੰਤ ਸਰਬ ਪਾਰਟੀ ਮੀਟਿੰਗ ਸੱਦਣ ਤਾਂ ਜੋ ਕੋਈ ਸਰਬਸਾਂਝਾ ਪ੍ਰੋਗਰਾਮ ਉਲੀਕ ਕੇ ਕੇਂਦਰ ਸਰਕਾਰ ਨਾਲ ਇਹਨਾਂ ਮਾਮਲਿਆਂ ਉਤੇ ਅਸਰਦਾਰ ਤਰੀਕੇ ਨਾਲ ਦਬਾਅ ਪਾਇਆ ਜਾ ਸਕੇ

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ