Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Business

ਪਸ਼ੂ ਪਾਲਣ ਵਿਭਾਗ ਪਟਿਆਲਾ ਵੱਲੋਂ ਸਹਾਇਕ ਧੰਦਿਆਂ ਬਾਰੇ ਟ੍ਰੇਨਿੰਗ

July 27, 2024 05:37 PM
SehajTimes
ਪਟਿਆਲਾ : ਪਸ਼ੂ ਪਾਲਣ ਵਿਭਾਗ ਪਟਿਆਲਾ ਅਤੇ ਟ੍ਰੇਨਿੰਗ ਸੈਂਟਰ ਜ਼ਿਲ੍ਹਾ ਪਟਿਆਲਾ ਵੱਲੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਸਹਾਇਕ ਧੰਦਿਆਂ ਦੀ ਟ੍ਰੇਨਿੰਗ ਕਰਵਾਉਣ ਦੇ ਮਕਸਦ ਨਾਲ 20 ਪਸ਼ੂ ਪਾਲਕਾਂ ਨੂੰ ਸੂਰ ਪਾਲਣ ਅਤੇ ਮੁਰਗੀ ਪਾਲਣ ਦੀ 5 ਦਿਨਾਂ ਵਿਸਥਾਰ ਪੂਰਵਕ ਪ੍ਰੈਕਟੀਕਲ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਇਨ੍ਹਾਂ ਲਾਭਪਾਤਰੀਆਂ ਨੂੰ ਬੈਂਕਾਂ ਦੇ ਅਸਾਨ ਅਤੇ ਸਸਤੇ ਲੋਨ, ਬਿਮਾਰੀਆਂ, ਵੈਕਸੀਨੇਸ਼ਨ ਅਤੇ ਮੰਡੀਕਰਣ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਇਸ ਬਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ  ਖੁੱਡੀਆਂ, ਵਿਭਾਗੀ ਮੁਖੀ ਵਿਕਾਸ ਪ੍ਰਤਾਪ ਅਤੇ ਨਿਰਦੇਸ਼ਕ  ਡਾ ਗੁਰਸ਼ਰਨਜੀਤ ਸਿੰਘ ਬੇਦੀ ਦੀਆਂ ਹਦਾਇਤਾਂ ਪ੍ਰੇਰਨਾ ਸਦਕਾ ਇਹ ਸਿਖਲਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਮੀਨੀ ਪੱਧਰ ਉਤੇ ਪਸ਼ੂ ਪਾਲਕਾਂ ਨੂੰ ਸਹਾਇਕ ਧੰਦਿਆਂ ਦੀ ਮੁਫ਼ਤ  ਟ੍ਰੇਨਿੰਗ ਕਰਵਾਉਣਾ ਅਤੇ ਸਵੈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।  
 
 
ਇਸ ਟ੍ਰੇਨਿੰਗ ਵਿੱਚ ਲਾਭਪਾਤਰੀਆਂ ਨੂੰ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਡਿਪਟੀ ਡਾਇਰੈਕਟਰ  ਟ੍ਰੇਨਿੰਗ ਡਾ. ਪਰਮਜੀਤ ਸਿੰਘ, ਸਹਾਇਕ ਡਾਇਰੈਕਟਰ ਡਾ. ਸੋਨਿੰਦਰ ਕੌਰ ਤੇ ਡਾ. ਰਜਨੀਕ ਭੌਰਾ, ਸਹਾਇਕ ਡਾਇਰੈਕਟਰ ਟ੍ਰੇਨਿੰਗ ਗੁਰਜੀਤ ਸਿੰਘ, ਡਾ. ਜੀਵਨ ਗੁਪਤਾ ਅਤੇ ਡਾ. ਜਸਵਿੰਦਰ ਸਿੰਘ ਵੱਲੋਂ ਦਿੱਤੀ ਗਈ। ਦੱਸਣਯੋਗ ਹੈ ਕਿ ਪਸ਼ੂ ਪਾਲਣ ਵਿਭਾਗ ਪਟਿਆਲਾ ਵੱਲੋਂ ਹਰ ਮਹੀਨੇ ਬੱਕਰੀ ਪਾਲਣ, ਮੁਰਗੀ ਪਾਲਣ ਅਤੇ ਸੂਰ ਪਾਲਣ ਬਾਰੇ ਮੁਫ਼ਤ ਟ੍ਰੇਨਿੰਗ ਕਰਵਾਈ ਜਾਂਦੀ ਹੈ। ਚਾਹਵਾਨ ਪਸ਼ੂ ਪਾਲਕ ਮੋਬਾਇਲ ਨੰਬਰ 98768-22102 ਨੰਬਰ ਉਤੇ ਸੰਪਰਕ ਕਰ ਸਕਦੇ ਹਨ।

Have something to say? Post your comment

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ