Monday, June 16, 2025

Chandigarh

ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ ਨੇ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ

May 10, 2021 08:40 PM
SehajTimes
ਚੰਡੀਗੜ੍ਹ :ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ, ਕੋਵੀਡ ਸੰਕਟ ਕਰਕੇ ਸਿਹਤ ਬੁਨਿਆਦੀ ਢਾਂਚੇ `ਤੇ ਪੈ ਰਹੇ ਦਬਾਅ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਸਹਾਇਤਾ ਵਾਸਤੇ ਅੱਗੇ ਆਈ ਹੈ ਜਿਸ ਵੱਲੋਂ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 10 ਲੀਟਰ ਸਮਰੱਥਾ ਵਾਲੇ ਇਨ੍ਹਾਂ ਕੰਸਨਟੇ੍ਰਟਰਜ਼ ਨਾਲ ਕੋਵਿਡ ਕੇਅਰ ਸੈਂਟਰਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਬਲ ਮਿਲੇਗਾ।ਉਨ੍ਹਾਂ ਦੱਸਿਆ ਕਿ ਸਵਰਾਜ ਟਰੈਕਟਜ਼ ਦਾ ਸੀ.ਐਸ.ਆਰ. ਵਿੰਗ ਮਹਾਂਮਾਰੀ `ਤੇ ਕਾਬੂ ਪਾਉਣ ਲਈ ਸੂਬੇ ਦੇ ਅਮਲੇ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰ ਰਿਹਾ ਹੈ।ਇਸ ਵੱਲੋਂ ਬੀਤੇ ਸਮੇਂ ਦੌਰਾਨ ਫਰੰਟਲਾਈਨ ਵਾਰੀਅਰਜ਼ ਨੂੰ ਫੇਸ ਸ਼ੀਲਡਾਂ ਅਤੇ ਪੀਪੀਈਜ਼ ਤੋਂ ਇਲਾਵਾ ਸੈਨੇਟਾਈਜੇਸ਼ਨ ਦੇ ਕਾਰਜ ਲਈ ਟਰੈਕਟਰ ਅਤੇ ਫੂਡ ਪੈਕਟ ਤੇ ਫੇਸ ਮਾਸਕ ਆਦਿ ਮੁਹੱਈਆ ਕਰਵਾਏ ਗਏ ਸਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ