Friday, December 19, 2025

Malwa

ਕੇਂਦਰੀ ਮੰਤਰੀ ਰਵਨੀਤ ਬਿੱਟੂ ਪ੍ਰੈਸ ਕਲੱਬ ਪੁੱਜੇ 

July 29, 2024 11:31 AM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੇਂਦਰੀ ਰੇਲਵੇ ਅਤੇ ਫ਼ੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸੁਨਾਮ ਵਿਖੇ ਬਠਿੰਡਾ ਰੋਡ ’ਤੇ ਸਥਿਤ ਪ੍ਰੈੱਸ ਕਲੱਬ ਦੇ ਦਫ਼ਤਰ ਪੁੱਜੇ। ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਖੰਨਾ, ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਹਾਜ਼ਰ ਸਨ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਪ੍ਰੈੱਸ ਕਲੱਬ ਦੇ ਯਤਨਾਂ ਤੋਂ ਵਿਸ਼ੇਸ਼ ਤੌਰ 'ਤੇ ਪ੍ਰਭਾਵਿਤ ਹੋਏ | ਉਨ੍ਹਾਂ ਕਿਹਾ ਕਿ ਲੁਧਿਆਣਾ ਵਰਗੇ ਵੱਡੇ ਸ਼ਹਿਰ ਵਿੱਚ ਵੀ ਪੱਤਰਕਾਰਾਂ ਦੇ ਨਿੱਜੀ ਦਫ਼ਤਰ ਨਹੀਂ ਹਨ ਪਰੰਤੂ ਸੁਨਾਮ ਵਿੱਚ ਪੱਤਰਕਾਰਾਂ ਲਈ ਨਿੱਜੀ ਦਫ਼ਤਰ ਹੋਣਾ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ। ਇਸ ਲਈ ਪ੍ਰੈਸ ਕਲੱਬ ਦੀ ਸਮੁੱਚੀ ਟੀਮ ਵਧਾਈ ਦੀ ਹੱਕਦਾਰ ਹੈ। ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਖੰਨਾ ਅਤੇ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਪ੍ਰੈੱਸ ਕਲੱਬ ਦੇ ਸਾਰੇ ਮੈਂਬਰ ਉਨ੍ਹਾਂ ਦਾ ਪਰਿਵਾਰ ਹਨ। ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਰੁਪਿੰਦਰ ਸਿੰਘ ਸੱਗੂ, ਸੀਨੀਅਰ ਪੱਤਰਕਾਰ ਪ੍ਰਵੀਨ ਖੋਖਰ, ਸਰਪ੍ਰਸਤ ਦਰਸ਼ਨ ਸਿੰਘ ਚੌਹਾਨ, ਸੀਨੀਅਰ ਮੀਤ ਪ੍ਰਧਾਨ ਸੁਸ਼ੀਲ ਕਾਂਸਲ, ਜਨਰਲ ਸਕੱਤਰ ਅਵਿਨਾਸ਼ ਜੈਨ, ਚੇਅਰਮੈਨ ਹਰੀਸ਼ ਗੱਖੜ, ਪਵਨ ਕੁਮਾਰ ਸ਼ਰਮਾ

Have something to say? Post your comment