Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਇਸ ਸਾਲ ਹੁਣ ਤੱਕ ਜ਼ਿਲ੍ਹੇ ਦੇ ਫਰਦ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ 57 ਹਜ਼ਾਰ 544 ਫਰਦਾਂ

July 29, 2024 12:15 PM
SehajTimes

ਜ਼ਮੀਨੀ ਰਿਕਾਰਡ ਹਾਸਲ ਕਰਨ ਲਈ ਵਰਦਾਨ ਸਾਬਤ ਹੋ ਰਹੇ ਨੇ ਜ਼ਿਲ੍ਹੇ ਦੇ ਫ਼ਰਦ ਕੇਂਦਰ

ਜ਼ਮੀਨ ਮਾਲਕਾਂ ਵੱਲੋਂ ਫ਼ਰਦ ਕੇਂਦਰਾਂ ਦੀ ਕਾਰਗੁਜ਼ਾਰੀ 'ਤੇ ਤਸੱਲੀ ਦਾ ਪ੍ਰਗਟਾਵਾ

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਮੀਨੀ ਰਿਕਾਰਡ ਹਾਸਲ ਕਰਨ ਲਈ ਜ਼ਿਲ੍ਹੇ ਵਿਚਲੇ ਫਰਦ ਕੇਂਦਰ ਲੋਕਾਂ ਵਾਸਤੇ ਵਰਦਾਨ ਸਾਬਤ ਹੋ ਰਹੇ ਹਨ। ਇਨ੍ਹਾਂ ਫਰਦ ਕੇਂਦਰਾਂ ਜ਼ਰੀਏ ਲੋਕਾਂ ਨੂੰ ਕੁਝ ਹੀ ਪਲਾਂ ਵਿੱਚ ਲੋੜੀਂਦਾ ਜ਼ਮੀਨੀ ਰਿਕਾਰਡ ਮਿਲ ਜਾਂਦਾ ਹੈ।

ਜ਼ਿਲ੍ਹੇ ਵਿਚਲੇ ਫਰਦ ਕੇਂਦਰਾਂ ਰਾਹੀਂ ਇਸ ਸਾਲ ਹੁਣ ਤੱਕ ਜ਼ਮੀਨ ਮਾਲਕਾਂ ਨੂੰ 57 ਹਜ਼ਾਰ 544 ਫਰਦਾਂ ਅਤੇ 03 ਲੱਖ 64 ਹਜ਼ਾਰ 129 ਤਸਦੀਕ ਸ਼ੁਦਾ ਪੰਨੇ ਜਾਰੀ ਕੀਤੇ ਗਏ। ਜਿਸ ਸਬੰਧੀ 91 ਲੱਖ 03 ਹਜ਼ਾਰ 225 ਰੁਪਏ ਫੀਸ ਵਸੂਲੀ ਗਈ ਹੈ।

ਸ੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਫਰਦ ਕੇਂਦਰਾਂ ਦੇ ਕੰਮ-ਕਾਜ ਵਿੱਚ ਪੂਰੀ ਪਾਰਦਰਸ਼ਤਾ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਫਰਦ ਕੇਂਦਰਾਂ 'ਚ ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਆਖਿਆ ਗਿਆ ਹੈ ਤਾਂ ਜੋ ਫਰਦਾਂ ਹਾਸਿਲ ਕਰਨ ਵਾਲੇ ਕਿਸੇ ਵੀ ਜ਼ਮੀਨ ਮਾਲਕ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੀ ਜ਼ਮੀਨ ਮਾਲਕ ਨੂੰ ਫਰਦ ਹਾਸਲ ਕਰਨ ਲਈ 15 ਮਿੰਟ ਤੋਂ ਵੱਧ ਸਮਾਂ ਨਹੀਂ ਲਗਦਾ ਅਤੇ ਜ਼ਮੀਨ ਮਾਲਕ ਨੂੰ ਕੇਵਲ 25/- ਰੁਪਏ ਪ੍ਰਤੀ ਪੰਨੇ ਦੇ ਹਿਸਾਬ ਨਾਲ ਜ਼ਮੀਨੀ ਰਿਕਾਰਡ ਦੀ ਤਸਦੀਕ ਸ਼ੁਦਾ ਨਕਲ ਦੇ ਦਿੱਤੀ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ 'ਚ 06 ਫਰਦ ਕੇਂਦਰ ਮੌਜੂਦ ਹਨ, ਜਿਹੜੇ ਕਿ ਫਤਹਿਗੜ੍ਹ ਸਾਹਿਬ, ਬਸੀ ਪਠਾਣਾ, ਅਮਲੋਹ, ਖਮਾਣੋਂ, ਮੰਡੀ ਗੋਬਿੰਦਗੜ੍ਹ, ਚਨਾਰਥਲ ਕਲਾਂ ਵਿਖੇ ਕੰਮ ਕਰ ਰਹੇ ਹਨ। ਫਤਹਿਗੜ੍ਹ ਸਾਹਿਬ ਵਿਖੇ ਸਥਿਤ ਫਰਦ ਕੇਂਦਰ ਰਾਹੀਂ ਫਤਹਿਗੜ੍ਹ ਸਾਹਿਬ ਦੇ ਜ਼ਮੀਨ ਮਾਲਕਾਂ ਨੂੰ 17146 ਫਰਦਾਂ ਅਤੇ 104175 ਤਸਦੀਕ ਸ਼ੁਦਾ ਪੰਨੇ ਜਾਰੀ ਕੀਤੇ ਗਏ। ਇਸੇ ਤਰ੍ਹਾਂ ਤਹਿਸੀਲ ਕੰਪਲੈਕਸ ਬਸੀ ਪਠਾਣਾ  ਵਿਚਲੇ ਫਰਦ ਕੇਂਦਰ ਤੋਂ 9419 ਫਰਦਾਂ ਅਤੇ 48175 ਤਸਦੀਕਸ਼ੁਦਾ ਪੰਨੇ, ਤਹਿਸੀਲ ਕੰਪਲੈਕਸ ਅਮਲੋਹ ਵਿਚਲੇ ਫਰਦ ਕੇਂਦਰ ਤੋਂ 8711 ਫਰਦਾਂ ਅਤੇ 54207 ਤਸਦੀਕਸ਼ੁਦਾ ਪੰਨੇ, ਫਰਦ ਕੇਂਦਰ ਤਹਿਸੀਲ ਕੰਪਲੈਕਸ ਖਮਾਣੋਂ ਤੋਂ 9476 ਫਰਦਾਂ ਅਤੇ 51422 ਤਸਦੀਸ਼ੁਦਾ ਪੰਨੇ, ਫਰਦ ਕੇਂਦਰ ਸਬਤਹਿਸੀਲ ਮੰਡੀ ਗੋਬਿੰਗਦੜ੍ਹ  ਤੋਂ 7724 ਫਰਦਾਂ ਅਤੇ 75326 ਤਸਦੀਕਸ਼ੁਦਾ ਪੰਨੇ ਅਤੇ ਫਰਦ ਕੇਂਦਰ ਚਨਾਰਥਲ ਕਲਾਂ ਤੋਂ 5068 ਫਰਦਾਂ ਅਤੇ 30824 ਤਸਦੀਕਸ਼ੁਦਾ ਪੰਨੇ ਜਾਰੀ ਕੀਤੇ ਗਏ ਹਨ।

Have something to say? Post your comment

 

More in Malwa

ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਕਾਲਾ ਬਸਪਾ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਹੋਏ ਸ਼ਾਮਲ

ਬਰਨਾਲਾ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਖਾਲੀ ਕਰਵਾਇਆ ਕੰਪਲੈਕਸ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼

ਦਾਮਨ ਬਾਜਵਾ ਨੇ ਕੋਠੀ ਤੇ ਲਹਿਰਾਇਆ ਭਾਜਪਾ ਦਾ ਝੰਡਾ ਕਿਹਾ ਭਾਜਪਾ ਦੀਆਂ ਨੀਤੀਆਂ ਲੋਕ ਪੱਖੀ ਸੂਬਾ ਸਰਕਾਰ ਦੇ ਝੂਠ ਦਾ ਲੋਕ ਮੰਗਣਗੇ ਜਵਾਬ

ਸੂਬੇ ਦਾ ਚਹੁੰਪੱਖੀ ਵਿਕਾਸ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ : ਹਰਚੰਦ ਸਿੰਘ ਬਰਸਟ

ਸੁਨਾਮ 'ਚ ਬਾਂਕੇ ਬਿਹਾਰੀ ਸੰਮਤੀ ਨੇ ਕਰਾਇਆ ਧਾਰਮਕ ਸਮਾਗਮ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਲੀਡਰਸ਼ਿਪ ਕੰਕਲੇਵ 2026 ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ