Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਐਗਰੋ ਇਨਪੁਟ ਡੀਲਰਜ਼ ਐਸੋਸੀਏਸ਼ਨ ਨੇ ਕੇਂਦਰੀ ਮੰਤਰੀ ਬਿੱਟੂ ਨੂੰ ਸੌਂਪਿਆ ਮੰਗ ਪੱਤਰ  

July 29, 2024 04:47 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਐਗਰੋ ਇਨਪੁਟ ਡੀਲਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਈਸ਼ਵਰ ਗਰਗ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੰਗ ਪੱਤਰ ਸੌਂਪਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਾਸੋਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਹੱਲ ਕਰਵਾਉਣ ਦੀ ਮੰਗ ਕੀਤੀ ਹੈ। ਮੰਗ ਪੱਤਰ ਵਿੱਚ ਰਵਨੀਤ ਸਿੰਘ ਬਿੱਟੂ (ਕੇਂਦਰੀ ਰਾਜ ਮੰਤਰੀ, ਭਾਰਤ ਸਰਕਾਰ) ਨੂੰ ਬੀਜ, ਕੀਟਨਾਸ਼ਕ ਅਤੇ ਖਾਦ ਡੀਲਰਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਜਾਣੂੰ ਕਰਵਾਉਂਦਿਆਂ ਮੰਗ ਕੀਤੀ ਗਈ ਕਿ ਕੀੜੇਮਾਰ ਦਵਾਈਆਂ ਅਤੇ ਬੀਜਾਂ ਦੇ ਸੈਂਪਲ ਮਾਪਦੰਡਾਂ 'ਤੇ ਪੂਰੇ ਨਾ ਉਤਰਨ 'ਤੇ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਨਾ ਕਿ ਡੀਲਰਾਂ ਨੂੰ ਪ੍ਰੇਸ਼ਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਵਾਈਆਂ ਬਣਾਉਣ ਵਾਲੇ ਨਿਰਮਾਤਾ ਨੂੰ ਹੀ ਪਹਿਲੀ ਧਿਰ ਬਣਾਓ, ਦਵਾਈਆਂ ਵੇਚਣ ਵਾਲੇ ਤਾਂ ਸੀਲਬੰਦ ਡੱਬੇ ਅਤੇ ਪੈਕਟ ਵੇਚਦੇ ਹਨ, ਫਿਰ ਵੇਚਣ ਵਾਲੇ ਨੂੰ ਸਜ਼ਾ ਕਿਉਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੀਟਨਾਸ਼ਕ ਦਵਾਈਆਂ ਵੇਚਣ ਲਈ ਲਾਇਸੰਸ ਨੂੰ ਨਵਿਆਉਣ ਦੀ ਫੀਸ ਵੀ ਖਤਮ ਕੀਤੀ ਜਾਵੇ ਕਿਉਂਕਿ ਕਈ ਰਾਜਾਂ ਵਿੱਚ ਅਜਿਹੀ ਕੋਈ ਫੀਸ ਲਾਗੂ ਨਹੀਂ ਹੈ। ਡੀਲਰਾਂ ਦਾ ਮੁਨਾਫ਼ਾ ਵਧਾਇਆ ਜਾਣਾ ਚਾਹੀਦਾ ਹੈ ਅਤੇ ਦੇਸ਼ ਭਰ ਦੇ ਸਾਰੇ ਐਗਰੋ ਇਨਪੁਟ ਡੀਲਰਾਂ 'ਤੇ ਇਕਸਾਰ ਨਿਯਮ ਲਾਗੂ ਕੀਤੇ ਜਾਣੇ ਚਾਹੀਦੇ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਵਾਅਦਾ ਕੀਤਾ ਕਿ ਉਹ ਇਹ ਮਾਮਲਾ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੋਲ  ਉਠਾਉਣਗੇ ਅਤੇ ਉਕਤ ਕਾਰੋਬਾਰ ਨਾਲ ਜੁੜੇ ਵਪਾਰੀਆਂ ਨੂੰ ਮੁਸ਼ਕਿਲਾਂ ਦਾ ਹੱਲ ਕਰਵਾਉਣਗੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ