Tuesday, September 16, 2025

Health

ਸਟਾਪ ਡਾਇਰੀਆ ਮੁਹਿੰਮ ਤਹਿਤ ਹੈਜੇ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਪਰਨੀਤ ਸ਼ੇਰਗਿੱਲ

July 29, 2024 05:09 PM
SehajTimes

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ "ਸਟਾਪ ਡਾਇਰੀਆ ਮੁਹਿੰਮ" ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹੇ ਅੰਦਰ ਹੈਜੇ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ "ਸਟਾਪ ਡਾਇਰੀਆ" ਮੁਹਿੰਮ ਤਹਿਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਬਰਸਾਤਾਂ ਦੇ ਮੌਸਮ ਦੌਰਾਨ 0-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਉਣ ਵਾਸਤੇ 31 ਅਗਸਤ ਤੱਕ " ਸਟਾਪ ਡਾਇਰੀਆ " ਮੁਹਿੰਮ ਚਲਾਈ ਜਾ ਰਹੀ ਹੈ, ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਲਗਭਗ 54,000 ਬੱਚਿਆਂ ਨੂੰ ਘਰ-ਘਰ ਜਾ ਕੇ ਓ.ਆਰ.ਐਸ. ਦੇ ਪੈਕਟ ਵੰਡੇ ਜਾ ਰਹੇ ਹਨ ਤੇ 2 ਮਹੀਨੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਜਿੰਕ ਦੀਆਂ 14-14 ਗੋਲੀਆਂ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੀ "ਸਟਾਪ ਡਾਇਰੀਆ" ਮੁਹਿੰਮ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਇਸ ਮੁਹਿੰਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾਵੇ ਅਤੇ ਬੱਚਿਆਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਮਹੱਤਤਾ ਅਤੇ ਆਪਣੇ ਆਪ ਦੀ ਸਾਫ ਸਫਾਈ ਰੱਖਣ ਸਬੰਧੀ ਜਾਣੂ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਐਮ.ਓਜ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਟੈਸਟਿੰਗ ਕਰਵਾਈ ਜਾਵੇ। ਇਸ ਤੋਂ ਇਲਾਵਾ ਵੱਖ ਵੱਖ ਥਾਵਾਂ ਤੇ ਲੱਗਣ ਵਾਲੀਆਂ ਖਾਣ ਪੀਣ ਵਾਲੇ ਸਮਾਨ ਦੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਖਾਣ ਪੀਣ ਵਾਲੇ ਸਮਾਨ ਨੂੰ ਢੱਕ ਕੇ ਰੱਖਣ ਬਾਰੇ ਸੁਚੇਤ ਕੀਤਾ ਜਾਵੇ। ਇਸ ਤੋਂ ਇਲਾਵਾ ਆਈਸਕ੍ਰੀਮ ਦੀਆਂ ਰੇਹੜੀਆਂ ਦੀ ਖਾਸ ਤੌਰ ਤੇ ਚੈਕਿੰਗ ਕਰਕੇ ਆਈਸਕ੍ਰੀਮ ਦੀ ਗੁਣਵੱਤਾ ਪਰਖੀ ਜਾਵੇ, ਉਨ੍ਹਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਵਧਿਆ ਕਿਸਮ ਦੀ ਆਈਸਕ੍ਰੀਮ ਹੀ ਵੇਚਣ।

ਡਿਪਟੀ ਕਮਿਸਨਰ ਨੇ ਕਿਹਾ ਕਿ ਟੀਚੇ ਅਨੁਸਾਰ ਪਾਣੀ ਦੇ ਸੈਂਪਲ ਇਕੱਤਰ ਕਰਕੇ ਲੈਬੋਰਟਰੀ ਵਿੱਚ ਭੇਜੇ ਜਾਣ ਅਤੇ ਕਿਸੇ ਵੀ ਥਾਂ ਤੇ ਬਿਮਾਰੀ ਦੀ ਸੂਚਨਾ ਮਿਲਣ ਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਕਰਮਚਾਰੀ ਵੱਲੋਂ ਇਸ ਕੰਮ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ(ਵਿ) ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਸਵਪਨਜੀਤ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰਨਾ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ