Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਥਾਣਾ STF ਟੀਮ ਵੱਲੋਂ ਹੈਰੋਇਨ ਸਮੇਤ 11 ਦੋਸ਼ੀ ਗ੍ਰਿਫਤਾਰ

July 29, 2024 05:25 PM
SehajTimes

ਮੋਹਾਲੀ : ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਐਸ.ਟੀ.ਐਫ, ਪੰਜਾਬ ਅਤੇ ਸ੍ਰੀ ਨੀਲਾਭ ਕਿਸ਼ੋਰ ਆਈ.ਪੀ.ਐਸ., ਏ ਡੀ.ਜੀ.ਪੀ. ਐਸ.ਟੀ.ਐਫ, ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ.ਐਸ., ਐਸ.ਪੀ, ਐਸ.ਟੀ.ਐਫ, ਰੂਪਨਗਰ ਰੇਂਜ ਦੀ ਨਿਗਰਾਨੀ ਅਤੇ ਸ੍ਰੀ ਹਰਵਿੰਦਰਪਾਲ ਸਿੰਘ ਪੀ.ਪੀ.ਐਸ., ਡੀ.ਐਸ.ਪੀ. ਐਸ.ਟੀ.ਐਫ, ਆਪਰੇਸ਼ਨ ਦੀ ਅਗਵਾਈ ਹੇਠ ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਨਸ਼ਾ ਤਸਕਰਾ ਦੇ ਖਿਲਾਫ ਸ਼ਿਕੰਜਾ ਕੱਸਦੇ ਹੋਏ ਥਾਣਾ ਐਸ.ਟੀ.ਐਫ, ਮੋਹਾਲੀ ਦੀ ਟੀਮ ਨੂੰ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਜਦੋਂ ਐਸ.ਟੀ ਐਫ ਟੀਮ ਵੱਲੋਂ ਸਿਪਾਹੀ ਗੁਰਮੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਬੀਹਲੇਵਾਲਾ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ (ਜੋ ਕਿ ਜਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਹੈ) ਅਤੇ ਨਵਦੀਪ ਕੌਰ ਉਰਫ ਨਵ ਪਤਨੀ ਗੁਰਿੰਦਰ ਸਿੰਘ ਉਰਫ ਸੈਲੀ ਵਾਸੀ ਵਾਰਡ ਨੰ: 05 ਤਲਵੰਡੀ ਭਾਈ ਕੇ, ਥਾਣਾ ਤਲਵੰਡੀ ਭਾਈ, ਜਿਲ੍ਹਾ ਫਿਰੋਜਪੁਰ ਨੂੰ 440 ਗ੍ਰਾਮ ਹੈਰੋਇਨ ਅਤੇ ਕਾਰ ਨੰ: ਸੀ.ਐਚ-01-ਸੀ.ਬੀ.-6900 ਮਾਰਕਾ ਪੋਲੇ ਵੈਲਸਵੈਗਨ ਰੰਗ ਚਿੱਟਾ ਸਮੇਤ ਗ੍ਰਿਫਤਾਰ ਕੀਤਾ ਹੈ।  ਜਿਨ੍ਹਾਂ ਦੇ ਖਿਲਾਫ ਮੁੱਕਦਮਾ ਨੰ. 105 ਮਿਤੀ 17.07.2024 ਅ/ਧ 21-ਸੀ, 27,29 ਐਨ.ਡੀ.ਪੀ.ਐਸ. ਐਕਟ ਥਾਣਾ ਐਸ.ਟੀ.ਐਫ, ਸੈਕਟਰ-79, ਐਸ.ਏ.ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਹੈ।
ਸ੍ਰੀ ਅਕਾਸ਼ਦੀਪ ਸਿੰਘ ਔਲਖ ਪੀ.ਪੀ.ਐਸ., ਐਸ.ਪੀ, ਐਸ.ਟੀ.ਐਫ, ਰੂਪਨਗਰ ਰੇਂਜ ਵੱਲੋਂ ਇਸ ਮੁਕੱਦਮੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ਣ ਨਵਦੀਪ ਕੌਰ ਉਰਫ ਨਵ ਦੀ ਮੁੱਢਲੀ ਪੁੱਛ ਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਉਕਤ ਹੈਰੋਇੰਨ ਗਗਨਦੀਪ ਉਰਫ ਗਗਨ ਅਤੇ ਸੰਦੀਪ ਉਰਫ ਟੀਟਾ ਵਾਸੀਆਨ ਫਗਵਾੜਾ ਪਾਸੋਂ ਲੈ ਕੇ ਆਏ ਸਨ। ਜਿਹਨਾ ਨੂੰ ਮਿਤੀ 20.07.2024 ਨੂੰ ਮੁਕੱਦਮੇ ਵਿੱਚ ਨਾਮਜਦ ਕੀਤਾ ਗਿਆ ਅਤੇ ਗਗਨਦੀਪ ਉਰਫ ਗਗਨ ਪਾਸੋਂ ਮਿਤੀ 20.07.24 ਨੂੰ 01 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਕੱਦਮੇ ਵਿੱਚ ਉਕਤਾਨ ਦੀ ਪੁੱਛ ਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਹੈਰੋਇਨ ਦੀ ਇਸ ਤਸਕਰੀ ਵਿੱਚ ਇਹਨਾ ਨਾਲ ਗੁਰਵਿੰਦਰ ਸਿੰਘ ਉਰਫ ਸ਼ੈਲੀ ਪੁੱਤਰ ਗੁਰਦੇਵ ਸਿੰਘ, ਰਣਦੀਪ ਕੌਰ ਪਤਨੀ ਸੋਹਨ ਲਾਲ ਉਰਫ ਕਾਲਾ, ਸੋਹਨ ਲਾਲ ਉਰਫ ਕਾਲਾ ਪੁੱਤਰ ਮਲਕੀਤ ਸਿੰਘ, ਰਜਨੀਸ ਉਰਫ ਪ੍ਰੀਤ ਪੁੱਤਰ ਨਰਿੰਦਰ ਕੁਮਾਰ ਵੀ ਸ਼ਾਮਿਲ ਹਨ ਜੋ ਜੇਲ ਵਿੱਚ ਬੰਦ ਹਨ। ਜਿਹਨਾ ਨੂੰ ਮੁਕੱਦਮੇ ਵਿੱਚ ਪ੍ਰਡੰਕਸ਼ਨ ਵਾਰੰਟ ਪਰ ਲਿਆ ਕੇ ਪੁੱਛ ਗਿੱਛ ਕੀਤੀ ਗਈ ਹੈ ਅਤੇ ਇਹਨਾ ਸਬੰਧੀ ਹੋਰ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ।
ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ਣ ਨਵਦੀਪ ਕੌਰ ਅਤੇ ਸਿਪਾਹੀ ਗੁਰਮੀਤ ਸਿੰਘ ਉਕਤਾਨ ਵੱਲੋਂ ਪੁੱਛ ਗਿੱਛ ਦੌਰਾਨ ਇਹ ਵੀ ਦੱਸਿਆ ਕਿ ਗਗਨਦੀਪ ਉਰਫ ਗਗਨ ਪਾਸੋਂ ਉਹ 500 ਗ੍ਰਾਮ ਹੈਰੋਇਨ ਲੈ ਕੇ ਆਏ ਸਨ। ਜਿਸ ਵਿੱਚੋਂ 30 ਗ੍ਰਾਮ ਹੈਰੋਇਨ ਉਹਨਾ ਨੇ ਅੱਗੇ ਗੁਲਸ਼ਨ ਕੋਰ ਅਤੇ ਲਵਪ੍ਰੀਤ ਸਿੰਘ ਉਰਫ ਲਵਲੀ ਵਾਸੀਆਨ ਜਲੰਧਰ ਨੂੰ ਵੇਚ ਦਿੱਤੀ ਸੀ ਜੋ ਇਹਨਾ ਦੋਵਾਂ ਨੂੰ ਮੁਕੱਦਮੇ ਵਿੱਚ ਨਾਮਜਦ ਕਰਕੇ ਮਿਤੀ 24.07.2024 ਨੂੰ ਮੁਕੱਦਮੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਤੱਕ ਉਕਤ ਮੁਕੱਦਮੇ ਵਿੱਚ 11 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।
ਇਸ ਤੋਂ ਇਲਾਵਾ ਮਿਤੀ 27-07-2024 ਨੂੰ ਮੁੱਖ ਅਫਸਰ, ਥਾਣਾ ਐਸ ਟੀ.ਐਫ, ਸੈਕਟਰ-79, ਮੋਹਾਲੀ ਨੂੰ ਮੁੱਖਬਰ ਵੱਲੋ ਇਤਲਾਹ ਮਿਲੀ ਸੀ ਕਿ ਮੋਹਿਤ ਕੁਮਾਰ ਪੁੱਤਰ ਮੁਨੂ ਲਾਲ ਅਤੇ ਬੱਬਲੂ ਪੁੱਤਰ ਰਾਮ ਦੇਵ ਵਾਸੀ ਬਸੀਰਪੁਰਾ ਜਲੰਧਰ ਜੋ ਕਿ ਦਿੱਲੀ ਤੋ ਸਸਤੇ ਭਾਅ ਤੇ ਹੈਰੋਇਨ ਲਿਆ ਕਰ ਮੋਹਾਲੀ,ਚੰਡੀਗੜ ਦੇ ਏਰੀਆ ਵਿੱਚ ਆਪਣੇ ਗਾਹਕਾ ਨੂੰ ਸਪਲਾਈ ਕਰਦੇ ਹਨ। ਜੋ ਇਸ ਮਿਲੀ ਗੁਪਤ ਸੂਚਨਾ ਤੇ ਕੰਮ ਕਰਦੇ ਹੋਏ ਮਿਤੀ 27-07-2024 ਨੂੰ ਉਕਤਾਨ ਦੋਨੋ ਵਿਅਕਤੀਆ ਨੂੰ ਸੈਕਟਰ-105 ਐਮਾਰ ਸਿਟੀ ਦੇ ਨੇੜੇ ਤੋ ਗ੍ਰਿਫਤਾਰ ਕੀਤਾ ਗਿਆ ਅਤੇ ਉਹਨਾ ਪਾਸੋ 01 ਕਿਲੋਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਜਿਹਨਾ ਨੇ ਪੁੱਛ ਗਿੱਛ ਦੌਰਾਨ ਦੱਸਿਆ ਕਿ ਉਹ ਇਹ ਹੈਰੋਇੰਨ ਸੋਨੀਪਤ ਕਿਸੇ ਵਿਅਕਤੀ ਜਿਹਨਾ ਦਾ ਇਹਨਾ ਨੂੰ ਕੋਈ ਨਾਮ ਪਤਾ ਨਹੀ ਪਤਾ ਹੈ। ਮੋਹਿਤ ਅਤੇ ਬੱਬਲੂ ਨੂੰ ਇਹ ਹੈਰੋਇੰਨ ਦੀ ਸਪਲਾਈ ਲੈਣ ਲਈ ਮੋਹਿਤ ਕੁਮਾਰ ਦੇ ਭਰਾ ਦੀਪਕ ਵਾਸੀ ਜਲੰਧਰ ਨੇ ਭੇਜਿਆ ਸੀ। ਜਿਸ ਤੇ ਵੀ ਪਹਿਲਾ ਮੁੱਕਦਮਾ ਦਰਜ ਹੈ ਜੋ ਹੁਣ ਘਰੋ ਭੱਜਿਆ ਹੋਇਆ ਹੈ।ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ। ਜਿਨ੍ਹਾਂ ਦੇ ਖਿਲਾਫ ਮੁੱਕਦਮਾ ਨੰ. 112 ਮਿਤੀ 27.07.2024 ਅ/ਧ 21-ਸੀ , 29 ਐਨ.ਡੀ.ਪੀ.ਐਸ. ਐਕਟ ਥਾਣਾ ਐਸ.ਟੀ.ਐਫ, ਸੈਕਟਰ-79, ਐਸ.ਏ.ਐਸ ਨਗਰ ਦਰਜ ਰਜਿਸਟਰ ਕੀਤਾ ਗਿਆ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

 

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ