Sunday, March 01, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Malwa

ਆਜ਼ਾਦੀ ਦਿਹਾੜੇ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ

July 29, 2024 08:21 PM
SehajTimes

ਪਟਿਆਲਾ : ਦੇਸ਼ ਦੇ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਅੱਜ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਪਟਿਆਲਾ ਦੇ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡ ਸਮੇਤ ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾਂ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਵੀਲ ਚੇਅਰ ਦੀ ਵੰਡ ਕਰਨ ਸਮੇਤ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। ਮੀਟਿੰਗ ਦੌਰਾਨ ਡੀ.ਐਫ.ਐਸ.ਸੀ. ਰਵਿੰਦਰ ਕੌਰ, ਡੀ.ਡੀ.ਐਫ. ਨਿਧੀ ਮਲਹੋਤਰਾ ਸਮੇਤ ਵੱਖ ਵੱਖ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Malwa

ਪੈਨਸ਼ਨਰਜ਼ ਵੈਲਫੇਅਰ ਐਸ਼ੋਸੀਏਸ਼ਨ ਬਰੇਟਾ ਦੀ ਮਹੀਨਾਵਾਰੀ ਮੀਟਿੰਗ ਸੰਪੰਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ 

ਸੁਨਾਮ ਕਾਲਜ 'ਚ ਲੇਖ ਮੁਕਾਬਲੇ ਕਰਵਾਏ 

ਮੁੱਦਿਆਂ ਦੀ ਥਾਂ 'ਹਉਮੈ' ਦੀ ਲੜਾਈ ਹੋ ਰਹੀ ਭਾਰੂ : ਪਰਮਿੰਦਰ ਸਿੰਘ ਢੀਂਡਸਾ

ਰਜਿੰਦਰ ਦੀਪਾ ਕਾਂਗਰਸ ਦੀ ਰੈਲੀ ਲਈ  ਕੋਆਰਡੀਨੇਟਰ ਨਿਯੁਕਤ 

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ