Monday, November 10, 2025

Chandigarh

ਡਰੱਗ ਕੇਸ ‘ਚ ਜਗਦੀਸ਼ ਸਿੰਘ ਭੋਲਾ ਨੂੰ ਹੋਈ 10 ਸਾਲ ਦੀ ਸਜ਼ਾ

July 30, 2024 03:37 PM
SehajTimes

ਮੋਹਾਲੀ : ਪੰਜਾਬ ‘ਚ ਬਹੁ-ਕਰੋੜੀ ਡਰੱਗ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਮੰਗਲਵਾਰ ਨੂੰ ਈਡੀ ਦੀ ਵਿਸ਼ੇਸ਼ ਅਦਾਲਤ ‘ਚ ਸੁਣਵਾਈ ਹੋਵੇਗੀ। ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਹਨ। ਅਦਾਲਤ ਨੇ ਜਗਦੀਸ਼ ਭੋਲਾ ਸਮੇਤ 17 ਲੋਕਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਜਗਦੀਸ਼ ਭੋਲਾ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ ਸਾਲ 2013 ਵਿੱਚ ਸਾਹਮਣੇ ਆਇਆ ਸੀ। ਜਦੋਂ ਪੰਜਾਬ ਪੁਲਿਸ ਨੇ ਅਰਜੁਨ ਐਵਾਰਡੀ ਪਹਿਲਵਾਨ ਰੁਸਤਮ-ਏ-ਹਿੰਦ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਬਰਖਾਸਤ ਕਰ ਦਿੱਤਾ ਸੀ। ਫਿਰ ਖੁਲਾਸਾ ਹੋਇਆ ਕਿ ਇਹ ਰੈਕੇਟ ਪੰਜਾਬ ਤੋਂ ਬਾਹਰਲੇ ਦੇਸ਼ਾਂ ਤੱਕ ਫੈਲਿਆ ਹੋਇਆ ਸੀ। ਇਸ ਮਾਮਲੇ ਦੇ ਸਾਹਮਣੇ ਆਉਣ ਨਾਲ ਪੰਜਾਬ ਦੀ ਸਿਆਸਤ ਅਤੇ ਖੇਡ ਜਗਤ ਵਿੱਚ ਖਲਬਲੀ ਮਚ ਗਈ। ਇਸ ਦੇ ਨਾਲ ਹੀ ਸੂਬੇ ਦੇ ਕਈ ਨੇਤਾਵਾਂ ‘ਤੇ ਵੀ ਸਵਾਲ ਚੁੱਕੇ ਗਏ। ਜਾਂਚ ‘ਚ ਸਾਹਮਣੇ ਆਇਆ ਕਿ ਇਹ ਡਰੱਗ ਰੈਕੇਟ 6 ਹਜ਼ਾਰ ਕਰੋੜ ਰੁਪਏ ਦਾ ਹੈ। ਸਾਲ 2019 ਵਿੱਚ ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ 25 ਲੋਕਾਂ ਨੂੰ ਸਜ਼ਾ ਸੁਣਾਈ ਸੀ। ਜਦੋਂ ਈਡੀ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੇ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਬਣਾਈਆਂ ਸਨ। ਜਦਕਿ ਇਨ੍ਹਾਂ ਲੋਕਾਂ ਨੇ ਇਨਕਮ ਟੈਕਸ ਵੀ ਨਹੀਂ ਭਰਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਆਮਦਨ ਬਹੁਤ ਜ਼ਿਆਦਾ ਹੈ। ਇਹ ਸਪੱਸ਼ਟ ਹੋ ਗਿਆ ਕਿ ਉਕਤ ਵਿਅਕਤੀ ਕਿਸੇ ਹੋਰ ਧੰਦੇ ਨਾਲ ਜੁੜੇ ਹੋਏ ਸਨ। ਇਸ ਤੋਂ ਬਾਅਦ ਈਡੀ ਨੇ ਮੁਲਜ਼ਮਾਂ ਦੀ ਜਾਇਦਾਦ ਕੁਰਕ ਕਰ ਲਈ ਸੀ। ਇਸ ਵਿਚ ਮੋਹਾਲੀ ਤੋਂ ਲੈ ਕੇ ਕਈ ਥਾਵਾਂ ‘ਤੇ ਆਲੀਸ਼ਾਨ ਕੋਠੀਆਂ, ਉਦਯੋਗਿਕ ਪਲਾਟ ਅਤੇ ਹੋਰ ਜਾਇਦਾਦਾਂ ਸ਼ਾਮਲ ਸਨ।

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ  

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

ਮਾਮਲਾ ਥਾਰ ਰੌਕਸ ਨੂੰ ਨੁਕਸਾਨ ਪਹੁੰਚਾਉਣ ਦਾ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ : ਜਥੇਦਾਰ ਬਾਬਾ ਬਲਬੀਰ ਸਿੰਘ

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਦਾ ਵੱਡਾ ਕਦਮ- 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ