Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

July 30, 2024 03:46 PM
SehajTimes

ਚੰਡੀਗੜ੍ਹ : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਫਲਦਾਰ ਰੁੱਖ ਲਾਉਣ ਲਈ ਢੁਕਵਾਂ ਅਤੇ ਅਨੁਕੂਲ ਹੈ ਅਤੇ ਸਰਕਾਰ ਦੀ ਇਹ ਪਹਿਲਕਦਮੀ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ, ਲਈ ਟਿਕਾਊ ਬਦਲ ਪੇਸ਼ ਕਰੇਗੀ। ਬਾਗ਼ਬਾਨੀ ਮੰਤਰੀ ਨੇ ਉਚੇਚੇ ਤੌਰ ‘ਤੇ ਅੰਬ, ਅਮਰੂਦ, ਲੀਚੀ, ਚੀਕੂ, ਨਿੰਬੂ ਪ੍ਰਜਾਤੀ ਦੇ ਫਲਾਂ ਦੀਆਂ ਵੱਖ-ਵੱਖ ਕਿਸਮਾਂ, ਜਾਮੁਨ, ਬਿਲ ਅਤੇ ਕਟਹਲ ਸਮੇਤ ਵੱਖ-ਵੱਖ ਫਲਾਂ ਵਾਲੇ ਰੁੱਖਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੂਟੇ ਬਾਗ਼ਬਾਨੀ ਵਿਭਾਗ ਅਧੀਨ ਚੱਲ ਰਹੀਆਂ ਸਰਕਾਰੀ ਨਰਸਰੀਆਂ ਵਿੱਚ ਵਾਜਬ ਕੀਮਤਾਂ ‘ਤੇ ਉਪਲਬਧ ਹਨ।

ਇਸੇ ਦੌਰਾਨ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਨੇ ਕਿਹਾ ਕਿ ਨਰਸਰੀਆਂ ਤੋਂ ਬੂਟੇ ਲੈਣ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ, ਬਾਗ਼ਬਾਨੀ ਵਿਭਾਗ ਦੇ ਨੋਡਲ ਅਫ਼ਸਰ ਨਾਲ ਮੋਬਾਈਲ ਨੰਬਰ 7508018803 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਫਲਦਾਰ ਬੂਟੇ ਲਗਾਉਣ ਨਾਲ ਜਿਥੇ ਵਾਤਾਵਰਣ ਅਤੇ ਪਾਣੀ ਦੀ ਸੰਭਾਲ ਹੋਵੇਗੀ, ਉਥੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲਣ ਸਣੇ ਕਿਸਾਨਾਂ ਦੀ ਆਮਦਨ ਵਿੱਚ ਚੋਖਾ ਵਾਧਾ ਹੋਵੇਗਾ। ਸ਼ੈਲਿੰਦਰ ਕੌਰ ਨੇ ਵਧੇਰੇ ਟਿਕਾਊ ਅਤੇ ਆਰਥਿਕ ਤੌਰ ‘ਤੇ ਲਾਹੇਵੰਦ ਖੇਤੀ ਤਕਨੀਕਾਂ ਅਪਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਪੂਰਣ ਸਹਿਯੋਗ ਦੇਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਖੇਤੀ ਖੇਤਰ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਵਧਾਉਂਦੇ ਹੋਏ ਵਾਤਾਵਰਣ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਵਿਆਪਕ ਯਤਨਾਂ ਦਾ ਹਿੱਸਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ