Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹੇ ’ਚ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ‘ਜ਼ੀਰੋ ਸਹਿਣਸ਼ੀਲਤਾ ਨੀਤੀ’ ਨੂੰ ਸਖ਼ਤੀ ਨਾਲ ਅੱਗੇ ਲਿਜਾਇਆ ਜਾਵੇ : ਡੀ ਸੀ ਆਸ਼ਿਕਾ ਜੈਨ 

July 30, 2024 03:55 PM
SehajTimes
ਲੋਕਾਂ ਨੂੰ ‘ਐਂਟੀ ਕੁਰੱਪਸ਼ਨ ਹੈਲਪਲਾਈਨ’ ਨੰ. 9501 200 200 ਅਤੇ ਟੋਲ ਫਰੀ ਨੰਬਰ 1800-1800-1000 ’ਤੇ ਸ਼ਿਕਾਇਤਾਂ ਦਰਜ ਕਰਵਾਉਣ ਦੀ ਅਪੀਲ 
 
ਐਸ ਐਸ ਪੀ ਵਿਜੀਲੈਂਸ ਦਲਜੀਤ ਸਿੰਘ ਰਾਣਾ ਨਾਲ ਭ੍ਰਿਸ਼ਟਾਚਾਰ ਮਾਮਲਿਆਂ ਦੀ ਸਮੀਖਿਆ ਲਈ ਤਾਲਮੇਲ ਮੀਟਿੰਗ ਕੀਤੀ 
 
ਮੋਹਾਲੀ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ’ ਵਚਨਬੱਧਤਾ ਨੂੰ ਸਖ਼ਤੀ ਨਾਲ ਅੱਗੇ ਲਿਜਾਣ ਦੀ ਹਦਾਇਤ ਕੀਤੀ। ਉਨ੍ਹਾਂ ਐਸ ਐਸ ਪੀ ਵਿਜੀਲੈਂਸ ਬਿਊਰੋ ਰੂਪਨਗਰ ਰੇਂਜ ਐਟ ਮੋਹਾਲੀ, ਦਲਜੀਤ ਸਿੰਘ ਰਾਣਾ ਨਾਲ ਮੀਟਿੰਗ ਕਰਕੇ ਜ਼ਿਲ੍ਹੇ ’ਚ ਭ੍ਰਿਸ਼ਟਾਚਾਰ ਮਾਮਲਿਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਜੇਕਰ ਕਿਸੇ ਵੀ ਮਾਮਲੇ ਦੀ ਜਾਂਚ ਜਾਂ ਹੋਰ ਪ੍ਰਕਿਰਿਆ ’ਚ ਕੋਈ ਦਿੱਕਤ ਆਵੇ ਤਾਂ ਤੁਰੰਤ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਜਾਵੇ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਨ ਤਿੜਕੇ, ਸਹਾਇਕ ਕਮਿਸ਼ਨਰ (ਜ) ਹਰਮਿੰਦਰ ਸਿੰਘ ਹੁੰਦਲ ਅਤੇ ਡੀ ਐਸ ਪੀ ਵਿਜੀਲੈਂਸ ਮੋਹਾਲੀ ਯੂਨਿਟ ਨਵਦੀਪ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਭ੍ਰਿਸ਼ਟਾਚਾਰ ਵਿਰੋਧੀ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੇ ਵਟਸਐਪ ਨੰਬਰ 9501 200 200 ਅਤੇ ਟੋਲ ਫਰੀ ਨੰਬਰ 1800-1800-1000 ਬਾਰੇ ਆਮ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਿਕਾਇਤਾ ਦਰਜ ਕਰਾਉਣ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ’ਤੇ ਜ਼ੋਰ ਦਿੰਦਿਆਂ, ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਇਨ੍ਹਾਂ ਨੰਬਰਾਂ ’ਤੇ ਦਰਜ ਕਰਵਾ ਸਕਦੇ ਹਨ। ਉੁਨ੍ਹਾਂ ਨੇ ਜ਼ਿਲ੍ਹੇ ’ਚ ਵੱਖ-ਵੱਖ ਵਿਭਾਗਾਂ ਕੋਲੋਂ ਵਿਜੀਲੈਂਸ ਪੜਤਾਲ ਲਈ ਮੰਗੇ ਜਾਂਦੇ ਰਿਕਾਰਡ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ’ਚ ਫ਼ੜੇ ਕਰਮਚਾਰੀਆਂ ਵਿਰੁੱਧ ਕੇਸ ਚਲਾਉਣ ਦੀ ਮਨਜ਼ੂਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੈਂਡੈਂਸੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇਸ ਲੋਕ ਹਿੱਤੂ ਮੁਹਿੰਮ ’ਚ ਰੁਕਾਵਟ ਕਰਾਰ ਦਿੰਦਿਆਂ ਅਜਿਹੀਆਂ ਮਨਜ਼ੂਰੀਆਂ ਅਤੇ ਰਿਕਾਰਡ ਦੀ ਉਲਬਧਤਾ ਬਿਨਾਂ ਕਿਸੇ ਦੇਰੀ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਦਾ ਕੰਮ ਭ੍ਰਿਸ਼ਟ ਲੋਕਾਂ ਨੂੰ ਕਾਬੂ ਕਰਨਾ ਹੈ ਅਤੇ ਜੇਕਰ ਅਸੀਂ ਕਾਬੂ ਕੀਤੇ ਭ੍ਰਿਸ਼ਟ ਲੋਕਾਂ ਨਾਲ ਸਬੰਧਤ ਦਸਤਾਵੇਜ਼ ਜਾਂ ਮਨਜੂਰੀਆਂ ’ਚ ਬੇਲੋੜੀ ਦੇਰੀ ਕਰਦੇ ਹਾਂ ਤਾਂ ਅਸੀਂ ਵੀ ਅਸਿੱਧੇ ਰੂਪ ’ਚ ਭ੍ਰਿਸ਼ਟਾਚਾਰੀ ਦੀ ਹਮਾਇਤ ਦੇ ਗੁਨਾਹ ਦੇ ਭਾਗੀਦਾਰ ਅਖਵਾਵਾਂਗੇ। ਡਿਪਟੀ ਕਮਿਸ਼ਨਰ ਨੇ ਐਸ ਐਸ ਪੀ ਦਲਜੀਤ ਸਿੰਘ ਰਾਣਾ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੀ ਕੋਈ ਵੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਜੀਲੈਂਸ ਵੱਲੋਂ ਮੰਗੀਆਂ ਸਾਰੀਆਂ ਮਨਜ਼ੂਰੀਆਂ ਤੇ ਰਿਕਾਰਡ ਸਮੇਂ ਸਿਰ ਉਪਲਬਧ ਕਰਵਾਉਣ ਯਕੀਨੀ ਬਣਾਏ ਜਾਣਗੇ। ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਵਿਜੀਲੈਂਸ ਨਾਲ ਸਬੰਧਤ ਅਜਿਹੇ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਭ੍ਰਿਸ਼ਟਚਾਰ ਪ੍ਰਤੀ ਆਮ ਲੋਕਾਂ ’ਚ ਜਾਗਰੂਕਤਾ ਲਈ ਮਹਤੱਵਪੂਰਨ ਸਥਾਨਾਂ ਜਿਵੇਂ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਸਰਕਾਰੀ ਅਦਾਰਿਆ ਵਿੱਚ ਵਿਜੀਲੈਂਸ ਬਿਊਰੋ ਦੇ ਸਬੰਧਤ ਅਧਿਕਾਰੀ/ਕਰਮਚਾਰੀਆ ਦੇ ਨਾਮ ਅਤੇ ਟੈਲੀਫੋਨ ਨੰਬਰਾਂ ਦੇ ਵੇਰਵੇ ਦਿੰਦੇ ਬੈਨਰ ਲਾਉਣ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਆਮ ਲੋਕਾਂ ਦੁਆਰਾ ਭ੍ਰਿਸ਼ਟਾਚਾਰ ਰੋਕਣ ਸਬੰਧੀ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕੇ। ਉਨ੍ਹਾਂ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਸੰਬਧੀ ਸੈਮੀਨਾਰ ਵਰਕਸ਼ਾਪਾਂ ਦਾ ਅਯੋਜਿਤ ਕਰਨ ਲਈ ਵੀ ਕਿਹਾ, ਜਿਸ ਨਾਲ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੀਆਂ ਤਾਲਮੇਲ ਮੀਟਿੰਗਾਂ ਨਿਸ਼ਚਿਤ ਅੰਤਰਾਲ ’ਤੇ ਕੀਤੀਆਂ ਜਾਣਗੀਆਂ ਤਾਂ ਜੋ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਤਫ਼ਤੀਸ਼ ’ਚ ਕੋਈ ਰੁਕਾਵਟ ਨਾ ਬਣੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ