Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

 ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਗਰ ਕੌਂਸਲ ਕੁਰਾਲੀ ਦਾ ਦੌਰਾ 

July 30, 2024 04:28 PM
SehajTimes
ਸ਼ਹਿਰ ਦੀ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਆਖਿਆ ਸ਼ਹਿਰ ’ਚ ਬੱਸ ਸ਼ੈਲਟਰ ਬਣਾਉਣ ਲਈ ਵੀ ਆਖਿਆ 
 
ਕੁਰਾਲੀ : ਪੰਜਾਬ ਦੇ ਸੈਰ-ਸਪਾਟਾ, ਕਿਰਤ, ਮਹਿਮਾਨ ਨਿਵਾਜ਼ੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀਮਤੀ ਅਨਮੋਲ ਗਗਨ ਮਾਨ ਨੇ ਅੱਜ ਨਗਰ ਕੌਂਸਲ ਕੁਰਾਲੀ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ’ਚ ਹੋਣ ਵਾਲੇ ਵਿਕਾਸ ਕਾਰਜਾਂ ਦੇ ਤਰਜੀਹੀ ਆਧਾਰ ’ਤੇ ਅਨੁਮਾਨ ਤਿਆਰ ਕਰਕੇ ਜਲਦ ਮੀਟਿੰਗ ਰੱਖ ਕੇ ਪਾਸ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੰਮਾਂ ਦੇ ਅਨੁਮਾਨ ਤਿਆਰ ਕੀਤੇ ਜਾਣ ਹਨ, ਉਨ੍ਹਾਂ ਦੀ ਗੁਣਵੱਤਾ ਦਾ ਪਹਿਲਾਂ ਹੀ ਖਿਆਲ ਰੱਖਿਆ ਜਾਵੇ ਤਾਂ ਜੋ ਗੈਰ-ਮਿਆਰੀ ਕੰਮ ਕਰਨ ਵਾਲਿਆਂ ਦੀ ਅਦਾਇਗੀ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਦੇ ਤਖ਼ਮੀਨੇ ਤਿਆਰ ਕਰਨ ਮੌਕੇ ਪੂਰੀ ਨਿਰਪੱਖਤਾ ਵਰਤੀ ਜਾਵੇ ਤਾਂ ਜੋ ਕਿਸੇ ਨੂੰ ਵੀ ਇਸ ਗੱਲ ਦੀ ਸ਼ਿਕਾਇਤ ਨਾ ਰਹੇ ਕਿ ਉਨ੍ਹਾਂ ਦੇ ਵਾਰਡ ’ਚ ਵਿਕਾਸ ਨਹੀਂ ਹੋਇਆ। ਮੰਤਰੀ ਅਨਮੋਲ ਗਗਨ ਮਾਨ ਨੇ ਇਸ ਗੱਲ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸ਼ਹਿਰ ’ਚ ਕੋਈ ਵੀ ਨਜਾਇਜ਼ ਉਸਾਰੀ ਨਾ ਹੋਣ ਦਿੱਤੀ ਜਾਵੇ ਅਤੇ ਨਗਰ ਕੌਂਸਲ ਦੇ ਅਧਿਕਾਰੀ ਇਸ ਸਬੰਧੀ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਨੇ ਇਸ ਦੇ ਨਾਲ ਹੀ ਡਿਵੈਲਪਰਾਂ ਵੱਲ ਖੜ੍ਹੀ ਕਲੋਨੀਆਂ ਦੀ ਪੈਡਿੰਗ ਰਾਸ਼ੀ ਵਸੂਲਣ ਲਈ ਵੀ ਸਖ਼ਤੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਕਰਵਾਉਣ ’ਚ ਸਹਾਇਤਾ ਮਿਲੇਗੀ। ਉਨ੍ਹਾਂ ਨੇ ਸ਼ਹਿਰ ’ਚ ਸਾਫ਼-ਸਫ਼ਾਈ ਦਾ ਖ਼ਾਸ ਖਿਆਲ ਰੱਖਣ ਦੀ ਹਦਾਇਤ ਕੀਤੀ ਤਾਂ ਜੋ ਦੂਸ਼ਿਤ ਪਾਣੀ ਅਤੇ ਮੱਛਰਾਂ ਨਾਲ ਫ਼ੈਲਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਕੀਤਾ ਜਾ ਸਕੇ। ਉਨ੍ਹਾਂ ਨੇ ਇਸ ਸਬੰਧੀ ਨਗਰ ਕੌਂਸਲ ਅਧਿਕਾਰੀਆਂ ਨੂੰ ਪਾਣੀ ਦੀ ਸ਼ੁੱਧਤਾ ਦਾ ਧਿਆਨ ਰੱਖਣ ਅਤੇ ਫ਼ੋਗਿੰਗ ਆਦਿ ’ਤੇ ਧਿਆਨ ਦੇਣ ਲਈ ਵੀ ਆਖਿਆ। ਮੰਤਰੀ ਅਨਮੋਲ ਗਗਨ ਮਾਨ ਨੇ ਇਸ ਮੌਕੇ ਕੌਂਸਲਰਾਂ ਨੂੰ ਵੀ ਆਖਿਆ ਕਿ ਸ਼ਹਿਰ ਦੇ ਵਿਕਾਸ ਲਈ ਉਹ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਲੋਕ ਹਿੱਤ ’ਚ ਕੰਮ ਕਰਨ ਤਾਂ ਜੋ ਲੋਕਾਂ ਨੂੰ ਜੋ ਉਨ੍ਹਾਂ ’ਤੇ ਆਸਾਂ ਹਨ, ਉਨ੍ਹਾਂ ਮੁਤਾਬਕ ਕੰਮ ਹੋ ਸਕੇ। ਉਨ੍ਹਾਂ ਨੇ ਸ਼ਹਿਰ ’ਚ ਬੱਸ ਸ਼ੈਲਟਰਾਂ ਦੀ ਉਸਾਰੀ ਲਈ ਵੀ ਐਸਟੀਮੇਟ ਤਿਆਰ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀ ਮੀਟਿੰਗ ਸਾਰੇ ਪੈਂਡਿੰਗ ਵਿਕਾਸ ਕਾਰਜਾਂ ਨੂੰ ਮਨਜੂਰੀ ਦਿੱਤੀ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਨਗਰ ਕੌਂਸਲ ਦੇ ਦਫ਼ਤਰ ’ਚ ਪੌਦਾ ਲਾ ਕੇ ਪੰਜਾਬ ਸਰਕਾਰ ਦੀ ਹਰਿਆਵਲ ਯੋਜਨਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਿਕਾਸ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਸਾਫ਼-ਸੁੱਥਰਾ ਰੱਖਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਰਾਣਾ, ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ, ਪ੍ਰਧਾਨ ਰਣਜੀਤ ਸਿੰਘ ਅਤੇ ਸਮੂਹ ਕੌਂਸਲਰ ਮੌਜੂਦ ਸਨ। 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ