Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

July 30, 2024 05:28 PM
SehajTimes

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਵਾਸਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਪ੍ਰੇਰਿਆ। ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਸਟਾਫ਼ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਕੁਮਾਰ, ਚੀਫ਼ ਇੰਜੀਨੀਅਰ ਸ੍ਰੀ ਕਰਨਦੀਪ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਅਤੇ ਨਿਰੋਲ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ