Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂ ਵਾਲੇ ਬਾਗ ਦਾ ਬਦਲਾ ਲੈ ਕੇ ਪੰਜਾਬੀਆਂ ਦਾ ਸਿਰ ਉੱਚਾ ਕੀਤਾ: ਵਿਧਾਇਕ ਰਾਏ

July 31, 2024 12:53 PM
SehajTimes

ਸੂਬੇ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਕਰ ਰਹੀ ਗੰਭੀਰਤਾ ਨਾਲ ਕੰਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਕਰਵਾਇਆ ਗਿਆ ਸ਼ਰਧਾਂਜਲੀ ਸਮਾਰੋਹ

ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਰੱਖਿਆ ਗਿਆ ਦੋ ਮਿੰਟ ਦਾ ਮੌਨ

ਫ਼ਤਹਿਗੜ੍ਹ ਸਾਹਿਬ : ਸ਼ਹੀਦ ਊਧਮ ਸਿੰਘ ਭਾਰਤ ਮਾਂ ਦਾ ਉਹ ਬਹਾਦਰ ਸਪੁੱਤਰ ਹੈ ਜਿਸ ਨੇ ਜਲ੍ਹਿਆਂ ਵਾਲੇ ਬਾਗ ਦਾ ਬਦਲਾ ਦੁਸ਼ਮਣ ਦੇ ਘਰ ਜਾ ਕੇ ਲਿਆ ਜੇਕਰ ਜਲ੍ਹਿਆਂ ਵਾਲੇ ਬਾਗ ਵਿੱਚ ਹਜ਼ਾਰਾਂ ਨਿਹੱਥੇ ਪੰਜਾਬੀਆਂ ਨੂੰ ਸ਼ਹੀਦ ਕਰਨ ਵਾਲੇ ਜਾਲਮ ਅੰਗਰੇਜ ਹੁਕਮਰਾਨ ਤੋਂ ਬਦਲਾ ਨਾ ਲਿਆ ਜਾਂਦਾ ਤਾਂ ਅਸੀਂ ਕਦੇ ਵੀ ਸਿਰ ਉੱਚਾ ਕਰ ਕੇ ਨਹੀਂ ਜੀ ਸਕਦੇ ਸੀ, ਪ੍ਰੰਤੂ ਸ਼ਹੀਦ ਊਧਮ ਸਿੰਘ ਵੱਲੋਂ ਜਲ੍ਹਿਆਂ ਵਾਲੇ ਬਾਗ ਦਾ ਬਦਲਾ ਲੈਣ ਨਾਲ ਪੰਜਾਬੀਆਂ ਦਾ ਸਿਰ ਹੋਰ ਉੱਚਾ ਹੋਇਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰੋਜ਼ਾ ਸ਼ਰੀਫ ਨਜ਼ਦੀਕ ਉਨ੍ਹਾਂ ਦੇ ਸ਼ਹੀਦੀ ਸਮਾਰਕ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੌਰਾਨ ਗੱਲਬਾਤ ਕਰਦਿਆਂ ਕੀਤਾ।  ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਅਤੇ ਸੂਬੇ ਦੀ ਅਣਖ ਨੂੰ ਜਗਾਉਣ ਵਿੱਚ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਬੇਮਿਸਾਲ ਹੈ, ਜਿਸ ਨੂੰ ਨਤਮਸਤਕ ਹੋਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਵਿਧਾਇਕ ਨੇ ਕਿਹਾ ਕਿ ਸਾਡੀ ਪਾਰਟੀ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਇਹ ਸਹੁੰ ਚੁੱਕੀ ਸੀ ਕਿ ਅਸੀਂ ਪੰਜਾਬ ਨੂੰ ਮੁੜ ਤੋਂ ਸ਼ਹੀਦਾਂ ਦੇ ਸੁਪਨਿਆਂ ਦਾ ਸੂਬਾ ਬਣਾਵਾਂਗੇ ਅਤੇ ਆਪਣੀ ਇਸ ਸਹੁੰ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਨੇ ਸਾਡੇ ਕੱਲ ਲਈ ਆਪਣਾ ਅੱਜ ਕੁਰਬਾਨ ਕਰ ਦਿੱਤਾ ਅਤੇ ਹੱਸਦਿਆਂ-ਹੱਸਦਿਆਂ ਫਾਂਸੀ ਦੇ ਰੱਸਿਆਂ ਨੂੰ ਚੁੰਮ ਲਿਆ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਦੇ ਕੇ ਜੋ ਆਜ਼ਾਦੀ ਦੇਸ਼ ਨੂੰ ਦਿਵਾਈ ਹੈ ਉਸ ਨੂੰ ਸੰਭਾਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਦੇ ਖਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਸਾਡਾ ਪੰਜਾਬ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਉਹ ਸਾਡੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਸਾਨੂੰ ਨਸੀਬ ਹੋਈ ਹੈ, ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਤਮਸਤਕ ਹੋ ਕੇ ਆਪਣੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕਰੀਏ। ਉਨ੍ਹਾਂ ਕਿਹਾ ਕਿ ਸਾਡੇ ਲੱਖਾਂ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਉਪਰੰਤ ਮਿਲੀ ਆਜ਼ਾਦੀ ਨੂੰ ਸਾਂਭ ਦੇ ਰੱਖਣਾ ਸਾਡੀ ਜਿੰਮੇਵਾਰੀ ਹੈ ਅਤੇ ਸਾਨੂੰ ਆਪਣੀ ਇਸ ਜਿੰਮੇਵਾਰੀ ਤੋਂ ਕਦੇ ਵੀ ਮੂੰਹ ਨਹੀਂ ਮੋੜਨਾ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਆਪਣੇ ਬੱਚਿਆਂ ਨੂੰ ਦੱਸਣਾ ਚਾਹੀਦਾ ਹੈ ਤਾਂ ਜ਼ੋ ਸਾਡੇ ਬੱਚੇ ਆਪਣੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਿਆ ਗਿਆ ਤੇ ਪੁਲਿਸ ਵੱਲੋਂ ਬਿਗਲ ਵੀ ਬਜਾਇਆ ਗਿਆ।

ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਇਸ਼ਮਿਤ ਵਿਜੈ ਸਿੰਘ, ਰੋਜ਼ਾ ਸ਼ਰੀਫ ਦੇ ਖਲੀਫਾ ਸਈਅਦ ਸਾਦਿਕ ਰਜ਼ਾ, ਕੌਂਸਲਰ ਹਰਵਿੰਦਰ ਕੌਰ, ਨਾਹਰ ਸਿੰਘ ਆਦਮਪੁਰ, ਮਾਨਵ ਟਿਵਾਣਾ, ਪ੍ਰਿਤਪਾਲ ਸਿੰਘ ਜੱਸੀ, ਅਸੀਸ ਕੁਮਾਰ ਅੱਤਰੀ, ਸੁਨੀਤ ਕੁਮਾਰ ਜ਼ਿਲ੍ਾ ਪ੍ਰਧਾਨ ਕੈਮਿਸਟ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ, ਹਰਬੰਤ ਸਿੰਘ, ਨੰਬਰਦਾਰ ਲਖਵਿੰਦਰ ਸਿੰਘ ਮਾਧੋਪੁਰ, ਨੰਬਰਦਾਰ ਜਗਰੂਪ ਸਿੰਘ, ਐਡਵੋਕੇਟ ਹਰਕਮਲ ਸਿੰਘ, ਐਡਵੋਕੇਟ ਕਮਲਜੀਤ ਸਿੰਘ ਮੱਟੂ, ਰਣਵੀਰ ਸਿੰਘ, ਤਰਸੇਮ ਉੱਪਲ, ਰਜੇਸ਼ ਉੱਪਲ, ਪੀਏ ਬਹਾਦਰ ਖਾਨ, ਗੁਰਸਤਿੰਦਰ ਸਿੰਘ ਜੱਲਾ, ਬਲਵੀਰ ਚੀਮਾ, ਬਹਾਦਰ ਜਲਾਲ, ਵੰਟੂ ਮਹੱਦੀਆਂ, ਮੋਹਿਤ ਸੂਦ, ਸਤੀਸ਼ ਕੁਮਾਰ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ