Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬੱਚਿਆਂ ਨੂੰ ਸੁਰੱਖਿਅਤ ਸਕੂਲਾਂ ਵਿੱਚ ਛੱਡਣ ਲਈ ਡਰਾਈਵਰਾਂ ਦੀ ਵੱਡੀ ਜਿੰਮੇਵਾਰੀ: ਚੇਅਰਮੈਨ ਕੰਵਰਦੀਪ ਸਿੰਘ

July 31, 2024 03:15 PM
SehajTimes

ਸੇਫ ਸਕੂਲ ਵਾਹਨ ਪਾਲਿਸੀ ਦੀ ਕੀਤੀ ਜਾਵੇ ਇੰਨ ਬਿੰਨ ਪਾਲਣਾ

ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਮਾਪੇ: ਸਹਾਇਕ ਟਰਾਂਸਪੋਰਟ ਅਫਸਰ

ਬਾਲ ਸੁਰੱਖਿਆ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਬੱਚਤ ਭਵਨ ਵਿਖੇ ਸਕੂਲ ਸਾਰਥੀ ਨਾਮ ਹੇਠ ਕਰਵਾਇਆ ਗਿਆ ਸੈਮੀਨਾਰ

ਫ਼ਤਹਿਗੜ੍ਹ ਸਾਹਿਬ : ਸੇਫ ਸਕੂਲ ਵਾਹਨ ਪਾਲਿਸੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਲਾਗੂ ਕੀਤੀ ਗਈ ਹੈ ਤਾਂ ਜੋ ਬੱਚਿਆਂ ਨੂੰ ਸਕੂਲ ਛੱਡਣ ਸਮੇਂ ਸੁਰੱਖਿਅਤ ਸਫਰ ਮੁਹੱਈਆ ਹੋ ਸਕੇ। ਇਹ ਪ੍ਰਗਟਾਵਾ ਬੱਚਿਆਂ ਦੇ ਹੱਕਾਂ ਦੀ ਰਾਖੀ ਅਤੇ ਦੁਰਘਟਨਾਵਾਂ ਰੋਕਣ ਲਈ ਬਣਾਏ ਗਏ ਪੰਜਾਬ ਰਾਜ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਐਂਡ ਅਵਾਈਡ ਐਕਸੀਡੈਂਟ ਦੇ ਚੇਅਰਮੈਨ ਸ਼੍ਰੀ ਕੰਵਰਦੀਪ ਸਿੰਘ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਤ ਭਵਨ ਵਿਖੇ ਸਕੂਲ ਸਾਰਥੀ-ਇੱਕ ਜਿੰਮੇਵਾਰੀ ਨਾਮ ਹੇਠ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਸੈਮੀਨਾਰ ਵਿੱਚ ਹਾਜਰ ਸਮੂਹ ਸਕੂਲ ਬੱਸਾਂ ਦੇ ਡਰਾਈਵਰਾਂ ਤੇ ਮਹਿਲਾ ਅਟੈਂਡੰਟ ਨੂੰ ਕਿਹਾ ਕਿ ਬੱਚਿਆਂ ਨੂੰ ਘਰਾਂ ਤੋਂ ਸਕੂਲਾਂ ਤੱਕ ਅਤੇ ਸਕੂਲਾਂ ਤੋਂ ਘਰਾਂ ਤੱਕ ਸੁਰੱਖਿਅਤ ਪਹੁੰਚਾਉਣ ਵਿੱਚ ਡਰਾਈਵਰਾਂ ਦੀ ਵੱਡੀ ਜਿੰਮੇਵਾਰੀ ਬਣਦੀ ਹੈ, ਇਸ ਲਈ ਸਕੂਲ ਬੱਸਾਂ ਦੇ ਡਰਾਈਵਰ ਆਪਣੀ ਜਿੰਮੇਵਾਰੀ ਸਮਝਦੇ ਹੋਏ ਸਕੂਲ ਬੱਸਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਵਿੱਚ ਦਰਸਾਏ ਗਏ ਉਪਕਰਣ ਜਰੂਰ ਲਗਵਾਉਣ ਤਾਂ ਜੋ ਬੱਸਾਂ ਵਿੱਚ ਸਫਰ ਕਰਨ ਵਾਲੇ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਸਕੂਲ ਬੱਸ ਦੀ ਸੁਰੱਖਿਆ ਸਾਰੇ ਮਾਪਿਆਂ, ਅਧਿਆਪਕਾਂ ਤੇ ਬੱਸ ਸਟਾਫ ਦੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਜਿੰਮੇਵਾਰੀਆਂ ਸਿਰਫ ਬੱਸ ਸਟਾਫ ਤੇ ਹੀ ਸਮਾਪਤ ਨਹੀਂ ਹੋ ਜਾਂਦੀਆਂ ਸਾਨੂੰ ਆਪਣੇ ਬੱਚਿਆਂ ਨੂੰ ਸਹੀ ਤੇ ਸੁਰੱਖਿਅਤ ਢੰਗ ਨਾਲ ਸਕੂਲ ਬੱਸ ਦੀ ਵਰਤੋਂ ਬਾਰੇ ਸਿਖਾਉਣਾ ਚਾਹੀਦਾ ਹੈ। ਉਨ੍ਹਾਂ ਮਹਿਲਾ ਅਟੈਂਡੰਟ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਬੱਸ ਦਾ ਡਰਾਈਵਰ ਤੈਅ ਸੀਮਾਂ ਤੋਂ ਤੇਜ ਬੱਸ ਚਲਾਉਂਦਾ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਪਹਿਲਾਂ ਉਸ ਡਰਾਈਵਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ ਅਤੇ ਜੇਕਰ ਉਹ ਨਹੀਂ ਮੰਨਦਾ ਤਾਂ ਸਕੂਲ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ । ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਸਫਰ ਕਰਨ ਵਾਲੇ ਬੱਚਿਆਂ ਨਾਲ ਆਪਣੇ ਬੱਚਿਆਂ ਵਾਂਗ ਹੀ ਵਿਵਹਾਰ ਕਰਨਾਂ ਚਾਹੀਦਾ ਹੈ ਅਤੇ ਜਿਸ ਤਰ੍ਹਾਂ ਅਸੀਂ ਆਪਣੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਸੁਚੇਤ ਰਹਿੰਦੇ ਹਾਂ ਉਸੇ ਤਰ੍ਹਾਂ ਉਨ੍ਹਾਂ ਬੱਚਿਆਂ ਦੀ ਸੁਰੱਖਿਆ ਵੀ ਯਕੀਨੀ ਬਣਾਉਣੀ ਚਾਹੀਦੀ ਹੈ।

 ਇਸ ਮੌਕੇ ਬਾਲ ਸੁਰੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਰਾਜਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਬੱਸ ਵਿੱਚ ਯਾਤਰਾ ਕਰਦੇ ਸਮੇਂ ਬੱਚਿਆਂ ਨੂੰ ਸੀਟ ਤੇ ਸਹੀ ਢੰਗ ਨਾਲ ਬੈਠਣ ਬਾਰੇ, ਬੱਸ ਵਿੱਚ ਸ਼ੋਰ ਨਾ ਕਰਨ ਬਾਰੇ, ਡਰਾਈਵਰ ਤੇ ਕੰਡਕਟਰ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਸਬੰਧੀ ਦੱਸਣਾ ਚਾਹੀਦਾ ਹੈ ਕਿਉਂਕਿ ਕਈ ਵਾਰ ਛੋਟੀਆਂ-ਛੋਟੀਆਂ ਗਲਤੀਆਂ ਕਾਰਨ ਕਈ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਜਿਨ੍ਹਾਂ ਨੂੰ ਰੋਕਣ ਲਈ ਬੱਚਿਆਂ ਨੂੰ ਸੁਚੇਤ ਕਰਨਾ ਚਾਹੀਦਾ ਹੈ। ਇਸ ਮੌਕੇ ਅਵਾਈਡ ਐਕਸੀਡੈਂਟ ਨਾ ਦੀ ਸਮਾਜ ਸੇਵੀ ਸੰਸਥਾ ਦੇ ਪ੍ਰਧਾਨ ਸ. ਹਰਪ੍ਰੀਤ ਸਿੰਘ ਨੇ ਸਕੂਲੀ ਬੱਸਾਂ ਨੂੰ ਦੁਰਘਟਨਾਵਾਂ ਤੋਂ ਬਚਾਉਣ ਸਬੰਧੀ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਬੱਸਾਂ ਚਲਾਉਣ ਸਮੇਂ ਸੇਫ ਸਕੂਲ ਵਾਹਨ ਪਾਲਿਸੀ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਸਹਾਇਕ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਕੁਮਾਰ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਨਾ ਦੇਣ। ਉਨ੍ਹਾਂ ਕਿਹਾ ਕਿ 01 ਅਗਸਤ ਤੋਂ ਵੱਡੀ ਪੱਧਰ ਤੇ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜੇਕਰ ਨਾਬਾਲਗ ਬੱਚਾ ਵਾਹਨ ਚਲਾਉਂਦਾ ਪਾਇਆ ਗਿਆ ਤਾਂ ਮਾਪਿਆਂ ਨੂੰ ਤਿੰਨ ਸਾਲ ਦੀ ਕੈਦ ਤੇ 25 ਹਜ਼ਾਰ ਰੁਪਏ ਜੁਰਮਾਨਾਂ ਕੀਤਾ ਜਾਵੇਗਾ। ਉਨ੍ਹਾਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਕਿਹਾ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਚਾਲੂ ਹਾਲਤ ਵਿੱਚ ਹੋਣੇ ਬਹੁਤ ਜਰੂਰੀ ਹਨ ਅਤੇ ਡਰਾਈਵਰ ਕੋਲ ਸਾਰੇ ਦਸਤਾਵੇਜ ਹੋਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲ ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਬੱਸ ਵਿੱਚ ਫਸਟ ਏਡ ਕਿੱਟ ਹੋਣੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਸ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਲੋੜੀਂਦੇ ਯੰਤਰ ਨਾ ਪਾਏ ਗਏ ਤਾਂ ਉਸ ਬੱਸ ਨੂੰ ਬੰਦ ਕਰ ਦਿੱਤਾ ਜਾਵੇਗਾ। ਟਰੈਫਿਕ ਇੰਚਾਰਜ ਏ.ਐਸ.ਆਈ. ਹੰਸ ਰਾਜ ਨੇ ਡਰਾਈਵਰਾਂ ਨੂੰ ਕਿਹਾ ਕਿ ਉਹ ਆਪਣੇ ਦਸਤਾਵੇਜ ਨਾਲ ਜਰੂਰ ਰੱਖਣ ਤਾਂ ਜੋ ਨਾਕਿਆਂ ਤੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ: ਹਰਭਜਨ ਸਿੰਘ ਮਹਿਮੀ ਨੇ ਕਿਹਾ ਕਿ ਅੱਜ ਦਾ ਸੈਮੀਨਾਰ ਕਰਵਾਉਣ ਦਾ ਮੁੱਖ ਮੰਤਵ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਉਣਾ ਹੈ ਤਾਂ ਜੋ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਰੂਪ ਵਿੱਚ ਲਾਗੂ ਕੀਤਾ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਸਕੂਲੀ ਬੱਸਾਂ ਦੇ ਡਰਾਈਵਰ ਤੇ ਮਹਿਲਾ ਅਟੈਂਡੰਟਜ਼ ਹਾਜਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ