Tuesday, September 16, 2025

Malwa

ਆਂਗਣਵਾੜੀ ਸੈਂਟਰ ਤੂਰਾਂ-2 ਅਤੇ ਲਾਂਡਪੁਰ-1, ਅਮਲੋਹ ਵਿਖੇ ਸਖੀ ਵਨ ਸਟਾਪ ਸੈਂਟਰ ਵਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ 

July 31, 2024 06:19 PM
SehajTimes
ਫ਼ਤਹਿਗੜ੍ਹ ਸਾਹਿਬ : ਸਖੀ ਵਨ ਸਟਾਪ ਸੈਂਟਰ ਵਲੋਂ ਹਬ ਫਾਰ ਇੰਮਪਾਵਰਮੈੱਟ ਆਫ ਵੂਮੈਨ, ਨਾਲ ਤਾਲਮੇਲ ਕਰਕੇ ਆਂਗਣਵਾੜੀ ਸੈਂਟਰ ਤੂਰਾਂ-2 ਅਤੇ ਲਾਂਡਪੁਰ-1, ਅਮਲੋਹ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਅਤੇ ਇਸ ਮੌਕੇ ਤੇ ਆਂਗਣਵਾੜੀ ਵਰਕਰਾਂ ਅਤੇ ਮਹਿਲਾਵਾਂ ਮੌਜੂਦ ਸਨ।
 
 
ਜਾਗਰੂਕਤਾ ਕੈਂਪ ਦੀ ਸ਼ੁਰੂਆਤ ਵਿੱਚ ਇਸਦੀ ਭੂਮਿਕਾ ਸਬੰਧੀ ਜਾਣਕਾਰੀ ਦਿੰਦੇ ਹੋਏ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਵੱਲੋਂ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ (ਕਿਸੇ ਵੀ ਉਮਰ ਦੀ) ਨੂੰ ਇੱਕ ਛੱਤ ਹੇਠਾਂ ਸੇਵਾਵਾਂ,
 
 
ਜਿਵੇਂ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ-ਸਮਾਜਿਕ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ/ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜਤ ਮਹਿਲਾ ਨੂੰ ਅਸਥਾਈ ਆਸਰਾ (ਵੱਧ ਤੋਂ ਵੱਧ 5 ਦਿਨਾਂ ਲਈ) ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਸਕੀਮ ਜਾਰੀ ਕੀਤੀ ਗਈ ਹੈ। ਇਸ ਮੌਕੇ ਤੇ ਹਾਜ਼ਰ ਮਹਿਲਾਵਾਂ ਨੂੰ ਦਾਜ ਪ੍ਰਥਾ ਅਤੇ ਬਾਲ ਵਿਆਹ ਰੋਕਣ ਬਾਰੇ ਵੀ ਜਾਣਕਾਰੀ ਦਿੱਤੀ ਗਈ।
 
 
ਇਸ ਤੋਂ ਇਲਾਵਾ ਸੈਂਟਰ ਇੰਚਾਰਜ ਵੱਲੋਂ ਦੱਸਿਆ ਗਿਆ ਕਿ ਇਹ ਸੈਂਟਰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਇਹ ਸੈਂਟਰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਚ ਸਾਹਮਣੇ ਐਂਮਰਜੈਂਸੀ ਬਿਲਡਿੰਗ ਵਿਖੇ ਖੋਲ੍ਹਿਆ ਗਿਆ ਹੈ
 
 
ਔਰਤਾਂ ਦੀ ਸਹਾਇਤਾ ਲਈ ਸੈਂਟਰ ਨਾਲ ਸੰਪਰਕ ਕਰਨ ਲਈ ਟੈਲੀਫੋਨ ਨੰ. 01763-233054, 9988100-415, 7710758976 ਵੀ ਮੁਹੱਈਆ ਕਰਵਾਏ ਗਏ। ਇਸ ਦੇ ਨਾਲ ਹੀ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਬਣੇ ਕਾਨੂੰਨੀ ਅਧਿਕਾਰਾਂ ਅਤੇ ਐਮਰਜੈਂਸੀ ਹੈਲਪ ਲਾਇਨ ਨੰ. 181, 112 ਅਤੇ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ।
 
 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ