Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਸੰਤਾਂ ਨੇ ਜਗਤ ਦਾ ਕੀਤਾ ਮਾਰਗਦਰਸ਼ਨ : ਮੁੱਖ ਮੰਤਰੀ

July 31, 2024 06:36 PM
SehajTimes

ਮੁੱਖ ਮੰਤਰੀ ਨੇ ਸ੍ਰੀ ਗੁਰੂਦੁਆਰਾ ਚਿੱਲਾ ਸਾਹਿਬ ਪ੍ਰਬੰਧਨ ਕਮੇਟੀ ਨੂੰ ਸੌਂਪੀ 77 ਕਨਾਲ 7 ਮਰਲਾ ਭੂਮੀ ਦੀ ਰਜਿਸਟਰੀ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ , ਸਿਰਸਾ ਦੀ ਵੱਡੀ ਇਤਿਹਾਸਕ ਮਹਤੱਵਤਾ ਹੈ। ਇਸ ਭੁਮੀ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਣ ਪਏ ਸਨ। ਇਸ ਪਵਿੱਤਰ ਧਰਤੀ ਤੋਂ ਸੰਤਾਂ ਨੇ ਆਪਣੀ ਸਿਖਿਆਵਾਂ ਰਾਹੀਂ ਪੂਰੇ ਜਗਤ ਦਾ ਮਾਰਗਦਰਸ਼ਨ ਕਰਨ ਦਾ ਕੰਮ ਕੀਤਾ ਹੈ।

ਮੁੱਖ ਮੰਤਰੀ ਨੇ ਬੁੱਧਵਾਰ ਨੂੰ ਸਿਰਸਾ ਦੇ ਹਿਤਿਹਾਸਕ ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ ਵਿਚ ਮੱਥਾ ਟੇਕ ਕੇ ਸੂਬਾਵਾਸੀਆਂ ਦੇ ਸੁੱਖ ਖੁਸ਼ਹਾਲੀ ਦੀ ਅਰਦਾਸ ਕੀਤੀ। ਇਸ ਮੌਕੇ 'ਤੇ ਉਨ੍ਹਾਂ ਨੇ ਗੁਰੂਦੁਆਰਾ ਸ੍ਰੀ ਚਿੱਲਾ ਸਾਹਿਬ ਦੀ ਪ੍ਰਬੰਧਨ ਕਮੇਟੀ ਦੇ ਮੈਂਬਰਾਂ ਨੂੰ 77 ਕਨਾਲ 7 ਮਰਲਾ ਜਮੀਨ ਦੀ ਰਜਿਸਟਰੀ ਵੀ ਯੌਂਪੀ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੂੰ ਸਮ੍ਰਿਤੀ ਚਿੰਨ੍ਹ ਤੇ ਸਰੋਪਾ ਭੇਂਟ ਕਰ ਸਨਮਾਨਿਤ ਕੀਤਾ।

ਇਸ ਮੌਕੇ 'ਤੇ ਮੁੱਖ ਮੰਤਰੀ ਨੇ ਮੌਜੂਦ ਜਨਤਾ ਨੁੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਪਨ ਮੌਕੇ 'ਤੇ ਸਿਰਸਾ ਵਿਚ ਪ੍ਰਬੰਧਿਤ ਪ੍ਰੋਗ੍ਰਾਮ ਵਿਚ ਸਾਬਕਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸ੍ਰੀ ਗੁਰੂਦੁਆਰਾ ਚਿੱਲਾ ਸਾਹਿਬ ਦਾ ਇਹ ਮਜੀਨ ਦੇਣ ਦਾ ਐਲਾਨ ਕੀਤਾ ਸੀ, ਜਿਸ ਦੇ ਬਾਅਦ ਕੈਬਨਿਟ ਵਿਚ ਬਿੱਲ ਪਾਸ ਕਰ ਕੇ ਗੁਰੂਆਂ ਦੀ ਇਸ ਧਰਤੀ ਨੂੰ ਸ੍ਰੀ ਗੁਰੂਦੁਆਰਾ ਚਿੱਲਾ ਸਾਹਿਬ ਦੇ ਨਾਂਅ ਕਰ ਦਿੱਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪਿਛਲੇ 10 ਸਾਲਾਂ ਵਿਚ ਸਿੱਖ ਧਰਮ ਲਈ ਅਨੇਕ ਐਲਾਨ ਕੀਤੇ ਹਨ, ਜਿਸ ਦੇ ਤਹਿਤ ਲੰਗਰ ਪਦਾਰਥਾਂ 'ਤੇ ਜੀਐਸਟੀ ਮਾਫ ਕੀਤਾ ਗਿਆ ਹੈ ਅਤੇ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋ ਮਨਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਕਰਤਾਰਪੁਰ ਕੋਰੀਡੋਰ ਦਾ ਵੀ ਨਿਰਮਾਣ ਪ੍ਰਧਾਨ ਮੰਤਰੀ ਵੱਲੋਂ ਕਰਵਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਇਸ ਧਰਤੀ 'ਤੇ ਤੱਪ ਕੀਤਾ ਅਤੇ ਲੋਕਾਂ ਦਾ ਮਾਰਗਦਰਸ਼ਨ ਕੀਤਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਪਵਿੱਤਰ ਸਿਖਿਆਵਾਂ ਤੇ ਬਾਣੀ ਨਾਲ ਸਮੂਚੇ ਜਗਤ ਨੂੰ ਨੈਕੀ ਦੇ ਰਸਤੇ 'ਤੇ ਚੱਲਣ ਦੀ ਰਾਹ ਦਿਖਾਈ ਹੈ। ਸਾਨੂੰ ਆਪਣੇ ਜੀਵਨ ਵਿਚ ਉਨ੍ਹਾਂ ਦੇ ਦਿਖਾਏ ਹੋਏ ਰਸਤੇ 'ਤੇ ਚਲਣਾ ਚਾਹੀਦਾ ਹੈ।

ਇਸ ਮੌਕੇ 'ਤੇ ਉਰਜਾ ਮੰਤਰੀ ਰਣਜੀਤ ਸਿੰਘ, ਸਿਰਸਾ ਦੇ ਵਿਧਾਇਕ ਗੋਪਾਲ ਕਾਂਡਾ, ਸਾਬਕਾ ਸਾਂਸਦ ਸੁਨੀਤਾ ਦੁਗੱਲ, ਸਾਬਕਾ ਸਾਂਸਦ ਡੀ. ਅਸ਼ੋਕ ਤੰਵਰ ਤੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਰਾਹੀ, ਬਾਬਾ ਜਗਤਾਰ ਸਿੰਘ, ਕਾਰ ਸੇਵਾ ਵਾਲੇ ਬਾਬਾ ਗੁਰਮੀਤ ਸਿੰਘ, ਬਾਬਾ ਨ+ੇਂਦਰ ਸਿੰਘ, ਹਰਿਆਣਾ ਸਾਹਿਤ ਅਤੇ ਸਭਿਆਚਾਰ ਅਕਾਦਮੀ ਦੇ ਨਿਦੇਸ਼ਕ ਸਰਦਾਰ ਹਰਪਾਲ ਸਿੰਘ ਗਿੱਲ, ਸਰਕਦਾਰ ਮਨਜਿੰਦਰ ਸਿੰਘ ਸਿਰਸਾ, ਲੱਖਵਿੰਦਰ ਪਾਲ ਸਿੰਘ ਗਰੇਵਾਲ, ਗੁਰਨਾਨਕ ਮਿਸ਼ਨ ਚੈਰੀਟੇਬਲ ਟਰਸਟ ਦੇ ਚੇਅਰਮੈਨ ਸੁਰੇਂਦਰ ਸਿੰਘ ਵੈਦਵਾਲਾ, ਡਿਪਟੀ ਕਮਿਸ਼ਨਰ ਆਰ ਕੇ ਸਿੰਘ , ਪੁਿਲਸ ਸੁਪਰਡੈਂਟ ਵਿਕਾਂਤ ਭੂਸ਼ਣ ਮੌਜੁਦ ਰਹੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ