Saturday, July 12, 2025

Haryana

ਰਾਜ ਸਰਕਾਰ ਸੰਤਾਂ, ਮਹਾਪੁਰਸ਼ਾਂ ਦੇ ਦਿਖਾਏ ਮਾਰਗ 'ਤੇ ਚੱਲਦੇ ਹੋਏ ਗਰੀਬਾਂ ਦੀ ਭਲਾਈ ਲਈ ਕਰ ਰਹੀ ਹੈ ਕੰਮ : ਮੁੱਖ ਮੰਤਰੀ

August 01, 2024 04:09 PM
SehajTimes

ਸੰਤ-ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਚਾਰ ਪ੍ਰਸਾਰ ਯੋਜਨਾ ਤਹਿਤ ਸਰਕਾਰੀ ਪੱਧਰੀ 'ਤੇ ਮਨਾਈ ਜਾ ਰਹੀ ਹੈ ਮਹਾਪੁਰਸ਼ਾਂ ਦੀ ਜੈਯੰਤੀਆਂ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਰਾਜ ਸਰਕਾਰ ਸੰਤਾਂ, ਮਹਾਪੁਰਸ਼ਾਂ ਦੇ ਦਿਖਾਏ ਮਾਰਗ 'ਤੇ ਚੱਲਦੇ ਹੋਏ ਲਗਾਤਾਰ ਅੱਗੇ ਵੱਧ ਰਹੀ ਹੈ ਅਤੇ ਗਰੀਬਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਰਕਾਰ ਨੇ ਹਰਿਆਣਾ ਵਿਚ ਸੰਤ -ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਚਾਰ ਪ੍ਰਸਾਰ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਸੰਤਾਂ, ਮਹਾਪੁਰਸ਼ਾਂ ਦੀ ਜੈਯੰਤੀਆਂ ਤੇ ਸ਼ਤਾਬਦੀਆਂ ਸਰਕਾਰੀ ਤਰਜ 'ਤੇ ਮਨਾਉਣ ਦੀ ਪਹਿਲ ਕੀਤੀ ਹੈ। ਸੂਬਾ ਸਰਕਾਰ ਹਰ ਵਰਗ ਦੇ ਉਥਾਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਅੱਜ ਜਿਲ੍ਹਾ ਅੰਬਾਲਾ ਵਿਚ ਸ੍ਰੀ ਗੁਰੂ ਰਵੀਦਾਸ ਧਰਮ ਅਸਥਾਨ ਸਿਰਸਗੜ੍ਹ ਦੇ 21ਵੇਂ ਸਥਾਪਨਾ ਦਿਵਸ ਤੇ ਅਮਰ ਸ਼ਹੀਦ ਬ੍ਰਹਮਲੀਨ ਸ੍ਰੀ ਸ੍ਰੀ 108 ਰਾਮਾਨੰਦ ਜੀ ਮਹਾਰਾਜ ਦੇ 15ਵੇਂ ਸ਼ਹੀਦੀ ਦਿਵਸ 'ਤੇ ਪ੍ਰਬੰਧਿਤ ਧਾਰਮਿਕ ਸਮੇਲਨ ਵਿਚ ਬਤੌਰ ਮੁੱਖ ਮਹਿਮਾਨ ਸ਼ਰਧਾਲੂਆਂ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਟ੍ਰਾਂਸਪੋਰਟ ਰਾਜ ਮੰਤਰੀ ਸ੍ਰੀ ਅਸੀਮ ਗੋਇਲ ਵੀ ਮੌ੧ੂਦ ਰਹੇ। ਮੁੱਖ ਮੰਤਰੀ ਨੇ ਧਰਮ ਅਸਥਾਨ ਸਿਰਸਗੜ੍ਹ ਨੂੰ 21 ਲੱਖ ਰੁਪਏ ਦੀ ਰਕਮ ਅਤੇ ਟ੍ਰਾਂਸਪੋਰਟ ਰਾਜ ਮੰਤਰੀ ਨੇ 11 ਲੱਖ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ।

ਸੰਤ ਮਹਾਪੁਰਸ਼ ਸਨਮਾਨ ਅਤੇ ਵਿਚਾਰ-ਪ੍ਰਚਾਰ-ਪ੍ਰਸਾਰ ਯੋਜਨਾ ਤਹਿਤ ਸਰਕਾਰੀ ਪੱਧਰ 'ਤੇ ਮਨਾਈ ਜਾ ਰਹੀ ਹਨ ਮਹਾਪੁਰਸ਼ਾਂ ਦੀਆਂ ਜੈਯੰਤੀਆਂ

ਮੁੱਖ ਮੰਤਰੀ ਨੇ ਕਿਹਾ ਕਿ ਸੰਤ ਸ਼ਿਰੋਮਣੀ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਏਕਤਾ, ਮਨੁੱਖਤਾ ਅਤੇ ਭਾਈਚਾਰੇ ਦਾ ਜੋ ਸੰਦੇਸ਼ ਦਿੱਤਾ ਸੀ, ਉਹ ਅੱਜ ਵੀ ਢੂੱਕਵਾਂ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸੰਤਾਂ, ਮਹਾਪੁਰਸ਼ਾਂ ਦੇ ਦੱਸੇ ਮਾਰਗ 'ਤੇ ਚਲਦੇ ਹੋਏ ਸਦਾ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹਰਿਆਣਾ ਵਿਚ ਸੰਤ-ਮਹਾਪੁਰਸ਼ਾਂ ਸਨਮਾਨ ਅਤੇ ਵਿਚਾਰ-ਪ੍ਰਚਾਰ-ਪ੍ਰਸਾਰ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਸੰਤਾਂ, ਮਹਾਪੁਰਸ਼ਾਂ ਦੀ ਜੈਯੰਤੀਆਂ ਤੇ ਸ਼ਤਾਬਦੀਆਂ ਸਰਕਾਰੀ ਤਰਜ 'ਤੇ ਮਨਾਉਣ ਦੀ ਪਹਿਲ ਕੀਤੀ ਹੈ। ਇਸੀ ਲੜੀ ਵਿਚ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਜੀ ਦੀ ਜੈਯੰਤੀ, ਬਾਬਾ ਸਾਹੇਬ ਡਾ. ਭੀਮ ਰਾਓ ਅੰਬੇਦਕਰ ਜੈਯੰਤੀ, ਸੰਤ ਕਬੀਰਦਾਸ ਜੈਯੰਤੀ , ਭਗਵਾਨ ਵਾਲਮਿਕੀ ਜੈਯੰਤੀ ਆਦਿ ਜੈਯੰਤੀਆਂ ਅਤੇ ਸ਼ਤਾਬਦੀਆਂ ਰਾਜ ਪੱਧਰ 'ਤ। ਮਨਾਈ ਗਈ ਹੈ। ਉਨ੍ਹਾਂ ਨੇ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਦਾ ਸਮਾਰਕ ਕਰੂਕਸ਼ੇਤਰ ਵਿਚ ਬਣਾਇਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਸੂਰਿਆਘਰ ਮੁਫਤ ਬਿਜਲੀ ਯੋਜਨਾ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ 22 ਫਰਵਰੀ ਨੂੰ ਸੰਕਲਪ ਲਿਆ ਸੀ ਕਿ ਜਿਸ ਪਰਿਵਾਰ ਦਾ ਸਾਲਾਨਾ ਆਮਦਨ 1.80 ਲੱਖ ਰੁਪਏ ਤੋਂ ਘੱਟ ਹੈ, ਅਜਿਹੇ ਪਰਿਵਾਰਾਂ ਦੇ ਲਈ ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਸ਼ੁਰੂ ਕੀਤੀ ਹੈ। ਹਰਿਆਣਾ ਵਿਚ ਇਸ ਯੋਜਨਾ ਤਹਿਤ ਲਗਭਗ 2.50 ਲੱਖ ਬਿਨੈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਵਿਚ ਕੇਂਦਰ ਤੇ ਸੂਬਾ ਸਰਕਾਰ ਵੱਲੋਂ 1.10 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਹੈਪੀ ਕਾਰਡ ਯੋਜਨਾ ਰਾਹੀਂ ਸਰਕਾਰ ਨੇ ਯੋਗ ਵਿਅਕਤੀ ਨੂੰ ਇਕ ਸਾਲ ਵਿਚ 1000 ਕਿਲੋਮੀਟਰ ਫਰੀ ਬੱਸ ਯਾਤਰਾ ਦੀ ਸਹੂਲਤ ਦਿੱਤੀ ਹੈ। ਇੰਨ੍ਹਾਂ ਹੀ ਨਹੀਂ ਮੁੱਖ ਮੰਤਰੀ ਆਵਾਸ ਯੋਜਨਾ ਦੇ ਤਹਿਤ ਸੂਬੇ ਵਿਚ ਲਗਭਗ 7652 ਲੋਕਾਂ ਨੂੰ 100-100 ਗਜ ਦੇ ਪਲਾਟ ਦੇ ਅਲਾਟਮੈਂਟ ਪੱਤਰ ਦੇ ਨਾਲ -ਨਾਲ ਕਬਜਾ ਦਿਵਾਉਣ ਦਾ ਕੰਮ ਕੀਤਾ ਗਿਆ ਹੈ ਅਤੇ ਜੋ ਯੋਗ ਲਾਭਕਾਰ ਬਚੇ ਹਨ ਉਹ ਵੀ ਪੋਰਟਲ 'ਤੇ ਬਿਨੈ ਕਰ ਸਕਦੇ ਹਨ, ਉਨ੍ਹਾਂ ਨੂੰ ਵ ਇਸ ਯੋਜਨਾ ਦਾ ਲਾਭ ਦਿਵਾਉਣ ਦਾ ਕੰਮ ਕੀਤਾ ਜਾਵੇਗਾ। ਮੁੱਖ ਮੰਤਰੀ ਸ਼ਹਿਰੀ ਆਵਾਸ ਯੌਜਨਾ ਤਹਿਤ 14 ਸ਼ਹਿਰਾਂ ਵਿਚ ਲਗਭਗ 15210 ਯੋਗ ਵਿਅਕਤੀਆਂ ਨੂੰ 30-30 ਵਰਗ ਗਜ ਦੇ ਪਲਾਟ ਦਿੱਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਅਰਮ ਸ਼ਹੀਦ ਬ੍ਰਹਮਲੀਨ ਸ੍ਰੀ ਸਮੀ 108 ਰਾਮਾਨੰਦ ਜੀ ਮਹਾਰਾਜ ਨੇ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਸਿਖਿਆਵਾਂ ਨੂੰ ਅੰਤਿਮ ਸਾਂਹ ਤਕ ੧ਨ-ਜਨ ਤਕ ਪਹੁੰਚਾਉਣ ਦਾ ਕੰਮ ਕੀਤਾ। ਇਸ ਮੌਕੇ 'ਤੇ ਮਹਾਰਾਜ ਨਿਰੰਜਨ ਦਾਸ ਨੇ ਮੁੱਖ ਮੰਤਰੀ ਤੇ ਹੋਰ ਵਿਸ਼ੇਸ਼ ਮਹਿਮਾਨਾਂ ਨੁੰ ਸ਼ਾਲ ਅਤੇ ਸੰਤ ਗੁਰੂ ਰਵੀਦਾਸ ਜੀ ਦਾ ਸਮ੍ਰਿਤੀ ਚਿੰਨ੍ਹ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੁੰ ਆਸ਼ੀਰਵਾਦ ਦਿੱਤਾ।

-ੲਸ ਮੌਕੇ 'ਤੇ ਟ੍ਹਾਂਸਪੋਰਟ ਰਾਜ ਮੰਤਰੀ ਅਸੀਮ ਗੋਇਲ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਧਰਮ ਅਸਥਾਨ ਸਿਰਸਗੜ੍ਹ ਅਤੇ ਡੇਰਾ ਸਚਖੰਡ ਬੱਲਾ ਗਿਆਨ ਦੀ ਰੋਸ਼ਨੀ ਨੂੰ ਪੂਰੀ ਦੁਨੀਆ ਵਿਚ ਫੈਲਾ ਰਿਹਾ ਹੈ ਅਤੇ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਜੀ ਦੀ ਸਿਖਿਆਵਾਂ ਦਾ ਪ੍ਰਚਾਰ-ਪ੍ਰਸਾਰ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੰਤੋਂਦੇਯ ਦੀ ਭਾਵਨਾ ਦੇ ਅਨੁਰੂਪ ਸਰਕਾਰ ਕੰਮ ਕਰ ਰਹੀ ਹੈ।

Have something to say? Post your comment

 

More in Haryana

ਹਰਿਆਣਾ ਆਬਕਾਰੀ ਅਤੇ ਕਰ ਵਿਭਾਗ ਨੇ ਆਬਕਾਰੀ ਨੀਲਾਮੀ ਵਿੱਚ ਹੁਣ ਤੱਕ 12,615 ਕਰੋੜ ਰੁਪਏ ਦਾ ਮਾਲਿਆ ਕੀਤਾ ਪ੍ਰਾਪਤ : ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ

ਲੋਕਸਭਾ ਅਤੇ ਵਿਧਾਨਸਭਾ ਵਾਂਗ ਨਗਰ ਨਿਗਮਾਂ ਵਿੱਚ ਵੀ ਹਾਉਸ ਦੇ ਸੈਸ਼ਨ ਕੇਂਦਰੀ ਮੰਤਰੀ ਮਨੋਹਰ ਲਾਲ

ਹਰਿਆਣਾ ਸਰਕਾਰ ਨੇ 2027 ਦੀ ਜਨਗਣਨਾ ਨੂੰ ਕੀਤਾ ਨੋਟੀਫਾਈ

ਸ਼ਹਿਰੀ ਸਥਾਨਕ ਸੰਸਥਾਵਾਂ ਦੇ ਪ੍ਰਧਾਨਾਂ ਦੇ ਕੌਮੀ ਸੰਮੇਲਨ ਵਿੱਚ ਸੱਭਿਆਚਾਰਕ ਸ਼ਾਮ ਵਿੱਚ ਕਲਾਕਾਰਾਂ ਨੇ ਬਖੇਰੇ ਸੱਭਿਆਚਾਰ ਦੇ ਰੰਗ

PM ਨਰੇਂਦਰ ਮੋਦੀ ਦੀ ਉੜਾਨ ਯੋਜਨਾ ਅਤੇ CM ਨਾਇਬ ਸੈਣੀ ਦੇ ਨੌਨ-ਸਟਾਪ ਵਿਕਾਸ ਨੂੰ ਹਵਾਈ ਗਤੀ ਦੇਣਾ ਹੀ ਹਰਿਆਣਾ ਏਅਰਪੋਰਟ ਡਿਵੇਲਪਮੈਂਟ ਕਾਰਪੋਰੇਸ਼ਨ ਦਾ ਟੀਚਾ : ਵਿਪੁਲ ਗੋਇਲ

ਤੰਜਾਨਿਆਈ ਪ੍ਰਤੀਨਿਧੀ ਮੰਡਲ ਨਾਲ ਵਿਤੀ ਗੱਲਬਾਤ

ਕੈਬੀਨੇਟ ਨੇ ਵਿਕਾਸ ਪਰਿਯੋਜਨਾਵਾਂ, 2025 ਲਈ ਨਵੀਂ ਭੂਮੀ ਖਰੀਦ ਨੀਤੀ ਨੂੰ ਦਿੱਤੀ ਮੰਜੂਰੀ

ਹਰਿਆਣਾ ਕੈਬੀਨਟ ਨੇ ਹਰਿਆਣਾ ਸੇਵਾ ਦਾ ਅਧਿਕਾਰ ਨਿਯਮ, 2014 ਦੇ ਨਿਯਮ 9 ਵਿੱਚ ਸੰਸ਼ੋਧਨ ਨੂੰ ਮੰਜੂਰੀ ਦਿੱਤੀ

ਹਰਿਆਣਾ ਕੈਬੀਨੇਟ ਨੇ ਏਸੀਬੀ ਦਾ ਨਾਮ ਬਦਲਕੇ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ, ਹਰਿਆਣਾ ਕਰਣ ਨੂੰ ਦਿੱਤੀ ਮੰਜੂਰੀ

ਜੇਕਰ ਕੋਈ ਡਾਕਟਰ ਗੈਰ-ਕਾਨੂੰਨੀ ਗਰਭਪਾਤ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਹੋਵੇਗੀ : ਸੁਧੀਰ ਰਾਜਪਾਲ