Saturday, November 08, 2025

Chandigarh

ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ’ਚ ਸੁਰੱਖਿਅਤ ਡਰਾਇਵਿੰਗ ’ਤੇ ਜ਼ੋਰ

August 01, 2024 04:30 PM
SehajTimes

ਮੋਹਾਲੀ : ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੀਟਿੰਗ ’ਚ ਮੋਹਾਲੀ ਦੀਆਂ ਸੜ੍ਹਕਾਂ ’ਤੇ ਸੁਰੱਖਿਅਤ ਡਰਾਇਵਿੰਗ ਨੂੰ ਯਕੀਨੀਣ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮੈਂਬਰ ਸਕੱਤਰ ਪ੍ਰਦੀਪ ਸਿੰਘ ਢਿੱਲੋਂ, ਰੀਜਨਲ ਟ੍ਰਾਂਸਪੋਰਟ ਅਫ਼ਸਰ, ਐੱਸ ਏ ਐੱਸ ਨਗਰ ਨੇ ਦੱਸਿਆ ਕਿ ਪਿਛਲੇ ਮਹੀਨੇ ਦੇ ਕ੍ਰੈਸ਼ ਡੈਟਾ ਅਨੁਸਾਰ ਜ਼ਿਲ੍ਹੇ ’ਚ ਸੜ੍ਹਕ ਹਾਦਸਿਆਂ ਦੀ ਦਰ ’ਚ ਕਮੀ ਦਰਜ ਕੀਤੀ ਗਈ ਹੈ, ਜਿਸ ਮੁਤਾਬਕ 6 ਫ਼ੀਸਦੀ ਘੱਟ ਹਾਦਸੇ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਸਬੰਧਤ ਹਿੱਸੇਦਾਰਾਂ ਜਿਨ੍ਹਾਂ ’ਚ ਗਮਾਡਾ, ਸਥਾਨਕ ਸਰਕਾਰ ਸੰਸਥਾਂਵਾਂ, ਨੈਸ਼ਨਲ ਹਾਈਵੇਅ ਅਥਾਰਟੀ ਆਦਿ ਦੇ ਸਹਿਯੋਗ ਨਾਲ ਬਲੈਕ ਸਪਾਟਸ ਨੂੰ ਖਤਮ ਕੀਤਾ ਜਾ ਰਿਹਾ ਹੈ ਤਾਂ ਜੋ ਸੁਰੱਖਿਅਤ ਡਰਾਇਵਿੰਗ ਨੂੰ ਯਕੀਨੀ ਬਣਾਇਆ ਜਾ ਸਕੇ।


ਉਨ੍ਹਾਂ ਦੱਸਿਆ ਕਿ ਨਵੇਂ ਕਾਨੂੰਨਾਂ ਮੁਤਾਬਕ ਨਬਾਲਗ਼ ਦੇ ਡਰਾਇਵਿੰਗ ਕਰਨ ’ਤੇ ਮਾਪਿਆਂ ਨੂੰ ਸਖਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ, ਜਿਸ ਤਹਿਤ 25 ਹਜ਼ਾਰ ਰੁਪਏ ਦਾ ਜੁਰਮਾਨਾ ਜਾਂ ਤਿੰਨ ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਲਈ ਮਾਂ-ਬਾਪ ਆਪਣੇ ਨਬਾਲਗ਼ ਬੱਚਿਆਂ ਨੂੰ ਦੁਪਹੀਆ ਜਾਂ ਚਾਰ-ਪਹੀਆ ਵਾਹਨ ਦੇਣ ਤੋਂ ਪਹਿਲਾਂ ਇਸ ਨਵੇਂ ਕਾਨੂੰਨੀ ਉਪਬੰਧ ਦਾ ਜ਼ਰੂਰ ਖਿਆਲ ਰੱਖਣ।
ਮੀਟਿੰਗ ’ਚ ਹਾਜ਼ਰ ਐਨ ਜੀ ਓ ਨੁਮਾਇੰਦੇ ਹਰਪ੍ਰੀਤ ਸਿੰਘ ਨੇ ਡਰਾਇਵਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਂਵਾਰੀਆਂ ਪ੍ਰਤੀ ਜਾਣੂ ਕਰਵਾਉਣ ਲਈ ਉਨ੍ਹਾਂ ਦੇ ‘ਓਰੀਐਨਟੇਸ਼ਨ’ ਕੋਰਸ ਕਰਵਾਏ ਜਾਣ ਦਾ ਸੁਝਾਅ ਦਿੱਤਾ ਅਤੇ ਖਰੜ-ਕੁਰਾਲੀ ਰੋਡ ’ਤੇ ਸਹੋੜਾ ਨੇੜੇ ਟ੍ਰੈਫ਼ਿਕ ਲਾਈਟਾਂ ਨਾ ਚੱਲਣ ਕਾਰਨ ਆ ਰਹੀ ਮੁਸ਼ਕਿਲ ਦਾ ਮੁੱਦਾ ਉਠਾਇਆ। ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ‘ਓਰੀਐਨਟੇਸ਼ਨ’ ਕੋਰਸ ਬਾਰੇ ਡਿਪਟੀ ਕਮਿਸ਼ਨਰ ਦੇ ਧਿਆਨ ’ਚ ਲਿਆ ਕੇ ਅਗਲੇਰੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਦਕਿ ਟ੍ਰੈਫ਼ਿਕ ਲਾਈਟਾਂ ਬੰਦ ਹੋਣ ਬਾਰੇ ਉੁਨ੍ਹਾਂ ਜਲਦ ਇਨ੍ਹਾਂ ਨੂੰ ਚਲਵਾਉਣ ਦਾ ਭਰੋਸਾ ਦਿੱਤਾ।
ਉਨ੍ਹਾਂ ਨੇ ਹਰਪ੍ਰੀਤ ਸਿੰਘ ਦੇ ‘ਸੇਫ਼ ਜੰਕਸ਼ਨ ਡਿਜ਼ਾਇਨ’ ’ਤੇ ਆਰਕੀਟੈਕਚਰ ਕੋਰਸ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਉਣ ਦੇ ਸੁਝਾਅ ਨੂੰ ਵੀ ਡਿਪਟੀ ਕਮਿਸ਼ਨਰ ਦੇ ਧਿਆਨ ’ਚ ਲਿਆਉਣ ਦਾ ਭਰੋਸਾ ਦਿੱਤਾ।

 

Have something to say? Post your comment

 

More in Chandigarh

ਪਿੜ੍ਹਾਈ ਸਾਲ 2025-26 ਦੌਰਾਨ ਖੰਡ ਮਿੱਲਾਂ ਅਧੀਨ ਗੰਨੇ ਦੇ ਵਿਕਾਸ ਅਤੇ ਹੋਰ ਵੱਖ-ਵੱਖ ਮੁੱਦਿਆਂ ਸਬੰਧੀ ਕੇਨ ਕਮਿਸ਼ਨਰ ਪੰਜਾਬ ਨੇ ਕੀਤੀ ਮੀਟਿੰਗ

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਝੋਨਾ ਖ਼ਰੀਦ ਸੀਜ਼ਨ-2025 ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ ਲਾਭ

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ

ਮੋਹਾਲੀ ਪੁਲਿਸ ਵੱਲੋਂ ਅਗਵਾ ਹੋਏ ਪੱਤਰਕਾਰ ਨੂੰ 12 ਘੰਟੇ ਦੇ ਅੰਦਰ-ਅੰਦਰ ਸਹੀ ਸਲਾਮਤ ਛੁਡਵਾ ਕੇ 01 ਦੋਸ਼ੀ  ਗ੍ਰਿਫ਼ਤਾਰ

ਗੁਲਾਟੀ ਟਰੈਵਲਜ਼ ਫਰਮ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ