Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Health

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ

August 01, 2024 04:34 PM
SehajTimes

ਵੱਖ- ਵੱਖ  ਥਾਵਾਂ ਤੇ ਲਾਰਵਾ ਮਿਲਣ ਤੇ ਕੀਤੇ ਗਏ 70 ਚਲਾਨ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਮੋਹਾਲੀ : ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਵਿੱਚ ਐਂਟੀ ਡੇਂਗੂ ਟੀਮਾਂ ਜੋ ਕਿ ਘਰਾਂ ਵਿੱਚ ਸਰਵੇ ਕਰ ਰਹੀਆਂ ਹਨ, ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆ ਹਨ। ਉਨ੍ਹਾਂ ਵਲੋਂ ਦੱਸਿਆ ਗਿਆ ਕਿ ਡੇਂਗੂ ਬੁਖਾਰ ਏਡੀਜ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾ, ਗਮਲੇ, ਫਰਿੱਜ ਦੀਆਂ ਟ੍ਰੇਆਂ ਅਤੇ ਹੋਰ ਭਾਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦਿਉ, ਉਸ ਨੂੰ ਡੋਲ੍ਹ ਦਿੱਤਾ ਜਾਵੇ ਅਤੇ ਹਰ ਸ਼ੁੱਕਰਵਾਰ ਨੂੰ ਡੇਂਗੂ ਤੇ ਵਾਰ ਦੇ ਤੌਰ ਤੇ ਮਨਾਇਆ ਜਾਵੇ। ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਤੋ ਬਚਣ ਲਈ ਪੂਰੀਆ ਬਾਂਹਾ ਦੇ ਕੱਪੜੇ ਪਹਿਨੋ। ਜੇਕਰ ਬੁਖਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖੂਨ ਦਾ ਟੈਸਟ ਕਰਵਾਉ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਨਾਲ ਚੈਕਿੰਗ ਦੌਰਾਨ ਮਿਊਂਸੀਪਲ ਕਾਰਪੋਰੇਸ਼ਨ/ਕਮੇਟੀਆਂ ਵਲੋਂ, ਜਿਨ੍ਹਾਂ ਘਰਾਂ ਵਿਚੋਂ ਲਾਰਵਾ ਮਿਲਦਾ ਹੈ, ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ, ਜਿਸ ਦੇ ਤਹਿਤ ਟੀਮਾਂ ਵਲੋਂ ਮਿਤੀ 29 ਜੁਲਾਈ ਨੂੰ 20 ਚਲਾਨ, 30 ਜੁਲਾਈ ਨੂੰ 32 ਚਲਾਨ ਅਤੇ 31 ਜੁਲਾਈ ਨੂੰ 18 ਚਲਾਨ ਕੀਤੇ ਗਏ ਹਨ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ