Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Business

ਪੇਂਡੂ ਖੇਤਰ ਦੇ ਔਰਤਾਂ ਤੇ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 05 ਅਗਸਤ ਤੋਂ ਸ਼ੁਰੂ

August 01, 2024 04:40 PM
SehajTimes

ਫ਼ਤਹਿਗੜ੍ਹ ਸਾਹਿਬ : ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨ ਵਾਸਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡਾਂ ਦੇ ਬੇਰੋਜ਼ਗਾਰ ਨੌਜਵਾਨਾਂ ਤੇ ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਉਮੀਦਵਾਰਾਂ ਲਈ 5 ਅਗਸਤ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ (ਲੁਧਿਆਣਾ) ਵਿਖੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ ਦੀ ਉਮਰ 18 ਸਾਲ ਤੋਂ 55 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਉਹ ਘੱਟੋ ਘੱਟ ਪੰਜਵੀਂ ਪਾਸ ਅਤੇ ਪੇਂਡੂ ਇਲਾਕੇ ਨਾਲ ਸਬੰਧਤ ਹੋਣਾ ਚਾਹੀਦਾ ਹੈ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇਂ ਕਿ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇੱਕ ਪਾਸਪੋਰਟ ਸਾਈਜ ਫੋਟੋ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਸਬੰਧੀ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਸਿਖਲਾਈ ਹਾਸਲ ਕਰਨ ਲਈ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਦੇ ਕਮਰਾ ਨੰ: 406 ਵਿਖੇ ਸਥਿਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਖੇ ਭਰੇ ਜਾਣਗੇ।

ਉਨ੍ਹਾਂ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਆਪਣੇ ਦੁਧਾਰੂ ਪਸ਼ੂਆਂ ਦਾ ਬੀਮਾ ਜਰੂਰ ਕਰਵਾਉਣਾ ਚਾਹੀਦਾ ਹੈ । ਪੰਜਾਬ ਅਤੇ ਭਾਰਤ ਸਰਕਾਰ ਵੱਲੋਂ ਐਨ.ਐਲ.ਐਮ. ਸਕੀਮ ਅਧੀਨ ਦੁਧਾਰੂ ਪਸ਼ੂਆਂ ਦੇ ਬੀਮਾ ਕਰਵਾਉਣ ਲਈ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦੁਧਾਰੂ ਪਸ਼ੂਆਂ ਦਾ ਇੱਕ ਸਾਲ ਲਈ ਬੀਮਾ ਕਰਵਾਉਣ ਦਾ ਪ੍ਰੀਮੀਅਮ 2240 ਰੁਪਏ ਹੈ, ਜਿਸ ਵਿੱਚੋਂ ਜਨਰਲ/ਏ.ਪੀ.ਐਲ. ਵਰਗ ਦੇ ਲਾਭਪਾਤਰੀਆਂ ਨੂੰ 1120 ਰੁਪਏ ਅਤੇ ਐਸ.ਸੀ./ਐਸ.ਟੀ. ਵਰਗ ਦੇ ਲਾਭਾਤਰੀਆਂ ਨੂੰ 672/-ਰੁਪਏ ਭਰਨੇ ਪੈਂਦੇ ਹਨ। ਇਸੇ ਤਰ੍ਹਾਂ ਦੋ ਸਾਲ ਦੇ ਬੀਮੇ ਦਾ 4200/- ਰੁਪਏ ਪ੍ਰੀਮੀਅਮ ਵਿੱਚੋਂ ਜਨਰਲ/ਏ.ਪੀ.ਐਲ. ਵਰਗ ਦੇ ਲਾਭਪਾਤਰੀਆਂ ਨੂੰ 2100/-ਰੁਪਏ ਜਦੋਂ ਕਿ ਐਸ.ਸੀ./ਐਸ.ਟੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਨੂੰ 1260/-ਰੁਪਏ ਦੇਣੇ ਪੈਂਦੇ ਹਨ। ਦੁਧਾਰੂ ਪਸ਼ੂਆਂ ਦੇ ਤਿੰਨ ਸਾਲ ਲਈ ਬੀਮਾ ਕਰਵਾਉਣ ਦੇ 5600 ਰੁਪਏ ਪ੍ਰੀਮੀਅਮ ਵਿੱਚੋਂ ਜਨਰਲ/ਏ.ਪੀ.ਐਲ. ਵਰਗ ਦੇ ਲਾਭਪਾਤਰੀਆਂ ਨੂੰ 2800/-ਰੁਪਏ ਅਤੇ ਐਸ.ਸੀ./ਐਸ.ਟੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਨੂੰ 1680/- ਰੁਪਏ ਅਦਾ ਕਰਨੇ ਪੈਂਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 96530-31054 ਅਤੇ 82830-45015 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ