Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਅਗਸਤ ਤੋਂ

August 01, 2024 06:06 PM
SehajTimes

ਪਟਿਆਲਾ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 5 ਅਗਸਤ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ।
  ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45 ਫ਼ੀਸਦੀ ਅਤੇ ਹਰੇਕ ਵਿਸ਼ੇ ਵਿੱਚ 33 ਫ਼ੀਸਦੀ ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50 ਫ਼ੀਸਦੀ ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
  ਕੇਵਲ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤੇ ਟ੍ਰੇਨਿੰਗ ਦਾ ਜ਼ਰੂਰੀ ਸਾਜੇ ਸਮਾਨ ਉਪਲਬਧ ਹੈ। ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਕਾਜ ਵਾਲੇ ਦਿਨ ਫ਼ੋਨ ਨੰ.0175-2361188, 7888343525 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਦਯਾਨੰਦ ਮਾਡਲ ਹਾਈ ਸਕੂਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਮੈਰਿਟ ਸੂਚੀ ਵਿੱਚ ਬਣਾਇਆ ਸਥਾਨ

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿੰਗਾਂ ਵਿੱਚ ਦਾਖ਼ਲੇ ਲਈ 31 ਮਈ ਨੂੰ ਹੋਣਗੇ ਟਰਾਇਲ ਖੇਡ ਖੇਤਰ ਦੀਆਂ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਲਈ ਸੁਨਹਿਰੀ ਮੌਕਾ ਹੁੰਦੇ ਹਨ ਟਰਾਇਲ: ਡਾ. ਜਗਦੀਪ ਸਿੰਘ

ਪਟਿਆਲਾ 'ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ : ਡੀ ਸੀ ਡਿਪਟੀ ਕਮਿਸ਼ਨਰ ਨੇ ਇਸ ਯੋਜਨਾ 'ਤੇ ਕੰਮ ਕਰਨ ਦੇ ਦਿੱਤੇ ਨਿਰਦੇਸ਼*

ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ ਡਿਪਟੀ ਕਮਿਸ਼ਨਰ ਅੱਜ ਤੋਂ 16 ਮਈ ਤੱਕ ਨਾਮਜਦਗੀਆਂ ਅਤੇ 26 ਮਈ ਨੂੰ ਪੈਣਗੀਆਂ ਵੋਟਾਂ

10ਵੀਂ ਜਮਾਤ ਦੀ ਟਾਪਰ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਅਤੇ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਵਿਖੇ ਤਿੰਨ ਰੋਜਾ ਸਕਾਉਟ ਅਤੇ ਗਾਈਡ ਕੈਂਪ ਆਯੋਜਿਤ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਨਤੀਜਾ ਸ਼ਾਨਦਾਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹੀਨਾਵਾਰ ਪੁਸਤਕ ਬੈਠਕ ਆਯੋਜਤ

ਬੈਂਕ ਮੂਹਰੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ