Wednesday, July 09, 2025

Haryana

ਹਰਿਆਣਾ ਸਰਕਾਰ ਛੋਟੇ ਉਦਮੀਆਂ ਲਈ ਵੱਡੇ ਬਜ਼ਾਰ ਉਪਲਬੱਧ ਕਰਵਾਉਣ ਦੀ ਦਿਸ਼ਾ ਵੱਲ ਵੱਧ ਰਹੀ ਹੈ : ਨਾਇਬ ਸਿੰਘ ਸੈਣੀ

August 01, 2024 06:11 PM
SehajTimes

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਦਲਿਤ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪ੍ਰਤੀਨਿਧੀਆਂ ਦੇ ਨਾਲ ਕੀਤੀ ਮੀਟਿੰਗ

ਸਰਕਾਰ ਦਾ ਟੀਚਾ ਨੌਜਵਾਨ ਨੌਕਰੀ ਮੰਗਣ ਵਾਲੇ ਨਹੀਂ ਸਗੋਂ ਨੌਕਰੀ ਦੇਣ ਵਾਲੇ ਬਣਨ

ਚੰਡੀਗੜ੍ਹ  : ਹਰਿਆਣਾ ਸਰਕਾਰ ਅਨੁਸੂਚਿਤ ਜਾਤੀ ਦੇ ਛੋਟੇ ਉਦਮੀਆਂ ਨੂੰ ਪ੍ਰਮੁੱਖ ਉਦਯੋਗਾਂ ਦੇ ਨਾਲ ਜੋੜਨ ਲਈ ਵਿਆਪਕ ਯੋਜਨਾ ਬਨਾਉਣ ਦੀ ਦਿਸ਼ਾ ਵਿਚ ਕਦਮ ਵਧਾ ਰਹੀ ਹੈ ਤਾਂ ਜੋ ਸੂਖਮ ਅਤੇ ਛੋਟੇ ਉਦਮਾਂ (ਐਮਐਸਐਮਈ) ਦੇ ਵਿਕਾਸ ਨੂੰ ਪ੍ਰੋਤਸਾਹਨ ਮਿਲ ਸਕੇ। ਇਸ ਸਬੰਧ ਵਿਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਆਪਣੇ ਆਵਾਸ ਸੰਤ ਕਬੀਰ ਕੁਟੀਰ ’ਤੇ ਦਲਿਤ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਡਿੱਕੀ) ਦੇ ਪ੍ਰਤੀਨਿਧੀਆਂ ਦੇ ਨਾਲ ਮੀਟਿੰਗ ਕੀਤੀ ਅਤੇ ਵੱਖ-ਵੱਖ ਪਹਿਲਾਂ ’ਤੇ ਵਿਚਾਰ-ਵਟਾਂਦਰਾਂ ਕੀਤਾ।
ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਹਰਿਆਣਾ ਸਰਕਾਰ ਪਹਿਲਾਂ ਤੋਂ ਐਮਅੇਸਐਮਈ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਯੋਜਨਾ ਚਲਾ ਰਹੀ ਹੈ। ਹੁਣ ਅਨੁਸੂਚਿਤ ਜਾਤੀ ਦੇ ਛੋਟੇ ਉਦਮੀਆਂ ਦੀ ਸਹਾਇਤਾ ਦੇ ਲਈ ਵੀ ਨਵੀਂ ਯੋਜਨਾਵਾਂ ਬਨਾਉਣ ਦੀ ਦਿਸ਼ਾ ਵਿਚ ਵੱਧ ਰਹੇ ਹਾਂ, ਤਾਂ ਜੋ ਛੋਟੇ ਉਦਮੀਆਂ ਨੂੰ ਵੱਡੇ ਬਾਜ਼ਾਰ ਉਪਲਬਧ ਹੋ ਸਕਣ ਜਿਸ ਨਾਲ ਉਨ੍ਹਾਂ ਦੀ ਆਰਥਕ ਸਥਿਤੀ ਵਿਚ ਸੁਧਾਰ ਹੋ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਲਿਤ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਡਿੱਕੀ) ਦੇ ਨਾਲ ਮਿਲ ਕੇ ਨਵੀਂ ਯੋਜਨਾਵਾਂ ਬਨਾਉਣ ’ਤੇ ਵਿਚਾਰ ਕੀਤਾ ਜਾਵੇਗਾ, ਤਾਂ ਜੋ ਸੂਬੇ ਵਿਚ ਅਨੁਸੂਚਿਤ ਜਾਤੀ ਦੇ ਛੋਟੇ ਉਦਮੀਆਂ ਨੂੰ ਅੱਗੇ ਵੱਧਣ ਦੇ ਮੌਕੇ ਮਿਲ ਸਕਣ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਵੀ ਡਿੱਕੀ ਵੱਲੋਂ ਚਲਾਈ ਜਾ ਰਹੀ ਪਹਿਲਾਂ ਅਤੇ ਹੋਰ ਸੂਬਿਆਂ ਵੱਲੋਂ ਅਪਣਾਈ ਜਾ ਰਹੀ ਬੇਸਟ ਪ੍ਰੈਕਟਸਿਸ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ।

ਵਿਦੇਸ਼ ਸਹਿਯੋਗ ਵਿਭਾਗ ਡਿੱਕੀ ਦੇ ਨਾਲ ਨੌਜੁਆਨ ਉਦਮੀਆਂ ਦੇ ਉਤਪਾਦਾਂ ਨੂੰ ਵਿਦੇਸ਼ਾਂ ਵਿਚ ਵੀ ਬਾਜਾਰ ਤਕ ਪਹੁੰਚ ਬਨਾਉਣ ਲਈ ਕਰਨ ਰੋਡਮੈਪ ਤਿਆਰ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੌਜੁਆਨ ਉਦਮੀਆਂ ਨੂੰ ਵਿਦੇਸ਼ਾਂ ਵਿਚ ਵੀ ਮਾਲ ਨਿਰਯਾਤ ਕਰਨ ਦੀ ਦਿਸ਼ਾ ਵਿਚ ਵੀ ਸਹਿਯੋਗ ਪ੍ਰਦਾਨ ਕਰੇਗੀ। ਉਨ੍ਹਾਂ ਨੇ ਉਦਯੋਗ ਅਤੇ ਵਪਾਰ ਵਿਭਾਗ ਅਤੇ ਵਿਦੇਸ਼ ਸਹਿਯੋਗ ਵਿਭਾਗ ਦੇ ਅਧਿਕਾਰੀਆਂ ਨੂੰ ਦਲਿਤ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਨਾਲ ਮਿਲ ਕੇ ਇਸ ਦਿਸ਼ਾ ਵਿਚ ਰੋਡਮੈਪ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ ਸਹਿਯੋਗ ਵਿਭਾਗ ਵੱਲੋਂ ਪਹਿਲਾਂ ਤੋਂ ਨੌਜੁਆਨਾਂ ਨੂੰ ਵਿਦੇਸ਼ਾਂ ਵਿਚ ਰੁਜਗਾਰ ਦੇ ਮੌਕੇ ਮਹੁਇਆ ਕਰਵਾਉਣ ਅਤੇ ਉਦਯੋਗਿਕ ਇਕਾਈਆਂਨੁੰ ਵਿਦੇਸ਼ਾਂ ਵਿਚ ਉਤਪਾਦ ਨਿਰਯਾਤ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮ ਚਲਾਏ ਜਾ ਰਹੇ ਹਨ।

ਸਰਕਾਰ ਦਾ ਟੀਚਾ ਵੱਧ ਤੋਂ ਵੱਧ ਨੌਜੁਆਨ ਬਣਨ ਉਦਮੀ

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ ਇਹੀ ਹੈ ਕਿ ਵੱਧ ਤੋਂ ਵੱਧ ਨੌਜੁਆਨ ਉਦਮੀ ਬਨਣ ਤਾਂ ਜੋ ਉਹ ਨੌਕਰੀ ਮੰਗਣ ਵਾਲੇ ਨਹੀਂ ਸਗੋ ਨੌਕਰੀ ਦੇਣ ਵਾਲੇ ਬਣ ਸਕਣ। ਇਸ ਦੇ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕੌਸ਼ਲ ਸਿਖਲਾਈ ਦੀ ਵੱਖ-ਵੱਖ ਯੋਜਨਾਵਾਂ ਚਲਾਈ ਜਾ ਰਹੀਆਂ ਹਨ। ਨਾਲ ਹੀ ਸਟੈਂਡ ਅੱਪ ਇੰਡੀਆ ਅਤੇ ਮੁਦਰਾ ਯੋਜਨਾ ਵਰਗੀ ਫਲੈਗਸ਼ਿਪ ਯੋਜਨਾਵਾਂ ਰਾਹੀਂ ਨੌਜੁਆਨਾਂ ਨੂੰ ਨਵੇਂ ਉਦਮ ਸ਼ੁਰੂ ਕਰਨ ਦੇ ਲਈ ਆਰਥਕ ਸਹਿਯੋਗ ਦਿੱਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਨੇ ਵੀ ਸੂਬੇ ਵਿਚ ਸ੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਸਥਾਪਿਤ ਕੀਤਾ ਹੈ, ਜਿਸ ਵਿਚ ਨੌਜੁਆਨਾਂ ਨੂੰ ਕੌਸ਼ਲ ਸਿਖਲਾਈ ਪ੍ਰਦਾਨ ਕਰ ਕੇ ਉਨ੍ਹਾਂ ਨੁੰ ਰੁਜਗਾਰਯੋਗ ਬਣਾਇਆ ਜਾ ਰਿਹਾ ਹੈ।
ਮੀਟਿੰਗ ਵਿਚ ਦਲਿਤ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਡਿੱਕੀ) ਦੇ ਫਾਉਂਡਰ ਚੇਅਰਮੈਨ ਪਦਮਸ੍ਰੀ ਡਾ. ਮਿਲਿੰਦ ਕਾਂਬਲੇ ਨੇ ਮੁੱਖ ਮੰਤਰੀ ਨੂੰ ਜਾਣੁੰ ਕਰਾਇਆ ਕਿ ਡਿੱਕੀ ਇਕ ਭਾਰਤੀ ਸੰਘ ਹੈ ਜੋ ਦਲਿਤ ਕਾਰੋਬਾਰ ਉਦਮਾਂ ਨੂੰ ਪ੍ਰੋਤਸਾਹਨ ਦਿੰਦਾ ਹੈ। ਡਿੱਕੀ ਬਾਬਾ ਸਾਹੇਬ ਦੇ ਆਰਥਕ ਵਿਚਾਰਾਂ ਦੀ ਸੰਕਲਪਨਾ ਦਾ ਹਿੱਸਾ ਹੈ। ਡਿੱਕੀ ਕੇਂਦਰ ਤੇ ਸੂਬਾ ਸਰਕਾਰ ਦੇ ਨਾਲ ਮਿਲ ਕੇ ਐਸਸੀ-ਐਸਟੀ ਉਦਮੀਆਂ ਨੂੰ ਅੱਗੇ ਵੱਧਣ ਵਿਚ ਮਦਦ ਕਰਦਾ ਹੈ।
ਮੀਟਿੰਗ ਵਿਚ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ?ਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ (ਸੇਵਾ) ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ. ਅਨੁਪਮਾ, ਉਦਯੋਗ ਅਤੇ ਵਪਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਰੁਣ ਕੁਮਾਰ ਗੁਪਤਾ, ਉੱਚੇਰੀ ਸਿਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਡੀ ਸੁਰੇਸ਼, ਮੁੱਖ ਮੰਤਰੀ ਦੀ ਵਧੀਕ ਪ੍ਰਧਾਨ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ, ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਨਿਦੇਸ਼ਕ ਯੱਸ਼ ਪਾਲ, ਮੁੱਖ ਮੰਤਰੀ ਦੇ ਰਾਜੀਨੀਤਕ ਸਲਾਹਕਾਰ ਭਾਰਤ ਭੂਸ਼ਣ ਭਾਰਤੀ ਅਤੇ ਵਿਦੇਸ਼ ਸਹਿਯੋਗ ਵਿਭਾਗ ਦੇ ਸਲਾਹਕਾਰ ਪਵਨ ਚੌਧਰੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Haryana

ਹਰਿਆਣਾ ਆਬਕਾਰੀ ਅਤੇ ਕਰ ਵਿਭਾਗ ਨੇ ਆਬਕਾਰੀ ਨੀਲਾਮੀ ਵਿੱਚ ਹੁਣ ਤੱਕ 12,615 ਕਰੋੜ ਰੁਪਏ ਦਾ ਮਾਲਿਆ ਕੀਤਾ ਪ੍ਰਾਪਤ : ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ

ਲੋਕਸਭਾ ਅਤੇ ਵਿਧਾਨਸਭਾ ਵਾਂਗ ਨਗਰ ਨਿਗਮਾਂ ਵਿੱਚ ਵੀ ਹਾਉਸ ਦੇ ਸੈਸ਼ਨ ਕੇਂਦਰੀ ਮੰਤਰੀ ਮਨੋਹਰ ਲਾਲ

ਹਰਿਆਣਾ ਸਰਕਾਰ ਨੇ 2027 ਦੀ ਜਨਗਣਨਾ ਨੂੰ ਕੀਤਾ ਨੋਟੀਫਾਈ

ਸ਼ਹਿਰੀ ਸਥਾਨਕ ਸੰਸਥਾਵਾਂ ਦੇ ਪ੍ਰਧਾਨਾਂ ਦੇ ਕੌਮੀ ਸੰਮੇਲਨ ਵਿੱਚ ਸੱਭਿਆਚਾਰਕ ਸ਼ਾਮ ਵਿੱਚ ਕਲਾਕਾਰਾਂ ਨੇ ਬਖੇਰੇ ਸੱਭਿਆਚਾਰ ਦੇ ਰੰਗ

PM ਨਰੇਂਦਰ ਮੋਦੀ ਦੀ ਉੜਾਨ ਯੋਜਨਾ ਅਤੇ CM ਨਾਇਬ ਸੈਣੀ ਦੇ ਨੌਨ-ਸਟਾਪ ਵਿਕਾਸ ਨੂੰ ਹਵਾਈ ਗਤੀ ਦੇਣਾ ਹੀ ਹਰਿਆਣਾ ਏਅਰਪੋਰਟ ਡਿਵੇਲਪਮੈਂਟ ਕਾਰਪੋਰੇਸ਼ਨ ਦਾ ਟੀਚਾ : ਵਿਪੁਲ ਗੋਇਲ

ਤੰਜਾਨਿਆਈ ਪ੍ਰਤੀਨਿਧੀ ਮੰਡਲ ਨਾਲ ਵਿਤੀ ਗੱਲਬਾਤ

ਕੈਬੀਨੇਟ ਨੇ ਵਿਕਾਸ ਪਰਿਯੋਜਨਾਵਾਂ, 2025 ਲਈ ਨਵੀਂ ਭੂਮੀ ਖਰੀਦ ਨੀਤੀ ਨੂੰ ਦਿੱਤੀ ਮੰਜੂਰੀ

ਹਰਿਆਣਾ ਕੈਬੀਨਟ ਨੇ ਹਰਿਆਣਾ ਸੇਵਾ ਦਾ ਅਧਿਕਾਰ ਨਿਯਮ, 2014 ਦੇ ਨਿਯਮ 9 ਵਿੱਚ ਸੰਸ਼ੋਧਨ ਨੂੰ ਮੰਜੂਰੀ ਦਿੱਤੀ

ਹਰਿਆਣਾ ਕੈਬੀਨੇਟ ਨੇ ਏਸੀਬੀ ਦਾ ਨਾਮ ਬਦਲਕੇ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ, ਹਰਿਆਣਾ ਕਰਣ ਨੂੰ ਦਿੱਤੀ ਮੰਜੂਰੀ

ਜੇਕਰ ਕੋਈ ਡਾਕਟਰ ਗੈਰ-ਕਾਨੂੰਨੀ ਗਰਭਪਾਤ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਹੋਵੇਗੀ : ਸੁਧੀਰ ਰਾਜਪਾਲ