Monday, June 16, 2025

Chandigarh

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖ਼ਤੀ 

August 02, 2024 12:25 PM
SehajTimes
ਮੋਹਾਲੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਅੱਜ ਸਮੇਤ ਪਿਛਲੇ ਚਾਰ ਦਿਨਾਂ ਚ 95 ਘਰਾਂ ਦੇ ਮੱਛਰ ਦਾ ਲਾਰਵਾ ਮਿਲਣ ਤੇ ਚਲਾਣ ਕੀਤੇ ਜਾ ਚੁੱਕੇ ਹਨ। ਸਿਵਲ ਸਰਜਨ, ਸਾਹਿਬਜਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਜੋ ਕਿ ਘਰਾਂ ਵਿੱਚ ਸਰਵੇ ਕਰ ਰਹੀਆ ਹਨ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਜਾਂਦਾ ਹੈ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦਿਉ, ਉਸ ਨੂੰ ਡੋਲ ਦਿੱਤਾ ਜਾਵੇ ਅਤੇ ਹਰ ਸ਼ੁਰਕਵਾਰ ਨੂੰ ਡੇਂਗੂ ਤੇ ਵਾਰ ਦੇ ਤੌਰ ਤੇ ਡ੍ਰਾਈ ਡੇਅ ਵਜੋਂ ਮਨਾਇਆ ਜਾਵੇ। ਇਹ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਜਿਸ ਤੋਂ ਬਚਣ ਲਈ ਪੂਰੀਆਂ ਬਾਂਹਾ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੇ ਨਾਲ ਮਿਊਂਸਿਪਲ ਕਾਰਪੋਰੇਸ਼ਨ/ਕੌਂਸਲਾਂ ਵਲੋਂ ਜਿਨ੍ਹਾਂ ਘਰਾਂ ਵਿਚੋਂ ਲਾਰਵਾ ਮਿਲਦਾ ਹੈ। ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ, ਜਿਸ ਦੇ ਤਹਿਤ ਅੱਜ ਮਿਤੀ 01.08.2024 ਨੂੰ 25 ਚਲਾਣ ਕੀਤੇ ਗਏ ਹਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ