Tuesday, June 17, 2025

Haryana

ਹਰਿਆਣਾ ਵਿਚ Backward Class-A ਦੇ ਬਾਅਦ ਪਿਛੜਾ ਵਰਗ-ਬੀ ਨੂੰ ਵੀ ਸਥਾਨਕ ਨਿਗਮਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿਚ ਰਾਖਵਾਂ ਦੇਣ ਦੀ ਤਿਆਰੀ

August 02, 2024 01:18 PM
SehajTimes

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪਿਛੜਾ ਵਰਗ ਲਈ ਹੋਏ ਅਨੇਕ ਕੰਮ- ਨਾਇਬ ਸਿੰਘ ਸੈਨੀ

ਪਿਛੜਾ ਵਰਗ ਲਹੀ ਵੇਂਚਰ ਕੈਪੀਟਲ ਫੰਡ ਬਨਾਉਣ ਦੀ ਵੀ ਹੋਈ ਸ਼ੁਰੂਆਤ

ਚੰਡੀਗਡ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕੇਂਦਰੀ ਪਿਛੜਾ ਆਯੋਗ ਨੂੰ ਸੰਵੈਧਾਨਿਕ ਦਰਜਾ ਦੇ ਕੇ ਪਿਛੜਾ ਵਰਗ ਦੇ ਅਧਿਕਾਰ ਸੁਰੱਖਿਅਤ ਕੀਤੇ ਹਨ। ਇਸ ਤੋਂ ਇਲਾਵਾ, ਵਿਦਿਅਕ ਸੰਸਥਾਨਾਂ, ਐਮਬੀਬੀਐਸ ਸਮੇਤ ਕੇਂਦਰੀ ਸਕੂਲਾਂ, ਨਵੋਦਯ ਸਕੂਲਾਂ ਵਿਚ ਦਾਖਲੇ ਵਿਚ ਰਾਖਵਾਂ ਦਾ ਪ੍ਰਾਵਧਾਨ ਵੀ ਪਿਛੜਾ ਵਰਗ ਦੇ ਲਈ ਕੀਤਾ ਹੈ। ਇੰਨ੍ਹਾਂ ਹੀ ਨਹੀਂ ਕ੍ਰਿਮੀ ਲੇਅਰ ਦੀ ਸੀਮਾ 6 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ ਦੀ ਹੈ। ਇਸੀ ਤਰ੍ਹਾ, ਹਰਿਆਣਾ ਵਿਚ ਵੀ ਸਾਡੀ ਡਬਲ ਇੰਜਨ ਦੀ ਸਰਕਾਰ ਪਿਛੜਾ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਦੇ ਰਹੇ ਹਨ। ਮੁੱਖ ਮੰਤਰੀ ਅੱਜ ਹਰਿਆਣਾ ਪਿਛੜਾ ਆਯੋਗ ਦੇ ਚੇਅਰਮੈਨ ਜੱਜ (ਸੇਵਾਮੁਕਤ) ਸ੍ਰੀ ਦਰਸ਼ਨ ਸਿੰਘ ਵੱਲੋਂ ਹਰਿਆਣਾ ਦੇ ਸ਼ਹਿਰੀ ਸਥਾਨਕ ਨਿਗਮਾਂ/ਨਗਰ ਪਾਲਿਕਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿਚ ਪਿਛੜਾ ਵਰਗ ਬਲਾਕ ਬੀ ਦੇ ਲਈ ਰਾਖਵਾਂ ਦੇ ਅਨੁਪਾਤ 'ਤੇ ਅਨੁਪੂਰਕ ਰਿਪੋਰਟ ਦੇਣ ਬਾਅਦ ਉਨ੍ਹਾਂ ਨਾਲ ਗਲਬਾਤ ਕਰ ਰਹੇ ਸਨ।

ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਕਾਂਗਰਸ ਦੇ ਨੇਤਾ ਕਹਿੰਦੇ ਹਨ ਕਿ ਪਿਛੜਾ ਵਰਗ ਬੀ ਦਾ ਸਰਕਾਰ ਹੱਕ ਮਾਰ ਰਹੀ ਹੈ। ਜਦੋਂ ਕਿ ਸਚਾਈ ਇਹ ਹੈ ਕਿ ਕਾਂਗਰਸ ਨੇ ਕਦੀ ਪਿਛੜਾ ਵਰਗ ਆਯੋਗ 'ਤੇ ਗੰਭੀਰਤਾ ਨਾਲ ਕੰਮ ਨਹੀਂ ਕੀਤਾ। ਕਾਂਗਰਸ ਨੇ ਪਿਛੜਾ ਆਯੋਗ 'ਤੇ ਗਠਨ ਕਾਕਾ ਕਾਲੇਲਕਰ ਆਯੋਗ ਦਾ ਵੀ ਵਿਰੋਧ ਕੀਤਾ ਸੀ। ਇੰਨ੍ਹਾਂ ਹੀ ਨਹੀਂ, ਸੁਰਗਵਾਸੀ ਰਾਜੀਵ ਗਾਂਧੀ ਨੇ ਤਾਂ ਮੰਡਲ ਆਯੋਗ ਦੀ ਰਿਪੋਰਟ ਦਾ ਵੀ ਵਿਰੋਧ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਪਿਛੜੇ ਵਰਗ ਦੇ ਨੌਜੁਆਨਾਂ ਦੇ ਲਈ ਉਦਮ ਸਥਾਪਿਤ ਕਰਨ ਲਈ ਪਹਿਲੀ ਵਾਰ ਵੇਂਚਰ ਕੈਪੀਟਲ ਫੰਡ ਬਨਾਉਣ ਦੀ ਵੀ ਸ਼ੁਰੂਆਤ ਕੀਤੀ ਹੈ। ਹਰਿਆਣਾ ਵਿਚ ਵੀ ਸੂਬਾ ਸਰਕਾਰ ਨੇ ਸਥਾਨਕ ਨਿਗਮਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿਚ ਪਿਛੜਾ ਵਰਗ ਏ ਦੇ ਲਈ ਰਾਖਵਾਂ ਦਾ ਪ੍ਰਾਵਧਾਨ ਵੀ ਕੀਤਾ ਗਿਆ ਹੈ। ਪਿਛੜਾ ਵਰਗ ਬੀ ਦੇ ਲਈ ਇਹ ਵੱਧ ਪ੍ਰਾਵਧਾਨ ਹੋਵੇਗਾ। ਇਸ ਮੌਕੇ 'ਤੇ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਪਿਛੜਾ ਵਰਗ ਆਯੋਗ ਦੇ ਮੈਂਬਰ ਸ਼ਾਮ ਲਾਲ ਜਾਂਗੜਾ ਅਤੇ ਮੈਂਬਰ ਸਕੱਤਰ ਵਿਵੇਕ ਪਦਮ ਸਿੰਘ ਵੀ ਮੌਜੂਦ ਸਨ।

Have something to say? Post your comment

 

More in Haryana

ਹਰਿਆਣਾ ਵਿੱਚ ਪੰਚਾਇਤਾਂ ਨੂੰ ਮਿਲੇਗਾ ਹੁਣ ਸਟਾਮਪ ਡਿਯੂਟੀ ਦਾ ਸਿੱਧਾ ਲਾਭ : ਕ੍ਰਿਸ਼ਣ ਲਾਲ ਪੰਵਾਰ

ਰਿਵਾੜੀ ਨੂੰ ਵਿਕਾਸ ਦਾ ਵੱਡਾ ਤੋਹਫ਼ਾ ਮਿਲਿਆ, ਮੁੱਖ ਮੰਤਰੀ ਨੇ ਐਲਾਨਾਂ ਦਾ ਖੋਲ੍ਹਿਆ ਪਿਟਾਰਾ

ਹਰਿਆਣਾ ਨੇ ਮਾਵਾਂ ਦੀ ਮਰਣ ਦਰ ਵਿੱਚ ਵਰਣਯੋਗ ਕਮੀ ਹਾਸਲ ਕੀਤੀ ਹੈ : ਆਰਤੀ ਸਿੰਘ ਰਾਓ

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ