Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

August 02, 2024 01:44 PM
SehajTimes

ਮੁਫ਼ਤ ਬੱਸ ਯਾਤਰਾ ਸਕੀਮ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਵਾਧਾ ਹੋਇਆ ਹੈ।

ਕੈਬਨਿਟ ਮੰਤਰੀ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਖ਼ਰਚ ਕੇ ਮਹਿਲਾਵਾਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ ਜਦਕਿ ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਦੇ ਖ਼ਰਚ ਨਾਲ ਔਰਤਾਂ ਨੂੰ 14.90 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ 15 ਜੁਲਾਈ, 2024 ਤੱਕ 188.98 ਕਰੋੜ ਰੁਪਏ ਨਾਲ ਮਹਿਲਾਵਾਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਯੋਜਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਸ. ਭੁੱਲਰ ਨੇ ਕਿਹਾ ਕਿ ਮਹਿਲਾਵਾਂ ਲਈ ਆਉਣ-ਜਾਣ ਦੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕਰਦਿਆਂ ਇਹ ਪਹਿਲਕਦਮੀ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਸਮਰੱਥ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੰਨਣਾ ਹੈ ਕਿ ਸਾਰੇ ਵਰਗਾਂ ਦੀ ਸਮੁੱਚੀ ਤਰੱਕੀ ਹੀ ਅਸਲ ਮਾਅਨਿਆਂ ਵਿੱਚ ਤਰੱਕੀ ਹੈ। ਇਹ ਮੁਫ਼ਤ ਯਾਤਰਾ ਸਕੀਮ ਔਰਤਾਂ ਨੂੰ ਮਹਿਜ਼ ਆਉਣ-ਜਾਣ ਦੀ ਸਹੂਲਤ ਦੇਣਾ ਹੀ ਨਹੀਂ, ਸਗੋਂ ਪੰਜਾਬ ਦੀ ਹਰ ਮਹਿਲਾ ਲਈ ਸਵੈਮਾਣ, ਆਜ਼ਾਦੀ ਅਤੇ ਵਿਕਾਸ ਨੂੰ ਦਰਸਾਉਂਦੀ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ ਮਾਨ ਸਰਕਾਰ ਦੇ ਇੱਕ ਅਗਾਂਹਵਧੂ ਅਤੇ ਬਰਾਬਰੀ ਵਾਲੇ ਪੰਜਾਬ ਦੇ ਸੰਕਲਪ ਨੂੰ ਉਜਾਗਰ ਕਰਦੀ ਹੈ, ਜਿੱਥੇ ਹਰ ਨਾਗਰਿਕ ਲਿੰਗ ਆਧਾਰਤ ਪੱਖਪਾਤ ਤੋਂ ਬਿਨਾਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ