Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Haryana

ਅਨੁਸੂਚਿਤ ਜਾਤੀ ਦੇ ਛੋਟੇ ਉਦਮੀਆਂ ਨੂੰ ਪ੍ਰਮੁੱਖ ਉਦਯੋਗਾਂ ਦੇ ਨਾਲ ਜੋੜਨ ਲਈ ਵਿਆਪਕ ਯੋਜਨਾ ਬਨਾਉਣ ਦੀ ਤਿਆਰੀ ਵਿਚ ਹਰਿਆਣਾ ਸਰਕਾਰ

August 02, 2024 03:33 PM
SehajTimes

ਸਰਕਾਰ ਦਾ ਟੀਚਾ ਵੱਧ ਤੋਂ ਵੱਧ ਨੌਜੁਆਨ ਬਨਣ ਉਦਮੀ, ਨੋਕਰੀ ਮੰਗਨ ਵਾਲੇ ਨਹੀਂ ਸਗੋ ਨੌਕਰੀ ਦੇਣ ਵਾਲੇ ਬਨਣ ਨੌਜੁਆਨ

ਵਿਦੇਸ਼ ਸਹਿਯੋਗ ਵਿਭਾਗ ਡਿੱਕੀ ਦੇ ਨਾਲ ਮਿਲ ਕੇ ਮਿਲ ਕੇ ਨੌਜੁਆਨ ਉਦਮੀਆਂ ਦੇ ਉਤਪਾਦਾਂ ਨੂੰ ਵਿਦੇਸ਼ਾਂ ਵਿਚ ਬਾਜਾਰ ਤਕ ਪਹੁੰਚ ਬਨਾਉਣ ਦੇ ਲਈ ਕਰਨ ਰੋਡਮੈਪ ਤਿਆਰ - ਮੁੱਖ ਮੰਤਰੀ

ਚੰਡੀਗਡ੍ਹ : ਹਰਿਆਣਾ ਸਰਕਾਰ ਅਨੁਸੂਚਿਤ ਜਾਤੀ ਦੇ ਛੋਟੇ ਉਦਮੀਆਂ ਨੂੰ ਪ੍ਰਮੁੰਖ ਉਦਯੋਗਾਂ ਦੇ ਨਾਲ ਜੋੜਨ ਲਈ ਵਿਆਪਕ ਯੋਜਨਾ ਬਨਾਉਣ ਦੀ ਦਿਸ਼ਾ ਵਿਚ ਕਦਮ ਵਧਾ ਰਹੀ ਹੈ ਤਾਂ ਜੋ ਸੂਖਮ ਅਤੇ ਛੋਟੇ ਉਦਮਾਂ (ਐਮਐਸਐਮਈ) ਦੇ ਵਿਕਾਸ ਨੁੰ ਪ੍ਰੋਤਸਾਹਨ ਮਿਲ ਸਕੇ। ਇਸ ਸਬੰਧ ਵਿਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਆਪਣੇ ਆਵਾਸ ਸੰਤ ਕਬੀਰ ਕੁਟੀਰ 'ਤੇ ਦਲਿਤ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਡਿੱਕੀ) ਦੇ ਪ੍ਰਤੀਨਿਧੀਆਂ ਦੇ ਨਾਲ ਮੀਟਿੰਗ ਕੀਤੀ ਅਤੇ ਵੱਖ-ਵੱਖ ਪਹਿਲਾਂ 'ਤੇ ਵਿਚਾਰ-ਵਟਾਂਦਰਾਂ ਕੀਤਾ।

ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਹਰਿਆਣਾ ਸਰਕਾਰ ਪਹਿਲਾਂ ਤੋਂ ਐਮਅੇਸਐਮਈ ਨੂੰ ਪ੍ਰੋਤਸਾਹਨ ਦੇਣ ਲਈ ਵੱਖ-ਵੱਖ ਪ੍ਰੋਤਸਾਹਨ ਯੋਜਨਾ ਚਲਾ ਰਹੀ ਹੈ। ਹੁਣ ਅਨੁਸੂਚਿਤ ਜਾਤੀ ਦੇ ਛੋਟੇ ਉਦਮੀਆਂ ਦੀ ਸਹਾਇਤਾ ਦੇ ਲਈ ਵੀ ਨਵੀਂ ਯੋਜਨਾਵਾਂ ਬਨਾਉਣ ਦੀ ਦਿਸ਼ਾ ਵਿਚ ਵੱਧ ਰਹੇ ਹਨ, ਤਾਂ ਜੋ ਛੋਟੇ ਉਦਮੀਆਂ ਨੂੰ ਵੱਡੇ ਬਾਜਾਰ ਉਪਲਬਧ ਹੋ ਸਕਣ ਜਿਸ ਨਾਲ ਉਨ੍ਹਾਂ ਦੀ ਆਰਥਕ ਸਥਿਤੀ ਵਿਚ ਸੁਧਾਰ ਹੋ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਲਿਤ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਡਿੱਕੀ) ਦੇ ਨਾਲ ਮਿਲ ਕੇ ਨਵੀਂ ਯੋਜਨਾਵਾਂ ਬਨਾਉਣ 'ਤੇ ਵਿਚਾਰ ਕੀਤਾ ਜਾਵੇਗਾ, ਤਾਂ ਜੋ ਸੂਬੇ ਵਿਚ ਅਨੁਸੂਚਿਤ ਜਾਤੀ ਦੇ ਛੋਟੇ ਉਦਮੀਆਂ ਨੂੰ ਅੱਗੇ ਵੱਧਣ ਦੇ ਮੌਕੇ ਮਿਲ ਸਕਣ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਵੀ ਡਿੱਕੀ ਵੱਲੋਂ ਚਲਾਈ ਜਾ ਰਹੀ ਪਹਿਲਾਂ ਅਤੇ ਹੋਰ ਸੂਬਿਆਂ ਵੱਲੋਂ ਅਪਣਾਈ ਜਾ ਰਹੀ ਬੇਸਟ ਪ੍ਰੈਕਟਸਿਸ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ।

ਵਿਦੇਸ਼ ਸਹਿਯੋਗ ਵਿਭਾਗ ਡਿੱਕੀ ਦੇ ਨਾਲ ਨੌਜੁਆਨ ਉਦਮੀਆਂ ਦੇ ਉਤਪਾਦਾਂ ਨੂੰ ਵਿਦੇਸ਼ਾਂ ਵਿਚ ਵੀ ਬਾਜਾਰ ਤਕ ਪਹੁੰਚ ਬਨਾਉਣ ਲਈ ਕਰਨ ਰੋਡਮੈਪ ਤਿਆਰ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੌਜੁਆਨ ਉਦਮੀਆਂ ਨੂੰ ਵਿਦੇਸ਼ਾਂ ਵਿਚ ਵੀ ਮਾਲ ਨਿਰਯਾਤ ਕਰਨ ਦੀ ਦਿਸ਼ਾ ਵਿਚ ਵੀ ਸਹਿਯੋਗ ਪ੍ਰਦਾਨ ਕਰੇਗੀ। ਉਨ੍ਹਾਂ ਨੇ ਉਦਯੋਗ ਅਤੇ ਵਪਾਰ ਵਿਭਾਗ ਅਤੇ ਵਿਦੇਸ਼ ਸਹਿਯੋਗ ਵਿਭਾਗ ਦੇ ਅਧਿਕਾਰੀਆਂ ਨੂੰ ਦਲਿਤ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਨਾਲ ਮਿਲ ਕੇ ਇਸ ਦਿਸ਼ਾ ਵਿਚ ਰੋਡਮੈਪ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ ਸਹਿਯੋਗ ਵਿਭਾਗ ਵੱਲੋਂ ਪਹਿਲਾਂ ਤੋਂ ਨੌਜੁਆਨਾਂ ਨੂੰ ਵਿਦੇਸ਼ਾਂ ਵਿਚ ਰੁਜਗਾਰ ਦੇ ਮੌਕੇ ਮਹੁਇਆ ਕਰਵਾਉਣ ਅਤੇ ਉਦਯੋਗਿਕ ਇਕਾਈਆਂਨੁੰ ਵਿਦੇਸ਼ਾਂ ਵਿਚ ਉਤਪਾਦ ਨਿਰਯਾਤ ਕਰਨ ਲਈ ਵੱਖ-ਵੱਖ ਪ੍ਰੋਗ੍ਰਾਮ ਚਲਾਏ ਜਾ ਰਹੇ ਹਨ।

ਸਰਕਾਰ ਦਾ ਟੀਚਾ ਵੱਧ ਤੋਂ ਵੱਧ ਨੌਜੁਆਨ ਬਣਨ ਉਦਮੀ

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ ਇਹੀ ਹੈ ਕਿ ਵੱਧ ਤੋਂ ਵੱਧ ਨੌਜੁਆਨ ਉਦਮੀ ਬਨਣ ਤਾਂ ਜੋ ਉਹ ਨੌਕਰੀ ਮੰਗਣ ਵਾਲੇ ਨਹੀਂ ਸਗੋ ਨੌਕਰੀ ਦੇਣ ਵਾਲੇ ਬਣ ਸਕਣ। ਇਸ ਦੇ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕੌਸ਼ਲ ਸਿਖਲਾਈ ਦੀ ਵੱਖ-ਵੱਖ ਯੋਜਨਾਵਾਂ ਚਲਾਈ ਜਾ ਰਹੀਆਂ ਹਨ। ਨਾਲ ਹੀ ਸਟੈਂਡ ਅੱਪ ਇੰਡੀਆ ਅਤੇ ਮੁਦਰਾ ਯੋਜਨਾ ਵਰਗੀ ਫਲੈਗਸ਼ਿਪ ਯੋਜਨਾਵਾਂ ਰਾਹੀਂ ਨੌਜੁਆਨਾਂ ਨੂੰ ਨਵੇਂ ਉਦਮ ਸ਼ੁਰੂ ਕਰਨ ਦੇ ਲਈ ਆਰਥਕ ਸਹਿਯੋਗ ਦਿੱਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਨੇ ਵੀ ਸੂਬੇ ਵਿਚ ਸ੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਸਥਾਪਿਤ ਕੀਤਾ ਹੈ, ਜਿਸ ਵਿਚ ਨੌਜੁਆਨਾਂ ਨੂੰ ਕੌਸ਼ਲ ਸਿਖਲਾਈ ਪ੍ਰਦਾਨ ਕਰ ਕੇ ਉਨ੍ਹਾਂ ਨੁੰ ਰੁਜਗਾਰਯੋਗ ਬਣਾਇਆ ਜਾ ਰਿਹਾ ਹੈ।

ਮੀਟਿੰਗ ਵਿਚ ਦਲਿਤ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਡਿੱਕੀ) ਦੇ ਫਾਉਂਡਰ ਚੇਅਰਮੈਨ ਪਦਮਸ੍ਰੀ ਡਾ. ਮਿਲਿੰਦ ਕਾਂਬਲੇ ਨੇ ਮੁੱਖ ਮੰਤਰੀ ਨੂੰ ਜਾਣੁੰ ਕਰਾਇਆ ਕਿ ਡਿੱਕੀ ਇਕ ਭਾਰਤੀ ਸੰਘ ਹੈ ਜੋ ਦਲਿਤ ਕਾਰੋਬਾਰ ਉਦਮਾਂ ਨੂੰ ਪ੍ਰੋਤਸਾਹਨ ਦਿੰਦਾ ਹੈ। ਡਿੱਕੀ ਬਾਬਾ ਸਾਹੇਬ ਦੇ ਆਰਥਕ ਵਿਚਾਰਾਂ ਦੀ ਸੰਕਲਪਨਾ ਦਾ ਹਿੱਸਾ ਹੈ। ਡਿੱਕੀ ਕੇਂਦਰ ਤੇ ਸੂਬਾ ਸਰਕਾਰ ਦੇ ਨਾਲ ਮਿਲ ਕੇ ਐਸਸੀ-ਐਸਟੀ ਉਦਮੀਆਂ ਨੂੰ ਅੱਗੇ ਵੱਧਣ ਵਿਚ ਮਦਦ ਕਰਦਾ ਹੈ।

ਮੀਟਿੰਗ ਵਿਚ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ੧ਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤੋਂਦੇਯ (ਸੇਵਾ) ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ. ਅਨੁਪਮਾ, ਉਦਯੋਗ ਅਤੇ ਵਪਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਰੁਣ ਕੁਮਾਰ ਗੁਪਤਾ, ਉੱਚੇਰੀ ਸਿਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਡੀ ਸੁਰੇਸ਼, ਮੁੱਖ ਮੰਤਰੀ ਦੀ ਵਧੀਕ ਪ੍ਰਧਾਨ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ, ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਨਿਦੇਸ਼ਕ ਯੱਸ਼ ਪਾਲ, ਮੁੱਖ ਮੰਤਰੀ ਦੇ ਰਾਜੀਨੀਤਕ ਸਲਾਹਕਾਰ ਭਾਰਤ ਭੂਸ਼ਣ ਭਾਰਤੀ ਅਤੇ ਵਿਦੇਸ਼ ਸਹਿਯੋਗ ਵਿਭਾਗ ਦੇ ਸਲਾਹਕਾਰ ਪਵਨ ਚੌਧਰੀ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Haryana

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਮੁੱਖ ਮੰਤਰੀ ਨੇ ਸੂਬੇ ਦੀ 602 ਰਜਿਸਟਰਡ ਗਾਂਸ਼ਾਲਾਵਾਂ ਦੇ ਲਈ 68 ਕਰੋੜ 34 ਲੱਖ ਰੁਪਏ ਦੀ ਗ੍ਰਾਂਟ ਰਕਮ ਕੀਤੀ ਜਾਰੀ

ਕਲਾ, ਸੰਸਕ੍ਰਿਤੀ ਅਤੇ ਪਰੰਪਰਾ ਦਾ ਸੰਗਮ ਬਣ ਕੇ ਉਭਰ ਰਿਹਾ ਸ਼ਿਲਪ ਮਹੋਤਸਵ

ਗਰੁੱਪ-ਸੀ ਅਸਾਮੀਆਂ ਲਈ ਸੀਈਟੀ ਫੇਜ਼-99 ਤਹਿਤ ਆਨਲਾਇਨ ਬਿਨੈ ਪ੍ਰਕ੍ਰਿਆ ਅੱਜ ਤੋਂ ਸ਼ੁਰੂ

ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ : ਡਾ. ਅਰਵਿੰਦ ਕੁਮਾਰ ਸ਼ਰਮਾ

ਸਾਲਾਨਾ ਸਮਾਰੋਹ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸੰਸਕਾਰਾਂ ਦਾ ਹੁੰਦਾ ਹੈ ਸ਼ੀਸ਼ਾ : ਰਾਜ ਮੰਤਰੀ ਗੌਰਵ ਗੌਤਮ

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ