Monday, November 03, 2025

Haryana

8 ਆਈਏਐਸ ਅਤੇ 4 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਜਾਰੀ

August 02, 2024 03:37 PM
SehajTimes

ਚੰਡੀਗਡ੍ਹ : ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 8 ਆਈਏਐਸ ਅਤੇ 4 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਸੀਨੀਅਰ ਆਈਏਅੇਸ ਅਧਿਕਾਰੀ ਸ੍ਰੀ ਟੀਵੀਐਸਐਨ ਪ੍ਰਸਾਦ ਨੂੰ ਹਰਿਆਣਾ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੁੰ ਆਮ ਪ੍ਰਸਾਸ਼ਨ, ਮਾਨਵ ਸੰਸਾਧਨ, ਪਰਸੋਨਲ, ਸਿਖਲਾਈ, ਸੰਸਦੀ ਕਾਰਜ, ਵਿਜੀਲੈਂਸ ਵਿਭਾਗ ਅਤੇ ਪ੍ਰਭਾਰੀ ਯੋਜਨਾ ਤਾਲਮੇਲ ਦੇ ਸਕੱਤਰ ਦੀ ਜਿਮੇਵਾਰੀ ਸੌਂਪੀ ਗਈ ਹੈ। ਨਾਲ ਹੀ, ਉਨ੍ਹਾਂ ਨੂੰ ਚੀਫ ਰੇਂਜੀਡੇਂਟ ਕਮਿਸ਼ਨਰ, ਹਰਿਆਣਾ ਭਵਨ, ਨਵੀਂ ਦਿੱਲੀ ਵੀ ਲਗਾਇਆ ਗਿਆ ਹੈ।

ਸ੍ਰੀ ਮਨੀ ਰਾਮ ਸ਼ਰਮਾ ਨੂੰ ਆਯੂਸ਼ਮਾਨ ਭਾਰਤ ਹਰਿਆਣਾ ਸਿਹਤ ਸਰੰਖਣ ਅਥਾਰਿਟੀ ਦਾ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਗ੍ਰਹਿ ਵਿਭਾਗ ਦਾ ਵਿਸ਼ੇਸ਼ ਸਕੱਤਰ ਲਗਾਇਆ ਗਿਆ ਹੈ।

ਸ਼ਹਿਰੀ ਸਥਾਨਕ ਵਿਭਾਗ ਦੇ ਨਿਦੇਸ਼ਕ ਅਤੇ ਵਿਸ਼ੇਸ਼ ਸਕੱਤਰ ਅਤੇ ਰਾਜ ਸ਼ਹਿਰੀ ਆਜੀਵਿਕਾ ਮਿਸ਼ਨ ਅਤੇ ਰਾਜ ਅਰਬਨ ਡਿਵੇਲਪਮੈਂਟ ਅਥਾਰਿਟੀ ਦੇ ਮਿਸ਼ਨ ਨਿਦੇਸ਼ਕ ਸ੍ਰੀ ਯੱਸ਼ ਪਾਲ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਭੂਮੀ ਜੋਤ ਚੱਕਬੰਦੀ ਅਤੇ ਭੂ-ਰਿਕਾਰਡ ਅਤੇ ਵਿਸ਼ੇਸ਼ ਅਧਿਕਾਰੀ (ਮੁੱਖ ਦਫਤਰ) ਅਤੇ ਵਿਸ਼ੇਸ਼ ਐਲਏਓ ਅਤੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਕਾਰਜਭਾਰ ਸੌਂਪਿਆ ਗਿਆ ਹੈ।

ਨਿਯੁਕਤੀ ਦੀ ਉਡੀਕ ਰਹੇ ਰਹੇ ਡਾ. ਸ਼ਾਲੀਨ ਨੂੰ ਸੈਰ-ਸਪਾਟਾ ਵਿਭਾਗ ਦਾ ਨਿਦੇਸ਼ਕ ਅਤੇ ਵਿਸ਼ੇਸ਼ ਸਕੱਤਰ ਲਗਾਇਆ ਗਿਆ ਹੈ।

ਸ੍ਰੀਮਤੀ ਆਮਨਾ ਤਸਨੀਮ ਨੁੰ ਕੰਫੈਡ ਦਾ ਪ੍ਰਬੰਧ ਨਿਦੇਸ਼ਕ ਅਤੇ ਹਰਿਆਣਾ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦਾ ਸਕੱਤਰ ਲਗਾਇਆ ਗਿਆ ਹੈ।

ਨਿਯੁਕਤੀ ਦੀ ਉਡੀਕ ਕਰ ਰਹੇ ਸ੍ਰੀ ਰਾਮ ਕੁਮਾਰ ਸਿੰਘ ਨੂੰ ਅੰਬਾਲਾ ਦਾ ਜਿਲ੍ਹਾ ਨਗਰ ਕਮਿਸ਼ਨਰ ਅਤੇ ਨਗਰ ਨਿਗਮ ਅੰਬਾਲਾ ਦਾ ਕਮਿਸ਼ਨਰ ਲਗਾਇਆ ਗਿਆ ਹੈ।

ਸ੍ਰੀਮਤੀ ਸੰਗੀਤਾ ਤੇਤਰਵਾਲ ਨੂੰ ਕਿਰਤ ਕਮਿਸ਼ਨਰ ਹਰਿਆਣਾ ਅਤੇ ਕਿਰਤ ਵਿਭਾਗ ਦਾ ਵਿਸ਼ੇਸ਼ ਸਕੱਤਰ ਲਗਾਇਆ ਗਿਆ ਹੈ।

ਸ੍ਰੀਮਤੀ ਨੇਹਾ ਸਿੰਘ ਨੂੰ ਵਧੀਕ ਰੇਂਜੀਡੈਂਟ ਕਮਿਸ਼ਨਰ ਹਰਿਆਣਾ ਭਵਨ ਨਵੀਂ ਦਿੱਲੀ ਲਗਾਇਆ ਗਿਆ ਹੈ।

ਤਬਾਦਲਾ ਕੀਤੇ ਐਚਸੀਐਸ ਅਧਿਕਾਰੀਆਂ ਵਿਚ ਸ੍ਰੀ ਨਵੀਨ ਕੁਮਾਰ ਆਹੁਜਾ ਨੂੰ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ, ਪੰਚਕੂਲਾ ਦਾ ਸਕੱਤਰ ਲਗਾਇਆ ਗਿਆ ਹੈ।

ਸ੍ਰੀ ਵਿਰੇਂਦਰ ਚੌਧਰੀ ਨੂੰ ਸਹਿਕਾਰੀ ਖੰਡ ਮਿੱਲ, ਸ਼ਾਹਬਾਦ ਦਾ ਪ੍ਰਬੰਧ ਨਿਦੇਸ਼ਕ ਲਗਾਇਆ ਗਿਆ ਹੈ।

ਸ੍ਰੀ ਇੰਦਰਜੀਤ ਨੂੰ ਹਰਿਆਣਾ ਸੈਰ-ਸਪਾਟਾ ਵਿਕਾਸ ਨਿਗਮ ਦਾ ਮਹਾਪ੍ਰਬੰਧਕ ਲਗਾਇਆ ਗਿਆ ਹੈ।

ਸ੍ਰੀ ਰਾਜੀਵ ਪ੍ਰਸਾਦ ਨੂੰ ਸੰਯੁਕਤ ਆਬਕਾਰੀ ਅਤੇ ਕਰਾਧਾਨ ਕਮਿਸ਼ਨਰ ਹਰਿਆਣਾ ਲਗਾਇਆ ਗਿਆ ਹੈ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ