Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਜਪਾ ਸ੍ਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਕਰ ਰਹੀ ਖਿਲਵਾੜ : ਹਰਚੰਦ ਸਿੰਘ ਬਰਸਟ

August 02, 2024 05:21 PM
SehajTimes

ਅਰਵਿੰਦ ਕੇਜਰੀਵਾਲ ਸਿਰਫ਼ ਇਕ ਬੰਦੇ ਦਾ ਨਾਂ ਨਹੀਂ ਹੈਇਹ ਇੱਕ ਸੋਚ ਹੈਜਿਸ ਨੂੰ ਦਬਾਇਆ ਨਹੀਂ ਜਾ ਸਕਦਾ

ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣਬੂਝ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ ਵਿੱਚ ਬੰਦ ਰੱਖਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਰਾਜਨੀਤੀ ਵਿੱਚ ਦੇਸ਼ ਦੀ ਦਸ਼ਾ ਅਤੇ ਦਿਸ਼ਾ ਨੂੰ ਬਦਲ ਦਿੱਤਾ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਪਹਿਲਾ ਦਿੱਲੀ ਵਿੱਚ ਮਿਸਾਲੀ ਕੰਮ ਕੀਤੇ, ਜਿਸ ਲਈ ਦਿੱਲੀ ਦੀ ਜਨਤਾ ਨੇ ਭਾਰੀ ਬਹੁਮਤ ਨਾਲ ਸੱਤਾ ਦੀ ਵਾਗਡੋਰ ਸੌਂਪੀ, ਤੇ ਫਿਰ ਪੰਜਾਬ ਦੀ ਜਨਤਾ ਨੇ ਵੀ ਉਨ੍ਹਾਂ ਦੀ ਸੋਚ ਨੂੰ ਅਪਣਾਉਂਦਿਆਂ ਹੋਇਆ ਪੰਜਾਬ ਵਿੱਚ ਇਨ੍ਹੇ ਵੱਡੇ ਬਹੁਤਮਤ ਨਾਲ ਜਿੱਤ ਦਵਾਈ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਰਫ਼ ਇਕ ਬੰਦੇ ਦਾ ਨਾਂ ਨਹੀਂ ਹੈ, ਇਹ ਇੱਕ ਸੋਚ ਹੈ, ਜੋ ਦੇਸ਼ ਦੇ ਲੋਕਾਂ ਦੀ ਭਲਾਈ ਲਈ ਕਾਰਜ ਕਰਨ ਤੇ ਯਕੀਨ ਰਖਦੀ ਹੈ। ਇਸ ਨੂੰ ਨਾ ਤਾਂ ਕਦੇ ਦਬਾਇਆ ਜਾ ਸਕਦਾ ਹੈ ਤੇ ਨਾ ਹੀ ਰੋਕਿਆ ਜਾ ਸਕਦਾ ਹੈ। ਇਹ ਦੇਸ਼ ਪੱਖੀ ਸੋਚ ਦਿਨੋਂ-ਦਿਨ ਲੋਕਾਂ ਵਿੱਚ ਫੈਲ ਰਹੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਜੁੜ ਰਹੇ ਹਨ। ਭਾਰਤੀ ਜਨਤਾ ਪਾਰਟੀ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਦੇ ਹੋਏ ਲਗਾਤਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰਦੀ ਆ ਰਹੀ ਹੈ। ਇਸੇ ਤਹਿਤ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਭਾਜਪਾ ਦੇ ਇਸ਼ਾਰੇ ਤੇ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਨੂੰ ਪਿਛਲੇ ਕਈ ਮਹੀਨਿਆਂ ਤੋਂ ਜੇਲ ਵਿੱਚ ਬੰਦ ਕੀਤਾ ਹੋਇਆ ਹੈ। ਇਸਦੇ ਬਾਵਜੂਦ ਲੋਕ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਰਹੇ। ਇਨ੍ਹਾਂ ਕੁਝ ਕਰਨ ਦੇ ਬਾਵਜੂਦ ਵੀ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਦਾ ਮਨ ਨਹੀਂ ਭਰਿਆ ਤਾਂ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ।

ਸ. ਬਰਸਟ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ 22 ਸਾਲਾਂ ਤੋਂ ਸ਼ੂਗਰ ਦੇ ਮਰੀਜ਼ ਹਨ। ਇਸਦੇ ਬਾਵਜੂਦ ਜੇਲ੍ਹ ਵਿੱਚ ਨਾ ਤਾਂ ਉਨ੍ਹਾਂ ਨੂੰ ਸਹੀ ਤਰੀਕੇ ਨਾਲ ਖਾਣਾ ਉਪਲਬਧ ਕਰਵਾਇਆ ਜਾ ਰਿਹਾ ਹੈ, ਨਾ ਹੀ ਦਵਾਇਆਂ ਅਤੇ ਇੰਸੂਲਿਨ ਮੁਹੱਇਆ ਕਰਵਾਇਆ ਜਾ ਰਿਹਾ ਹੈ। ਜੇਲ੍ਹ ਵਿੱਚ ਉਨ੍ਹਾਂ ਦੀ ਸਿਹਤ ਵੱਲ ਕੋਈ  ਧਿਆਨ ਨਹੀਂ ਦਿੱਤਾ ਜਾ ਰਿਹਾ। ਜਦਕਿ ਅਜਿਹੀ ਸਥਿਤੀ ਵਿੱਚ ਮਰੀਜ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪੈਂਦਾ ਹੈ। ਪਰ ਕੇਂਦਰ ਦੀ ਭਾਜਪਾ ਸਰਕਾਰ ਅਜਿਹਾ ਨਾ ਕਰਕੇ ਉਨ੍ਹਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੀ ਹੈ। ਭਾਜਪਾ ਇਸ ਪ੍ਰਕਾਰ ਦੇ ਸੰਵਿਧਾਨ ਵਿਰੋਧੀ ਕਾਰਜ ਕਰਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਤੋਂ ਡਰਨ ਵਾਲੀ ਨਹੀਂ ਹੈ। ਭਾਜਪਾ ਵਾਲੇ ਭੁੱਲ ਜਾਂਦੇ ਹਨ ਕਿ ਅਸੀਂ ਇੱਕ ਅੰਦੋਲਨ ਵਿੱਚੋਂ ਪੈਦਾ ਹੋਏ ਹਾਂ। ਉਹ ਸਾਨੂੰ ਡਰਾ ਨਹੀਂ ਸਕਦੇ। ਉਹ ਸਾਨੂੰ ਰੋਕ ਨਹੀਂ ਸਕਦੇ ਅਤੇ ਨਾ ਹੀ ਸਾਡੀ ਸੋਚ ਨੂੰ ਦਬਾ ਸਕਦੇ ਹਨ, ਜਿਸ ਦਾ ਮਕਸਦ ਭ੍ਰਿਸ਼ਟਾਚਾਰ ਨੂੰ ਰੋਕਣਾ ਅਤੇ ਲੋਕਾਂ ਦੀ ਸੇਵਾ ਕਰਨਾ ਹੈ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ