Saturday, January 17, 2026
BREAKING NEWS
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

Social

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਸਾਨੀਪੁਰ ਦੇ ਕਿਸਾਨਾਂ ਨੂੰ ਬੂਟੇ ਵੰਡੇ ਗਏ

August 02, 2024 06:07 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਹਿੰਦ ਬਲਾਕ ਦੇ ਪਿੰਡ ਸਾਨੀਪੁਰ ਦੇ ਕਿਸਾਨਾਂ ਨੂੰ ਮੁਫਤ ਵਿੱਚ ਬੂਟੇ ਵੰਡੇ ਗਏ ਤਾਂ ਜੋ ਵਾਤਾਵਰਣ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅੰਧਾ-ਧੁੰਦ ਰੁੱਖਾਂ ਦੀ ਕੀਤੀ ਜਾ ਰਹੀ ਕਟਾਈ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਦਾ ਮੁੱਖ ਕਾਰਨ ਹੈ, ਇਸ ਲਈ ਸਾਨੂੰ ਸਭ ਨੂੰ ਮਿਲ ਕੇ ਵੱਧ ਤੋਂ ਵੱਧ ਦਰਖਤ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਘਰਾਂ ਦੇ ਲੇ ਦੁਆਲੇ ਤੇ ਮੌਟਰਾਂ ਤੇ ਪੰਜ ਤੋਂ 10 ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਹਿੰਮ ਚਲਾਈ ਗਈ ਹੈ ਅਤੇ ਜੇਕਰ ਕਿਸਾਨਾਂ ਨੂੰ ਬੂਟੇ ਲੋੜੀਂਦੇ ਹਨ ਤਾਂ ਉਹ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਕੇ ਮੁਫਤ ਵਿੱਚ ਬੂਟੇ ਲੈ ਸਕਦੇ ਹਨ।

ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਇੱਕ ਵੱਡਾ ਉਪਰਾਲਾ ਕੀਤਾ ਗਿਆ ਹੈ ਜਿਸ ਨੂੰ ਸਫਲ ਬਣਾਉਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਣ ਸਾਫ ਸੁਥਰਾ ਨਹੀਂ ਹੋਵੇਗਾ ਤਾਂ ਸਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਅਨਮੋਲ ਆਕਸੀਜ਼ਨ ਮੁਹੱਈਆ ਕਰਵਾਉਂਦੇ ਹਨ ਅਤੇ ਹਵਾ ਨੂੰ ਸ਼ੁਧ ਕਰਨ ਵਿੱਚ ਰੁੱਖਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਇਸ ਮੌਕੇ ਖੇਤੀਬਾੜੀ ਅਫਸਰ ਸਰਹਿੰਦ ਡਾ: ਇਕਬਾਲਜੀਤ ਸਿੰਘ ਬੈਨੀਪਾਲ, ਖੇਤੀਬਾੜੀ ਵਿਕਾਸ ਅਫਸਰ ਡਾ: ਦਮਨ ਝਾਂਜੀ, ਖੇਤੀਬਾੜੀ ਉਪ ਨਰੀਖਕ ਤਜਿੰਦਰ ਸਿੰਘ, ਅਗਾਂਹਵਧੂ ਕਿਸਾਨ ਗੁਰਵੀਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ। ਪਿੰਡ ਸਾਨੀਪੁਰ ਦੇ ਕਿਸਾਨਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

 

Have something to say? Post your comment