Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੋਹਾਲੀ ਪੁਲਿਸ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਸਮੇਤ 90 ਰੋਂਦ 9 ਐਮ.ਐਮ. ਦੇ ਕਾਬੂ

August 02, 2024 06:37 PM
SehajTimes

ਮੋਹਾਲੀ : ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ ਯਾਦਵ, ਆਈ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ. ਹਰਸਿਮਰਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜਿਲਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲੀ ਕੈਂਪ ਐਂਟ ਖਰੜ ਦੀ ਟੀਮ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਗ੍ਰਿਫਤਾਰ ਕਰਕੇ, ਉਨ੍ਹਾ ਪਾਸੋਂ 90 ਰੋਂਦ 9 ਐਮ.ਐਮ. ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।


ਡਾ. ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 28.07.2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਨੇੜੇ ਬਾਂਸਾਵਾਲੀ ਚੁੰਗੀ, ਖਰੜ ਮੌਜੂਦ ਸੀ, ਜਿੱਥੇ ਕਿ ਸੀ.ਆਈ.ਏ. ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਮੋਹਿਤ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਸੁਲਤਾਨਪੁਰ ਲੋਧੀ, ਜਿਲਾ ਕਪੂਰਥਲਾ, ਜਿਸਨੇ ਐਲ.ਆਈ.ਸੀ. ਕਲੋਨੀ, ਮੁੰਡੀ ਖਰੜ ਜਿਲਾ ਐਸ.ਏ.ਐਸ. ਨਗਰ ਵਿਖੇ ਕਿਰਾਏ ਤੇ ਕਮਰਾ ਲਿਆ ਹੋਇਆ ਹੈ, ਜਿਸ ਪਾਸ ਇਸਦੇ ਹੋਰ ਕਈ ਸਾਥੀ ਆਉਂਦੇ ਜਾਂਦੇ ਰਹਿੰਦੇ ਹਨ। ਮੋਹਿਤ ਕੁਮਾਰ ਅਤੇ ਇਸਦੇ ਸਾਥੀਆਂ ਵਿਰੁੱਧ ਪਹਿਲਾਂ ਵੀ ਲੜਾਈ-ਝਗੜੇ ਅਤੇ ਹੋਰ ਅੱਡ-ਅੱਡ ਕਿਸਮ ਦੇ ਮੁਕੱਦਮੇ ਦਰਜ ਹਨ ਅਤੇ ਇਨ੍ਹਾਂ ਪਾਸ ਨਜਾਇਜ ਹਥਿਆਰ ਵੀ ਹਨ। ਜਿਨ੍ਹਾਂ ਨਾਲ ਮਿਲ ਕੇ ਮੋਹਿਤ ਕੁਮਾਰ ਨੇ ਆਪਣੇ ਪਾਸ ਭਾਰੀ ਮਾਤਰਾ ਵਿੱਚ ਨਜਾਇਜ ਗੋਲੀ ਸਿੱਕਾ ਇਕੱਠਾ ਕੀਤਾ ਹੋਇਆ ਹੈ। ਜੋ ਕਿਸੇ ਵੀ ਸਮੇਂ ਨਜਾਇਜ ਹਥਿਆਰ ਅਤੇ ਭਾਰੀ ਗੋਲੀ ਸਿੱਕੇ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ। ਜਿਸ ਤੇ ਦੋਸ਼ੀ ਮੋਹਿਤ ਕੁਮਾਰ ਦੇ ਵਿਰੁੱਧ ਮੁਕੱਦਮਾ ਨੰ: 268 ਮਿਤੀ 28-07-2024 ਅ/ਧ 25 ਅਸਲਾ ਐਕਟ, ਥਾਣਾ ਸਿਟੀ ਖਰੜ ਦਰਜ ਰਜਿਸਟਰ ਕਰਕੇ ਅਤੇ ਗ੍ਰਿਫਤਾਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।


ਮੁਕੱਦਮਾ ਦੀ ਮੁੱਢਲੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਮੋਹਿਤ ਕੁਮਾਰ ਨੇ ਇਹ 90 ਰੋਂਦ ਲਾਂਡਰਾ ਤੋਂ ਸਰਹਿੰਦ ਰੋਡ ਤੇ ਬੇ-ਅਬਾਦ ਜਗਾ ਤੋਂ ਮਨਿੰਦਰ ਸਿੰਘ ਵਾਸੀ ਪਿੰਡ ਅਲੀ ਚੱਕ, ਜਿਲਾ ਜਲੰਧਰ ਦੀ ਨਿਸ਼ਾਨਦੇਹੀ ਤੋਂ ਚੁੱਕ ਕੇ ਆਪਣੇ ਕੋਲ ਰੱਖੇ ਸਨ, ਜੋ ਉਸਨੇ ਮਨਿੰਦਰ ਸਿੰਘ ਦੇ ਕਹਿਣ ਤੇ ਅੱਗੇ ਭੇਜਣੇ ਸਨ। ਦੋਸ਼ੀ ਮੋਹਿਤ ਕੁਮਾਰ ਦੀ ਗ੍ਰਿਫਤਾਰੀ ਤੋਂ ਬਾਅਦ ਮਨਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਅਲੀਚੱਕ ਜਿਲਾ ਜਲੰਧਰ ਨੂੰ ਵੀ ਮਿਤੀ 01-08-2024 ਨੂੰ ਉਸਦੇ ਪਿੰਡ ਅਲੀ ਚੱਕ ਤੋਂ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਮਨਿੰਦਰ ਸਿੰਘ ਵਿਰੁੱਧ ਲੜਾਈ-ਝਗੜੇ ਅਤੇ ਆਰਮਜ ਐਕਟ ਦੇ ਜਿਲਾ ਜਲੰਧਰ ਅਤੇ ਕਪੂਰਥਲਾ ਵਿਖੇ 09 ਮੁਕਦਮੇ ਦਰਜ ਹਨ। ਦੋਸ਼ੀ ਮਨਿੰਦਰ ਸਿੰਘ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਸਨੂੰ ਇਹ ਰੋਂਦ ਹਰਜੀਤ ਭੰਡਾਲ ਵਾਸੀ ਪਿੰਡ ਚਿੱਟੀ, ਜਿਲਾ ਜਲੰਧਰ ਨੇ ਭੇਜੇ ਸਨ। ਜਿਸਦੇ ਵਿਰੁੱਧ ਵੀ ਜਿਲਾ ਕਪੂਰਥਲਾ ਵਿਖੇ ਆਰਮਜ ਐਕਟ ਅਤੇ ਫਰੋਤੀਆਂ ਮੰਗਣ ਦੇ ਮੁਕੱਦਮੇ ਦਰਜ ਹਨ, ਜੋ ਇਸ ਸਮੇਂ ਇੰਗਲੈਂਡ ਵਿਖੇ ਰਹਿ ਰਿਹਾ ਹੈ। ਹਰਜੀਤ ਭੰਡਾਲ ਜੋ ਕਿ ਗੋਪੀ ਵਾਸੀ ਨਵਾਂ ਸ਼ਹਿਰ ਦਾ ਸਾਥੀ ਹੈ, ਗੋਪੀ ਜੋ ਕਿ ਰਤਨਦੀਪ ਸਿੰਘ ਕਤਲ ਕੇਸ ਵਿੱਚ ਲੋੜੀਂਦਾ ਹੈ ਅਤੇ ਇਸ ਸਮੇਂ ਯੂ.ਐਸ.ਏ. ਵਿਖੇ ਰਹਿ ਰਿਹਾ ਹੈ। ਦੋਸ਼ੀ ਮਨਿੰਦਰ ਸਿੰਘ ਦੀ ਪੁੱਛਗਿੱਛ ਤੋਂ ਇਹ ਵੀ ਖੁਲਾਸਾ ਹੋਇਆ ਕਿ ਉਹਨਾਂ ਨੂੰ ਨਜਾਇਜ ਹਥਿਆਰ ਵੀ ਹਰਜੀਤ ਭੰਡਾਲ ਨੇ ਭੇਜਣੇ ਸਨ, ਉਸ ਤੋਂ ਬਾਅਦ ਉਹਨਾਂ ਨੇ ਹਰਜੀਤ ਭੰਡਾਲ ਅਤੇ ਗੋਪੀ ਵਾਸੀ ਨਵਾਂ ਸ਼ਹਿਰ ਦੇ ਸਾਥੀਆਂ ਨਾਲ ਮਿਲਕੇ ਉਹਨਾਂ ਵੱਲੋਂ ਦਿੱਤੇ ਟਾਰਗੇਟ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ।
ਮੁਕੱਦਮਾ ਨੰਬਰ: 268 ਮਿਤੀ 28-07-2024 ਅ/ਧ 25-54-59 ਅਸਲਾ ਐਕਟ, ਥਾਣਾ ਸਿਟੀ ਖਰੜ, ਐਸ ਨਗਰ

ਗ੍ਰਿਫਤਾਰ ਦੋਸ਼ੀਆਨ :

  1. ਮੋਹਿਤ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਮੁਹੱਲਾ ਸ਼ਾਹ ਸੁਲਤਾਨ, ਗੁਰਦੁਆਰਾ ਹੱਟ ਸਾਹਿਬ ਰੋਡ, ਥਾਣਾ ਸਿਟੀ ਸੁਲਤਾਨਪੁਰ ਲੋਧੀ, ਜਿਲਾ ਕਪੂਰਥਲਾ ਹਾਲ ਵਾਸੀ ਮਕਾਨ ਨੰ: 479, ਐਲ.ਆਈ.ਸੀ. ਕਲੋਨੀ, ਗਿਲਕੋ ਵੈਲੀ, ਖਰੜ, ਜਿਲਾ ਐਸ.ਏ.ਐਸ. ਨਗਰ।

  2. 2. ਮਨਿੰਦਰ ਸਿੰਘ ਉਰਫ ਬੌਬੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਅਲੀ ਚੱਕ ਥਾਣਾ ਲਾਂਬੜਾ, ਜਿਲਾ ਜਲੰਧਰ
    ਬ੍ਰਾਮਦਗੀ : 90 ਰੌਂਦ 09 ਐਮ.ਐਮ.

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ