Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ DC ਦੀ ਵੱਢੀ ਕਾਰਵਾਈ : ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਵਾਲੇ 348 ਘਰਾਂ ਦੇ ਚਲਾਨ 

August 02, 2024 06:44 PM
SehajTimes
ਮੋਹਾਲੀ : ਜ਼ਿਲ੍ਹੇ ’ਚ ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਦੀ ਆਪਣੀ ਜ਼ਿੰਮੇਂਵਾਰੀ ਤੋਂ ਟਾਲਾ ਵੱਟਣ ਵਾਲੇ ਵਸਨੀਕਾਂ ਖ਼ਿਲਾਫ਼ ਸਖ਼ਤ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਹੁਣ ਤੱਕ 348 ਘਰਾਂ ਦੇ ਚਲਾਨ ਕਰ ਚੁੱਕਾ ਹੈ, ਤਾਂ ਜੋ ਉਨ੍ਹਾਂ ਨੂੰ ਡੇਂਗੂ ਮੱਛਰ ਦਾ ਲਾਰਵਾ ਨਸ਼ਟ ਕਰਨ ਦੀ ਆਪਣੀ ਜ਼ਿੰਮੇਂਵਾਰੀ ਦਾ ਅਹਿਸਾਸ ਕਰਵਾਇਆ ਜਾ ਸਕੇ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਜੋ ਕਿ ਘਰ-ਘਰ ਜਾ ਕੇ ਸਰਵੇਖਣ ਕਰ ਰਹੀਆ ਹਨ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਡੇਂਗੂ ਮੱਛਰ ਦਾ ਲਾਰਵਾ ਜੋ ਕਿ ਖ੍ਹੜੇ ਪਾਣੀ ’ਚ ਪੈਦਾ ਹੁੰਦਾ ਹੈ, ਪ੍ਰਤੀ ਲਾਪ੍ਰਵਾਹੀ ਦਿਖਾਏ ਜਾਣ ’ਤੇ ਉਨ੍ਹਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ, ਇਸ ਮੁਹਿੰਮ ਤਹਿਤ ਅੱਜ 25 ਚਲਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਹੋਣ ਕਾਰਨ ਬਣਦੇ ਲਾਰਵੇ ਤੋਂ ਪੈਦਾ ਹੁੰਦਾ ਹੈ। ਇਸ ਲਈ ਕਿਧਰੇ ਵੀ ਲੰਬੇ ਸਮੇਂ ਤੱਕ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮੁਹਿੰਮ ਦਾ ਹਿੱਸਾ ਬਣਦਿਆਂ ਉਸ ਨੂੰ ਖਾਲੀ ਕਰ ਦਿੱਤਾ ਜਾਵੇ। ਸਿਵਲ ਸਰਜਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਇਸ ਬਚਣ ਲਈ ਪੂਰੀਆ ਬਾਂਹਾਂ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖੂਨ ਦਾ ਟੈਸਟ ਕਰਵਾਇਆ ਜਾਵੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ