Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਸਿੰਘ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ :ਹਰਚੰਦ ਸਿੰਘ ਬਰਸਟ

August 03, 2024 01:47 PM
SehajTimes

ਪੰਜਾਬ ਅਤੇ ਪੰਜਾਬੀਅਤ ਨਾਲ ਨਫ਼ਰਤ ਹੋਣ ਕਰਕੇ ਹੀ ਭਾਜਪਾ ਕਰਦੀ ਆ ਰਹੀ ਵਿਤਕਰਾ

ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲਪਿੰਕ ਵਿੱਚ ਜਾਣ ਦੀ ਇਜਾਜ਼ਤ ਨਾ ਦੇ ਕੇ ਜਿੱਥੇ ਪੰਜਾਬ ਦੇ 3 ਕਰੋੜ ਲੋਕਾਂ ਨਾਲ ਧੱਕਾ ਕੀਤਾ ਹੈ, ਉੱਥੇ ਹੀ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਕੀਤਾ ਹੈ, ਕਿਉਂਕਿ ਭਾਰਤ ਦੇਸ਼ ਦੀ ਹਾੱਕੀ ਟੀਮ ਵਿੱਚ ਜਿਆਦਾਤਰ ਖਿਡਾਰੀ ਪੰਜਾਬ ਦੇ ਹਨ। ਇਹ ਸੰਵਿਧਾਨਕ ਤੌਰ ਤੇ ਚੁਣੇ ਗਏ ਵਿਅਕਤੀ ਦੇ ਮੂਲ ਅਧਿਕਾਰਾਂ ਤੇ ਰੋਕ ਲਾਉਣ ਦੇ ਬਰਾਬਰ ਹੈ। ਜਦਕਿ ਆਮ ਆਦਮੀ ਪਾਰਟੀ ਦੇ ਕਾਰਜਾਂ ਨੂੰ ਦੇਖ ਕੇ ਹੀ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੇ ਆਪ ਨੂੰ ਭਾਰੀ ਬਹੁਮਤ ਨਾਲ ਸੱਤਾ ਦੀ ਵਾਗਡੌਰ ਸੌਂਪੀ ਹੈ।

ਸ. ਬਰਸਟ ਨੇ ਕਿਹਾ ਕਿ ਅੰਤਰਰਾਸ਼ਟਰੀ ਪਧੱਰ ਤੇ ਜਾਣ ਤੋਂ ਆਪ ਦੇ ਆਗੂਆਂ ਨੂੰ ਰੋਕਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾ ਵੀ ਮੋਦੀ ਸਰਕਾਰ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਦੌਰੇ ਤੇ ਜਾਣ ਦੀ ਮਨਜੂਰੀ ਨਹੀਂ ਦਿੱਤੀ ਸੀ, ਜੋ ਕਿ ਉੱਥੇ ਦੇ ਵਿਦਿਅਕ ਸਿਸਟਮ ਨੂੰ ਸਟੱਡੀ ਕਰਨ ਲਈ ਜਾਣਾ ਚਾਹੁੰਦੇ ਸੀ। ਪੈਰਿਸ ਓਲੰਪਿਕ ਵਿੱਚ ਦੇਸ਼ ਦੀ ਹਾੱਕੀ ਟੀਮ ਵੱਲੋਂ ਜਿੱਤਾਂ ਦਾ ਦੌਰ ਜਾਰੀ ਹੈ ਅਤੇ ਹਾੱਕੀ ਟੀਮ ਵਿੱਚ ਜਿੱਆਦਾਤਰ ਪੰਜਾਬ ਦੇ ਖਿਡਾਰੀ ਹਨ। ਪਰ ਫਿਰ ਵੀ ਸ. ਭਗਵੰਤ ਸਿੰਘ ਮਾਨ ਨੂੰ ਹਾੱਕੀ ਟੀਮ ਦਾ ਹੌਂਸਲਾ ਵਧਾਉਣ ਲਈ ਪੈਰਿਸ ਜਾਣ ਤੋਂ ਰੋਕਣਾ ਪੰਜਾਬ ਨਾਲ ਇੱਕ ਹੋਰ ਵਿਤਕਰਾ ਪ੍ਰਗਟ ਕਰਦਾ ਹੈ। ਜਦਕਿ ਉਹ ਆਪਣੇ ਖਰਚੇ ਤੇ ਪੈਰਿਸ ਓਲੰਪਿਕ ਵਿੱਚ ਜਾਣਾ ਚਾਹੁੰਦੇ ਸਨ।

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਇਸ ਤੋਂ ਪਹਿਲਾ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ, ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਮੁਆਵਜਾ ਨਾ ਦੇਣਾ, ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਤੇ ਹੈਲਥ ਮਿਸ਼ਨ ਫੰਡ ਰੋਕਣਾ ਅਤੇ ਹੁਣ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੋਈ ਵੀ ਮਦਦ ਨਾ ਦੇਣਾ ਦੇਸ਼ ਦੇ ਪ੍ਰਧਾਨਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਅਤੇ ਪੰਜਾਬੀਅਤ ਨਾਲ ਨਫ਼ਰਤ ਨੂੰ ਪ੍ਰਗਟ ਕਰਦਾ ਹੈ। ਕੇਂਦਰ ਸਰਕਾਰ ਦੀ ਇਨ੍ਹਾਂ ਕਾਰਗੁਜਾਰੀਆਂ ਕਰਕੇ ਹੀ ਲੋਕ ਭਾਜਪਾ ਤੋਂ ਤੰਗ ਆ ਗਏ ਹਨ ਅਤੇ ਦਿਨੋਂ-ਦਿਨ ਭਾਜਪਾ ਦਾ ਗ੍ਰਾਫ ਹੇਠਾ ਆਉਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਪੰਜਾਬੀਆਂ ਨਾਲ ਵਿਤਕਰੇ ਕਰਨੇ ਬੰਦ ਕਰਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ