Tuesday, November 18, 2025

Chandigarh

ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ

August 03, 2024 05:50 PM
SehajTimes

ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐਚ.ਡੀ.ਐਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ, ਜਦਕਿ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਧਰਤੀ ਮਾਤਾ ਦੇ ਇਸ ਸਪੂਤ ਵੱਲੋਂ ਦਿੱਤੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਟ ਕਰਨ ਲਈ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਤੋਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰੇਗਾ ਅਤੇ ਦੂਜੇ ਪਾਸੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰੇਗਾ। ਉਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਯੋਧਿਆਂ ਦੇ ਲਾਮਿਸਾਲ ਯੋਗਦਾਨ ਨੂੰ ਸਤਿਕਾਰ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।

Have something to say? Post your comment

 

More in Chandigarh

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ