Wednesday, September 17, 2025

Haryana

ਹਰਿਆਣਾ ਵਿਚ ਵਿਧਾਨਸਭਾ ਚੋਣ ਲਈ ਬਣਾਏ ਜਾਣਗੇ 20,629 ਪੋਲਿੰਗ ਬੂਥ : ਪੰਕਜ ਅਗਰਵਾਲ

August 03, 2024 06:16 PM
SehajTimes

817 ਪੋਲਿੰਗ ਬੂਥ ਨਵੇਂ ਬਣਾਏ ਗਏ

ਮੁੱਖ ਚੋਣ ਅਧਿਕਾਰੀ ਨੇ ਵਿਧਾਨਸਭਾ ਚੋਣ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਕੀਤੀ ਪਹਿਲੀ ਮੀਟਿੰਗ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਵੋਟਰ ਸੂਚੀ ਦੇ ਸੋਧ ਪ੍ਰੋਗਰਾਮ ਅਨੁਸਾਰ ਸੂਬੇ ਦੀ ਵੋਟਰ ਸੂਚੀ ਦਾ ਸ਼ੁਰੂਆਤੀ ਪ੍ਰਕਾਸ਼ਨ ਸਾਰੇ ਨਾਮਜਦ ਸਥਾਨਾਂ ’ਤੇ 2 ਅਗਸਤ, 2024 ਨੂੰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਾ ਪੂਰੀ ਤਰ੍ਹਾ ਅਧਿਐਨ ਕਰਨ ਅਤੇ ਪ੍ਰਾਰੂਪ ਸੂਚੀਆਂ ਵਿਚ ਜੇਕਰ ਕਿਸੇ ਤਰ੍ਹਾ ਦੀ ਗਲਤੀ ਹੈ ਤਾਂ ਉਹ ਨਿਰਧਾਰਿਤ ਫਾਰਮ-6, ਫਾਰਮ-7 ਤੇ ਫਾਰਮ -8 ਰਾਹੀਂ 16 ਅਗਸਤ ਤਕ ਦਾਵੇ ਅਤੇ ਇਤਰਾਜ ਸਬੰਧਿਤ ਰਜਿਸਟਰ ਅਧਿਕਾਰੀ ਦੇ ਕੋਲ ਦਰਜ ਕਰਵਾ ਸਕਦੇ ਹਨ।
ਸ੍ਰੀ ਪੰਕਜ ਅਗਰਵਾਲ ਅੱਜ ਚੰਡੀਗੜ੍ਹ ਵਿਚ ਸੂਬੇ ਦੀ ਮਾਨਤਾ ਪ੍ਰਾਪਤ ਸਾਰੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਦੇ ਨਾਲ ਵੋਟਰ ਸੂਚੀ ਦੇ ਦੂਜਾ ਮੁੜ ਨਿਰੀਖਣ ਨੂੰ ਲੈ ਕੇ ਮੀਟਿੰਗ ਕਰ ਰਹੇ ਸਨ।
ਉਨ੍ਹਾਂ ਨੇ ਦਸਿਆ ਕਿ ਆਉਣ ਵਾਲੇ ਵਿਧਾਨਸਭਾ ਚੋਣ ਲਈ ਕੁੱਲ 20,629 ਪੋਲਿੰਗ ਬੂਥ ਹੋਣਗੇ, ਜਿਨ੍ਹਾਂ ਵਿੱਚੋਂ 417 ਪੋਲਿੰਗ ਬੂਥ ਨਵੇਂ ਬਣਾਏ ਗਏ ਹਨ। ਲੋਕਸਭਾ ਚੋਣ ਵਿਚ ਸੂਬੇ ਵਿਚ ਪੋਲਿੰਗ ਬੂਥਾਂ ਦੀ ਗਿਣਤੀ 19,812 ਸੀ। ਇਸ ਤੋਂ ਇਲਾਵਾ, 699 ਪੋਲਿੰਗ ਬੂਥਾਂ ਦਾ ਸਮਾਯੋਜਨ ਵੀ ਕੀਤਾ ਗਿਆ ਹੈ। ਈਵੀਐਮ ਦੀ ਪਹਿਲੇ ਪੱਧਰ ਦੇ ਚੈਕਿੰਗ ਭਾਰਤ ਇਲੈਕਟ੍ਰੋਨਿਕਸ ਲਿਮਿਟਡ ਦੇ ਇੰਜੀਨੀਅਰਾਂ ਵੱਲੋਂ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ’ਤੇ ਕੀਤੀ ਜਾ ਰਹੀ ਹੈ। ਇਸ ਚੈਕਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀ ਵੀ ਮੌਜੂਦ ਰਹਿ ਸਕਦੇ ਹਨ। ਉਨ੍ਹਾਂ ਨੇ ਦਸਿਆ ਕਿ ਇਸ ਦੇ ਲਈ ਉਹ ਆਪਣੇ ਜ਼ਿਲ੍ਹਾ ਪੱਧਰਾਂ ’ਤੇ ਨਿਯੁਕਤ ਦਫ਼ਤਰ ਪ੍ਰਭਾਰੀਆਂ ਨਾਲ ਸੰਪਰਕ ਕਰ ਕੇ ਜਾਣਕਾਰੀ ਦੇਣ, ਤਾਂ ਜੋ ਉਹ ਆਪਣੀ ਮੌਜੂਦਗੀ ਯਕੀਨੀ ਕਰ ਸਕਣ।
ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਸੋਧ ਵੋਟਰ ਸੂਚੀਆਂ ਦੀ ਤਿਆਰੀਆਂ ਨੂੰ ਲੈ ਕੇ ਸ਼ਨੀਵਾਰ 3 ਅਗਸਤ, ਐਤਵਾਰ 4 ਅਗਸਤ, ਸ਼ਨੀਵਾਰ 10 ਅਗਸਤ ਅਤੇ ਐਤਵਾਰ 11 ਅਗਸਤ ਨੂੰ ਵਿਸ਼ੇਸ਼ ਮਿੱਤੀਆਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਨ੍ਹਾਂ ਮਿੱਤੀਆਂ ਵਿਚ ਬੂਥ ਪੱਧਰ ਅਧਿਕਾਰੀ ਵਿਸ਼ੇਸ਼ ਰੂਪ ਨਾਲ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ ਅਤੇ ਲੋਕਾਂ ਦੇ ਵੋਟ ਬਨਾਉਣ ਦਾ ਕੰਮ ਵਿਚ ਸਹਿਯੋਗ ਕਰਣਗੇ। ਉਨ੍ਹਾਂ ਨੇ ਮੌਜੂਦ ਸਾਰੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੂਥ ਲੇਵਲ ਏਜੰਟ ਨਿਯੁਕਤ ਕਰਨ ਤਾਂ ਜੋ ਇੰਨ੍ਹਾਂ ਮਿਤੀ ’ਤੇ ਬੀਐਲਓ ਦੇ ਨਾਲ ਸੰਪਰਕ ਕਰਨ।
ਸ੍ਰੀ ਪੰਕਜ ਅਗਰਵਾਲ ਨੇ ਦਸਿਆ ਕਿ ਮਾਨਤਾ ਪ੍ਰਾਪਤ ਸਾਰੀ ਰਾਜਨੀਤਿਕ ਪਾਰਟੀ ਵੋਟਰ ਸੂਚੀਆਂ ਦੀ ਦੋ ਕਾਪੀਆਂ ਪਾਉਣ ਦੇ ਹੱਕਦਾਰ ਹਨ, ਜਿਸ ਵਿਚ ਇਕ ਪ੍ਰਿੰਟੇਡ ਕਾਪੀ ਹੋਵੇਗੀ ਅਤੇ ਦੂਜੀ ਸਾਫਟ ਕਾਪੀ ਹੋਵੇਗੀ। ਉਨ੍ਹਾਂ ਨੇ ਸਾਰੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੁੰ ਅਪੀਲ ਕੀਤੀ ਕਿ ਉਹ ਆਪਣੇ ਅਥੋਰਾਇਜਡ ਪ੍ਰਤੀਨਿਧੀ ਨੂੰ ਸਬੰਧਿਤ ਜ਼ਿਲ੍ਹੇ ਦੇ ਚੋਣ ਅਧਿਕਾਰੀ ਜਾਂ ਚੋਣ ਰਜਿਸਟਰ ਅਧਿਕਾਰੀ ਨਾਲ ਸੰਪਰਕ ਕਰ ਡਰਾਫਟ ਵੋਟਰ ਸੂਚੀ ਪ੍ਰਾਪਤ ਕਰ ਲੈਣ। ਉਨ੍ਹਾਂ ਨੇ ਦਸਿਆ ਕਿ ਸੂਬੇ ਦੇ ਸਾਰੇ 90 ਵਿਧਾਨਸਭਾ ਖੇਤਰਾਂ ਦੀ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ ਅਤੇ 26 ਅਗਸਤ ਤਕ ਦਾਵੇ ਤੇ ਇਤਰਾਜ ਦਾ ਨਿਪਟਾਨ ਕੀਤਾ ਜਾਵੇਗਾ। 27 ਅਗਸਤ ਨੂੰ ਵੋਟਰ ਸੂਚੀ ਆਖੀਰੀ ਪ੍ਰਕਾਸ਼ਨ ਹੋਵੇਗਾ। ਉਨ੍ਹਾਂ ਨੇ ਦਸਿਆ ਕਿ ਸਿਰਫ ਉਹੀ ਵਿਅਕਤੀ ਵੋਟ ਪਾ ਸਕਦਾ ਹੈ ਜਿਸ ਦਾ ਨਾਂਅ ਵੋਟਰ ਸੂਚੀ ਵਿਚ ਸ਼ਾਮਿਲ ਹੈ।
ਵੋਟ ਬਨਵਾਉਣ ਲਈ ਫਾਰਮ-6, ਵੋਟ ਕਟਵਾਉਣ ਲਈ ਫਾਰਮ-7 ਅਤੇ ਪਤਾ ਬਦਲਵਾਉਣ ਲਈ ਫਾਰਮ-8 ਭਾਰਤ ਚੋਣ ਕਮਿਸ਼ਨ ਦੇ ਪੋਰਟਲ ਮਮਮ.ਡਰਵਕਗਬਰਗਵ ਅਤੇ ਵਿਭਾਗ ਦੀ ਵੈਬਸਾਇਟ ਮਮਮ.ਫਕਰੀ ’ਤੇ ਉਪਲਬਧ ਹੈ। ਇਸ ਤੋਂ ਇਲਾਵਾ, ਕਿਸੇ ਵੀ ਤਰ੍ਹਾ ਦੀ ਸਹਾਇਤਾ , ਸੁਝਾਅ ਤੇ ਸ਼ਿਕਾਇਤ ਸੰਬਧਿਤ ਚੋਣ ਜਾਂ ਰਜਿਸਟਰ ਅਧਿਕਾਰੀ ਨੂੰ ਦਿੱਤੀ ਜਾ ਸਕਦੀ ਹੈ ਅਤੇ ਮੁੱਖ ਚੋਣ ਅਧਿਕਾਰੀ ਦਫਤਰ ਦੇ ਟੋਲ ਫਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ