Saturday, December 13, 2025

Malwa

ਸੁਨਾਮ ਪੁਲਿਸ ਵੱਲੋਂ ਦੋ ਝਪਟਮਾਰ ਕਾਬੂ 

August 05, 2024 12:49 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਥਾਣਾ ਸ਼ਹਿਰੀ ਸੁਨਾਮ ਦੀ ਪੁਲਿਸ ਨੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਜਣਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜੈਲ ਪੋਸਟ ਅਨਾਜ਼ ਮੰਡੀ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਿਸ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਸ਼ਹਿਰੀ ਸੁਨਾਮ ਦੇ ਮੁੱਖ ਅਫਸਰ ਇੰਸਪੈਕਟਰ ਪ੍ਰਤੀਕ ਜਿੰਦਲ ਅਤੇ ਥਾਣੇਦਾਰ ਦਵਿੰਦਰ ਸਿੰਘ ਇੰਚਾਰਜ ਜੈਲ ਪੋਸਟ ਨੇ ਸਮੇਤ ਪੁਲਿਸ ਪਾਰਟੀ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਸੁਨਾਮ ਏਰੀਏ ਵਿੱਚ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਜਣਿਆਂ ਨੂੰ ਨਾਮਜ਼ਦ ਕਰਕੇ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਦੋਸ਼ੀਆਂ ਪਾਸੋਂ ਖੋਹ ਕੀਤਾ ਮੋਬਾਇਲ ਬਰਾਮਦ ਕੀਤਾ ਗਿਆ ਹੈ।ਉਹਨਾ ਦੱਸਿਆ ਕਿ ਜਗਰੂਪ ਸਿੰਘ ਨਾਮੀਂ ਵਿਅਕਤੀ ਨੇ ਪੁਲਿਸ ਪਾਸ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਉਸਦਾ ਮੋਬਾਇਲ ਫੋਨ, ਪਰਸ ਅਤੇ ਪੈਸੇ ਤਿੰਨ ਮੋਟਰਸਾਇਕਲ ਸਵਾਰ ਨਾ ਮਾਲੂਮ ਵਿਅਕਤੀਆਂ ਵੱਲੋ ਖੋਹ ਕੀਤੇ ਗਏ ਹਨ ਇਸ ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ਸੁਨਾਮ ਵਿਖੇ ਮੁਕੱਦਮਾ ਦਰਜ਼ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।
ਜਿਸ ਵਿੱਚ ਦੋਸ਼ੀਆਂ ਅਭੀਸ਼ੇਕ ਉਰਫ ਅਭੀ  ਅਤੇ ਲੱਕੀ ਖੰਨਾ ਵਾਸੀਆਨ ਸੁਨਾਮ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ ਖੋਹ ਕੀਤਾ ਮੋਬਾਇਲ ਫੋਨ ਅਤੇ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਬ੍ਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਕਾਬੂ ਕੀਤੇ ਦੋਸ਼ੀਆਂ ਪਾਸੋਂ ਪੁੱਛ ਗਿੱਛ ਜਾਰੀ ਹੈ ਜਦਕਿ ਮੁਕੱਦਮੇ ਵਿਚ ਇੱਕ ਦੋਸ਼ੀ ਵਿਸ਼ਾਲ ਰਾਮ ਉਰਫ ਵਿਸ਼ੂ ਪੁੱਤਰ ਪ੍ਰੇਮ ਚੰਦ ਵਾਸੀ ਗੀਤਾ ਭਵਨ ਰੋਡ ਸੁਨਾਮ ਦੀ ਗ੍ਰਿਫਤਾਰੀ ਅਜੇ ਬਾਕੀ ਹੈ ਜਿਸਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ